ਚੰਡੀਗੜ੍ਹ: Punjab Election 2022: ਬਾਲੀਵੁੱਡ ਅਦਾਕਾਰ (Bollywood Actor) ਸੋਨੂੰ ਸੂਦ (Sonu Sood) ਦੀ ਭੈਣ ਮਾਲਵਿਕਾ ਸੂਦ (Malvika Sood) ਨੇ ਆਖਿਰਕਾਰ ਪੰਜਾਬ ਦੀ ਰਾਜਨੀਤੀ (Punjab) ਵਿੱਚ ਪੈਰ ਧਰ ਲਿਆ ਹੈ ਅਤੇ ਉਹ ਕਾਂਗਰਸ ਪਾਰਟੀ (Congress Party) ਵਿੱਚ ਸ਼ਾਮਲ ਹੋ ਗਈ ਹੈ। ਇਹ ਵੀ ਚਰਚਾਵਾਂ ਹਨ ਕਿ ਕਾਂਗਰਸ ਪਾਰਟੀ ਉਸ ਨੂੰ ਮੋਗਾ (Moga Assembly seat) ਤੋਂ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ। ਭਾਵੇਂ ਕਿ ਅਜੇ ਕਾਂਗਰਸ ਵੱਲੋਂ ਇਸ ਬਾਰੇ ਕੁੱਝ ਵੀ ਨਹੀਂ ਕਿਹਾ ਗਿਆ ਹੈ ਅਤੇ ਐਲਾਨ ਸੋਮਵਾਰ ਨੂੰ ਹੋਣ ਦੀ ਸੰਭਾਵਣਾ ਹੈ।
ਜ਼ਿਕਰਯੋਗ ਹੈ ਕਿ ਮਾਲਵਿਕਾ ਸੂਦ ਪਿਛਲੇ ਮਹੀਨੇ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਵੀ ਕਰਦੀ ਵਿਖਾਈ ਦਿੱਤੀ ਸੀ ਅਤੇ ਰਾਜਨੀਤੀ ਵਿੱਚ ਕਾਫੀ ਸਰਗਰਮ ਚੱਲ ਰਹੀ ਸੀ, ਜਿਸ ਪਿੱਛੋਂ ਉਨ੍ਹਾਂ ਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਇੱਕ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਪਰੰਤੂ ਅਖੀਰ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਸੂਬਾਈ ਆਈਕਨ ਵੱਜੋਂ ਰੱਦ ਹੋ ਚੁੱਕੀ ਹੈ ਸੋਨੂੰ ਦੀ ਨਿਯੁਕਤੀ
ਇਹ ਵੀ ਦਸਣਾ ਬਣਦਾ ਹੈ ਕਿ ਬੀਤੇ ਦਿਨ ਭਾਰਤੀ ਚੋਣ ਕਮਿਸ਼ਨ ਵੱਲੋਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਦੇ ਆਈਕਨ ਵੱਜੋਂ ਨਿਯੁਕਤ ਕੀਤੇ ਜਾਣ ਨੂੰ ਰੱਦ ਕਰ ਦਿੱਤਾ ਹੈ। ਸੂਦ ਨੂੰ ਸਾਲ ਪਹਿਲਾਂ ਪੰਜਾਬ ਦਾ ਆਈਕਨ ਬਣਾਇਆ ਗਿਆ ਸੀ।
ਦਸਣਾ ਬਣਦਾ ਹੈ ਕਿ ਸੂਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੀਤੇ ਮਹੀਨੇ ਵੀ ਮੁਲਾਕਾਤ ਕੀਤੀ ਸੀ ਅਤੇ ਇੱਕ ਨਿੱਜੀ ਇੰਟਰਵਿਊ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਦੋ ਪਾਰਟੀਆਂ ਵੱਲੋਂ ਰਾਜ ਸਭਾ ਦੀ ਸੀਟ ਦੀ ਪੇਸ਼ਕਸ਼ ਕੀਤੀ ਗਈ ਸੀ, ਹਾਲਾਂਕਿ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ ਸੀ।
ਮੋਗਾ ਜ਼ਿਲ੍ਹੇ ਨਾਲ ਸਬੰਧਤ ਸੋਨੂੰ ਸੂਦ, ਕੋਰੋਨਾ ਮਹਾਂਮਾਰੀ ਦੌਰਾਨ ਲੌਕਡਾਊਨ ਦੇ ਸਮੇਂ ਉਦੋਂ ਚਰਚਾ ਵਿੱਚ ਆਏ ਸਨ, ਜਦੋਂ ਉਨ੍ਹਾਂ ਲੋੜਵੰਦਾਂ ਨੂੰ ਘਰ ਪਹੁੰਚਾਉਣ ਅਤੇ ਹੋਰ ਲੋਕਾਂ ਦੀ ਤੇਜ਼ੀ ਨਾਲ ਮਦਦ ਕਰਨੀ ਸ਼ੁਰੂ ਕਰ ਦਿੱਤੀ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਉਨ੍ਹਾਂ ਦੀ ਦੋ-ਤਿੰਨ ਵਾਰੀ ਮੁਲਾਕਾਤ ਹੋਈ ਸੀ, ਜਿਸ ਪਿੱਛੋਂ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀ ਚਰਚਾ ਸੀ, ਪਰੰਤੂ ਉਨ੍ਹਾਂ ਨੇ ਆਪਣੀ ਭੈਣ ਨੂੰ ਰਾਜਨੀਤੀ ਵਿੱਚ ਕਾਂਗਰਸ ਵੱਲੋਂ ਉਤਾਰਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bollwood, Bollywood actress, Congress, Entertainment news, In bollywood, Punjab Congress, Punjab Election 2022, Punjab politics, Sonu Sood