• Home
 • »
 • News
 • »
 • punjab
 • »
 • CHANDIGARH PUNJAB ELECTION 2022 SENIOR LEADER OF SHIROMANI AKALI DAL DARBARA SINGH GURU RESIGNS FROM PARTY KS

Punjab Election 2022: ਅਕਾਲੀ ਦਲ ਨੂੰ ਝਟਕਾ, ਬਾਦਲ ਪਰਿਵਾਰ ਦੇ ਖ਼ਾਸ ਗੁਰੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ

Punjab Electioh 2022: ਸ਼੍ਰੋਮਣੀ ਅਕਾਲੀ ਦਲ (Akali dal) ਦੇ ਸੀਨੀਅਰ ਆਗੂ ਅਤੇ ਬਾਦਲ ਪਰਿਵਾਰ ਦੇ ਖਾਸਮ ਖਾਸ ਦਰਬਾਰਾ ਸਿੰਘ ਗੁਰੂ (Darbara Singh Guru) ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ, ਜਿਸ ਨਾਲ ਹਲਕਾ ਭਦੌੜ (Bhadaur Assembly) ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਕਾਂਗਰਸ ਪਾਰਟੀ (Darbara Singh Guru may join congress) ਵਿੱਚ ਸ਼ਾਮਲ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ।

 • Share this:
  ਚੰਡੀਗੜ੍ਹ: Punjab Electioh 2022: ਸ਼੍ਰੋਮਣੀ ਅਕਾਲੀ ਦਲ (Akali dal) ਦੇ ਸੀਨੀਅਰ ਆਗੂ ਅਤੇ ਬਾਦਲ ਪਰਿਵਾਰ ਦੇ ਖਾਸਮ ਖਾਸ ਦਰਬਾਰਾ ਸਿੰਘ ਗੁਰੂ (Darbara Singh Guru) ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ, ਜਿਸ ਨਾਲ ਹਲਕਾ ਭਦੌੜ (Bhadaur Assembly) ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਕਾਂਗਰਸ ਪਾਰਟੀ (Darbara Singh Guru may join congress) ਵਿੱਚ ਸ਼ਾਮਲ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ। ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਦੇ ਤੌਰ 'ਤੇ ਕੰਮ ਕਰਦੇ ਰਹੇ ਹਨ।

  ਇਸਤੋਂ ਇਲਾਵਾ ਦਰਬਾਰਾ ਸਿੰਘ ਗੁਰੂ ਨੇ ਫਤਹਿਗੜ੍ਹ ਸਾਹਿਬ ਵਿੱਚ ਐਸਜੀਪੀਸੀ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸੈਕਟਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਹੈ।

  ਜ਼ਿਕਰਯੋਗ ਹੈ ਕਿ 2012 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ, ਪ੍ਰੰਤੂ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ। ਹਲਕਾ ਭਦੌੜ ਵਿੱਚ ਚੋਣ ਲੜਨ ਕਰਕੇ ਉਨ੍ਹਾਂ ਦਾ ਚੰਗਾ ਆਧਾਰ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਕਾਂਗਰਸ ਪਾਰਟੀ ਵੱਲੋਂ ਹਲਕਾ ਭਦੌੜ ਤੋਂ ਚੋਣ ਲੜ ਰਹੇ ਹਨ.ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪਾਰਟੀ ਨੇ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜਾਈ ਸੀ। ਜਦ ਕਿ 2019ਦੀ ਲੋਕ ਸਭਾ ਚੋਣ ਵੀ ਫਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ।

  ਅਕਾਲੀ ਆਗੂ ਵੱਲੋਂ ਲਿਖੇ ਅਸਤੀਫੇ ਦੀ ਕਾਪੀ।


  ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਦਾਵਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਗਈ, ਜਿਸ ਕਰਕੇ ਉਹ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਸਨ ਜਿਸ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ। ਉੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ।
  Published by:Krishan Sharma
  First published: