ਚੰਡੀਗੜ੍ਹ: Punjab Election 2022: ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ (Sanyukat Samaj Morcha) ਅਤੇ ਸੰਯੁਕਤ ਸੰਘਰਸ਼ ਮੋਰਚਾ (Sanyukat Sangharsh Morcha) ਵਿੱਚ ਸਮਝੌਤਾ ਹੋ ਗਿਆ ਹੈ। ਹੁਣ ਇਹ ਦੋਵੇਂ ਮੋਰਚੇ ਇਕੱਠੇ ਹੋ ਕੇ ਵਿਧਾਨ ਸਭਾ ਚੋਣਾਂ ਲੜਨਗੇ। ਇਸ ਸਬੰਧੀ ਸੰਯੁਕਤ ਸੰਘਰਸ਼ ਮੋਰਚੇ ਦੇ ਸੁਪਰੀਮੋ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਸੰਯੁਕਤ ਸਮਾਜ ਮੋਰਚੇ ਨਾਲ ਗਠਜੋੜ ਹੋ ਗਿਆ ਹੈ ਅਤੇ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ 10 ਸੀਟਾਂ 'ਤੇ ਚੋਣਾਂ ਲੜੇਗੀ।
ਸੋਮਵਾਰ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਸੰਯੁਕਤ ਸਮਾਜ ਮੋਰਚੇ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਸਮਝੌਤੇ ਤਹਿਤ ਉਨ੍ਹਾਂ ਦੀ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਦੀਆਂ 10 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰ ਖੜੇ ਕਰੇਗੀ।
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਹਾਲਾਂਕਿ ਵਾਜ਼ਿਬ ਹਿੱਸਾ ਨਹੀਂ ਮਿਲ ਰਿਹਾ ਹੈ, ਪਰ ਫਿਰ ਵੀ ਲੋਕਾਂ ਦੀ ਭਾਵਨਾ ਹੈ ਕਿ ਪੰਜਾਬ ਵਿੱਚ ਸਾਰੀਆਂ ਕਿਸਾਨ ਜਥੇਬੰਦੀਆਂ ਮਿਲ ਕੇ ਚੋਣਾਂ ਲੜਨ, ਜਿਸ ਤਹਿਤ ਉਨ੍ਹਾਂ ਨੇ 10 ਸੀਟਾਂ 'ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਲਈ ਚੋਣਾਂ ਲੜ ਰਹੇ ਹਨ ਨਾ ਕਿ ਖੁਦ ਲਈ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਇਹ ਗੱਲ ਚੁੱਕੀ ਸੀ ਕਿ ਕਿਸਾਨ ਜਥੇਬੰਦੀਆਂ ਨੂੰ ਚੋਣਾਂ ਲੜਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਉਦੋਂ ਮੇਰੀ ਗੱਲ ਕਾਰਨ ਮੈਨੂੰ ਸੰਯੁਕਤ ਕਿਸਾਨ ਮੋਰਚੇ ਤੋਂ ਬਾਹਰ ਵੀ ਕਰ ਦਿੱਤਾ ਗਿਆ ਸੀ ਅਤੇ ਵਿਰੋਧ ਹੋਇਆ ਸੀ। ਪਰ ਹੁਣ ਅਸੀਂ ਸੰਯੁਕਤ ਸਮਾਜ ਮੋਰਚੇ ਨਾਲ ਮਿਲ ਕੇ ਪੰਜਾਬ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Alliance, Gurnam, Kisan, Punjab Assembly election 2022, Punjab Election 2022, Punjab politics, Rajewal, Skm