• Home
  • »
  • News
  • »
  • punjab
  • »
  • CHANDIGARH PUNJAB ELECTION 2022 RECOGNIZE THE MARTYRED FARMERS OF THE MOVEMENT IN PARLIAMENT HARSIMRAT BADAL DEMANDS CENTER KS

ਅੰਦੋਲਨ ਦੇ ਸ਼ਹੀਦ ਕਿਸਾਨਾਂ ਨੂੰ ਸੰਸਦ 'ਚ ਮਾਨਤਾ ਦਿੱਤੀ ਜਾਵੇ: ਹਰਸਿਮਰਤ ਬਾਦਲ ਨੇ ਕੇਂਦਰ ਨੂੰ ਕੀਤੀ ਮੰਗ

Punjab Election 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 800 ਕਿਸਾਨਾਂ ਦੀ ਸ਼ਹਾਦਤ ਨੂੰ ਸੰਸਦ ਵਿਚ ਮਾਨਤਾ ਦਿੱਤੀ ਜਾਵੇ, ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

  • Share this:
    ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ (Kisan Andolan) ਦੌਰਾਨ ਸ਼ਹੀਦ ਹੋਏ 800 ਕਿਸਾਨਾਂ ਦੀ ਸ਼ਹਾਦਤ ਨੂੰ ਸੰਸਦ (Parliament) ਵਿਚ ਮਾਨਤਾ ਦਿੱਤੀ ਜਾਵੇ, ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ (Compansation) ਦਿੱਤਾ ਜਾਵੇ। ਉਨ੍ਹਾਂ ਨਾਲ ਮੰਗ ਕੀਤੀ ਕਿ ਸਾਰੀਆਂ ਫਸਲਾਂ ’ਤੇ ਐਮ. ਐਸ. ਪੀ. (Demanding MSP) ਦਿੱਤੀ ਜਾਵੇ ਅਤੇ ਇਸ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ।

    ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਦਨ ਵਿੱਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕਿਸਾਨਾਂ ਨੇ ਕਿਸਾਨੀ ਭਾਈਚਾਰੇ ਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸ਼ਾਂਤੀਪੂਰਨ ਤੇ ਲੋਕਤੰਤਰੀ ਅੰਦੋਲਨ ਵਿੱਚ ਭਾਗ ਲੈਂਦਿਆਂ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਦਨ ਨੂੰ ਉਨ੍ਹਾਂ ਦੇ ਸੰਘਰਸ਼ ਨਾਲ ਇਕਜੁਟਤਾ ਦਿਖਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਜੋ ਕੇਂਦਰ ਵਲੋਂ ਮੰਨੀ ਗਈ ਨੂੰ ਲੈ ਕੇ ਵਿੱਢੇ ਸੰਘਰਸ਼ ਵਿੱਚ ਝੱਲੀਆਂ ਮੁਸ਼ਕਲਾਂ ’ਤੇ ਅਫਸੋਸ ਜਾਹਰ ਕਰਨਾ ਚਾਹੀਦਾ ਹੈ।

    'ਐਮ.ਐਸ.ਪੀ. ਦੌਰ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ'

    ਹਰਸਿਮਰਤ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਐਮ.ਐਸ.ਪੀ. ਦੌਰ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ ਤੇ ਸਾਰੀਆਂ ਫਸਲਾਂ ਐਮ.ਐਸ.ਪੀ. ’ਤੇ ਖਰੀਦੀਆਂ ਜਾਣੀਆਂ ਚਾਹੀਦੀਆਂ ਹਨ, ਭਾਵੇਂ ਉਨ੍ਹਾਂ ਦੀ ਖਰੀਦ ਸਰਕਾਰ ਕਰੇ ਜਾਂ ਪ੍ਰਾਈਵੇਟ ਏਜੰਸੀਆਂ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਇਸ ਮਾਮਲੇ ਵਿਚ ਕਮੇਟੀ ਦੇ ਮੁਖੀ ਹੁੰਦਿਆਂ ਐਮ. ਐਸ. ਪੀ. ਨੂੰ ਕਾਨੂੰਨੀ ਅਧਿਕਾਰ ਬਣਾਏ ਜਾਣ ਦੀ ਵਕਾਲਤ ਕੀਤੀ ਸੀ ਤੇ ਹੁਣ ਸਰਕਾਰ ਨੂੰ ਉਨ੍ਹਾਂ ਦੀ ਇਹ ਮੰਗ ਪ੍ਰਵਾਨ ਕਰਨ ਵਿਚ ਹੋਰ ਦੇਰੀ ਨਹੀਂ ਕਰਨੀ ਚਾਹੀਦੀ।

    'ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲਏ ਜਾਣ'

    ਸਾਬਕਾ ਕੇਂਦਰੀ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਦਿੱਲੀ ਅਤੇ ਦੇਸ਼ ਵਿਚ ਹੋਰ ਥਾਵਾਂ ’ਤੇ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਸਾਰੇ ਝੂਠੇ ਕੇਸ ਕੇਂਦਰ ਸਰਕਾਰ ਵੱਲੋਂ ਵਾਪਸ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਜਲਦੀ ਹੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣਾ ਅੰਦੋਲਨ ਖਤਮ ਕਰਕੇ ਆਪੋ ਆਪਣੇ ਘਰਾਂ ਨੂੰ ਪਰਤ ਸਕਣ।
    Published by:Krishan Sharma
    First published:
    Advertisement
    Advertisement