Punjab Assembly Election 2022: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਸਥਾ ਸਿੱਖ ਫਾਰ ਜਸਟਿਸ (Sikh For Justice) ਵੱਲੋਂ ਆਮ ਆਦਮੀ ਪਾਰਟੀ (Aam Aadmi Party) ਦੇ ਹੱਕ ਵਿੱਚ ਹਮਾਇਤ ਦਾ ਪੱਤਰ ਜਾਰੀ ਕੀਤੇ ਜਾਣ ਦੀ ਚਰਚਾ ਹੈ। ਉਧਰ, ਐਸਐਫਜੇ (SFJ) ਦੇ ਮੁਖੀ ਗੁਰਪਤਵੰਤ ਸਿੰਘ ਪਨੂੰ (Gurpatwant Singh Pannu) ਵੱਲੋਂ ਇੱਕ ਵੀਡੀਓ ਜਾਰੀ ਕਰਕੇ ਇਸ ਨੂੰ ਫ਼ਰਜ਼ੀ ਦੱਸਿਆ ਹੈ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਪਾਰਟੀ ਦੀ ਕੋਈ ਹਮਾਇਤ ਵਾਲਾ ਪੱਤਰ ਨਹੀਂ ਜਾਰੀ ਕੀਤਾ ਅਤੇ ਨਾ ਹੀ ਹਮਾਇਤ ਕੀਤੀ ਹੈ।
ਖਾਲਿਸਤਾਨੀ ਸੰਸਥਾ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਦਸਤਖਤ ਵਾਲੇ ਪੱਤਰ ਵਿੱਚ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਉਹ ਇੱਕ ਵਾਰ ਫਿਰ "ਆਪਣੇ ਟੀਚੇ (ਖਾਲਿਸਤਾਨ ਬਣਾਉਣ ਲਈ) ਨੂੰ ਪੂਰਾ ਕਰਨ ਦੀ ਉਮੀਦ ਕਰ ਸਕਣ।" ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਐਸਐਫਜੇ ਨੇ ‘ਆਪ’ ਦਾ ਸਮਰਥਨ ਕੀਤਾ ਸੀ।
ਪੰਜਾਬੀ ਵਿੱਚ ਪ੍ਰਕਾਸ਼ਿਤ ਇਸ ਪੱਤਰ ਵਿੱਚ ਲਿਖਿਆ ਹੈ, “ਅਸੀਂ ਸਿੱਖਸ ਫਾਰ ਜਸਟਿਸ ਦੇ ਮੈਂਬਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਭਗਵੰਤ ਸਿੰਘ ਮਾਨ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕਰਦੇ ਹਾਂ। ਇਹ ਚੋਣਾਂ ਪੰਜਾਬ ਅਤੇ ਸਾਡੇ ਗਰੁੱਪ ਲਈ ਅਹਿਮ ਹਨ ਕਿਉਂਕਿ ਜੇਕਰ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ, ਤਾਂ ਸਾਡੇ ਟੀਚੇ (Khalistan) ਨੂੰ ਪ੍ਰਾਪਤ ਕਰਨ ਦੀ ਉਮੀਦ ਫਿਰ ਤੋਂ ਜਾਗੀ।”
ਪੱਤਰ ਵਿੱਚ ਅੱਗੇ ਕਿਹਾ ਗਿਆ, “ਸਾਡੇ ਗਰੁੱਪ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਹੈ, ਅਤੇ ਅਸੀਂ ਇਨ੍ਹਾਂ ਚੋਣਾਂ ਵਿੱਚ ਵੀ ਪਾਰਟੀ ਦਾ ਸਮਰਥਨ ਕਰ ਰਹੇ ਹਾਂ। ਅਸੀਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਇਹਨਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦਿਓ ਤਾਂ ਜੋ ਅਸੀਂ ਇੱਕ ਵਾਰ ਫਿਰ ਤੋਂ ਮਜ਼ਬੂਤ ਬਣ ਕੇ ਮਜ਼ਬੂਤ ਸਥਿਤੀ ਹਾਸਲ ਕਰ ਸਕੀਏ।
ਪੰਨੂ ਨੇ ਜਾਰੀ ਕੀਤੀ ਵੀਡੀਓ, ਕਿਹਾ ਪੱਤਰ ਫਰਜ਼ੀ ਹੈ
Fact Check : सिख फ़ॉर जस्टिस के नाम से वायरल किया जा रहा आम आदमी पार्टी को समर्थन देने वाला पत्र फ़र्ज़ी है...
खुद गुरपतवंत सिंह पन्नू ने इसके फ़र्ज़ी होने का ऐलान किया है. @BhagwantMann @ArvindKejriwal @AamAadmiParty @raghav_chadha pic.twitter.com/100ptq2nVr
— Shivank Mishra (@shivank_8mishra) February 17, 2022
SFJ ਦੇ ਕਥਿਤ ਪੱਤਰ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ, SFJ ਦੇ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਪੱਤਰ ਜਾਅਲੀ ਹੈ ਅਤੇ SFJ ਨੇ ਕਿਸੇ ਵੀ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਨਹੀਂ ਕੀਤਾ ਹੈ। ਵੀਡੀਓ ਵਿੱਚ ਪੰਨੂ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ, “SFJ ਦੇ ਨਾਂਅ 'ਤੇ ਜੋ ਪੱਤਰ ਪ੍ਰਸਾਰਿਤ ਕੀਤਾ ਜਾ ਰਿਹਾ ਹੈ, ਉਹ ਫਰਜ਼ੀ ਹੈ। ਇਸ ਨੂੰ ਭਗਵੰਤ ਮਾਨ ਅਤੇ ‘ਆਪ’ ਨੇ ਪ੍ਰਸਾਰਿਤ ਕੀਤਾ ਹੈ। SFJ ਭਾਰਤੀ ਸੰਵਿਧਾਨ ਜਾਂ ਕਿਸੇ ਸਿਆਸੀ ਪਾਰਟੀ ਨੂੰ ਨਹੀਂ ਮੰਨਦੀ। SFJ ਦਾ ਇੱਕੋ-ਇੱਕ ਟੀਚਾ ਪੰਜਾਬ ਨੂੰ ਭਾਰਤ ਤੋਂ ਵੱਖ ਕਰਨਾ ਹੈ ਅਤੇ ਇਸ ਲਈ ਅਸੀਂ ਜਲਦੀ ਹੀ ਰਾਏਸ਼ੁਮਾਰੀ ਕਰਵਾਵਾਂਗੇ। ਝੂਠੀ AAP ਤੋਂ ਦੂਰ ਰਹੋ। ਮੈਂ ਮਾਨ ਅਤੇ ਕੇਜਰੀਵਾਲ ਨੂੰ ਚੇਤਾਵਨੀ ਦੇ ਰਿਹਾ ਹਾਂ, ਜੋ ਵੀ ਦਿੱਲੀ ਤੋਂ ਆਵੇਗਾ, ਚਾਹੇ ਇੰਦਰਾ, ਮੋਦੀ ਜਾਂ ਕੇਜਰੀਵਾਲ ਹੋਵੇ, ਉਸਦਾ ਵਿਰੋਧ ਕੀਤਾ ਜਾਵੇਗਾ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਚੋਣਾਂ ਵਾਲੇ ਦਿਨ ਹਰ ਬੂਥ ਤੋਂ ਖਾਲਿਸਤਾਨ ਦਾ ਝੰਡਾ ਲਹਿਰਾਉਣ।”
ਕੁਮਾਰ ਵਿਸ਼ਵਾਸ ਨੇ ਵੀ ਲਾਏ ਸਨ ਕੇਜਰੀਵਾਲ 'ਤੇ ਦੋਸ਼
16 ਫਰਵਰੀ ਨੂੰ ਇੱਕ ਬਿਆਨ ਵਿੱਚ, ਸਾਬਕਾ 'ਆਪ' ਨੇਤਾ ਕੁਮਾਰ ਵਿਸ਼ਵਾਸ ਨੇ ਦੋਸ਼ ਲਗਾਇਆ ਸੀ ਕਿ 'ਆਪ' ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਜਾਂ ਤਾਂ ਪੰਜਾਬ ਦੇ ਮੁੱਖ ਮੰਤਰੀ ਜਾਂ ਆਜ਼ਾਦ ਖਾਲਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ ਬਣਨਗੇ। ਵਿਸ਼ਵਾਸ ਨੇ ਕਈ ਮੌਕਿਆਂ 'ਤੇ ਕਿਹਾ ਸੀ ਕਿ 'ਆਪ' ਪੰਜਾਬ 'ਚ ਵੱਖਵਾਦੀ ਤੱਤਾਂ ਅਤੇ ਖਾਲਿਸਤਾਨ ਸਮਰਥਕਾਂ ਦਾ ਸਮਰਥਨ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP Punjab, Arvind Kejriwal, Assembly Elections 2022, Bhagwant Mann, Khalistan, Punjab Election 2022, Punjab politics, Sikhs For Justice