• Home
 • »
 • News
 • »
 • punjab
 • »
 • CHANDIGARH PUNJAB ELECTION 2022 SUKHBIR SINGH BADAL TO CONTEST FROM JALALABAD KS

Punjab Election 2022: ਜਲਾਲਾਬਾਦ ਤੋਂ ਚੋਣ ਲੜਨਗੇ ਸੁਖਬੀਰ ਸਿੰਘ ਬਾਦਲ

Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਸੋਮਵਾਰ ਜਲਾਲਾਬਾਦ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਐਲਾਨ ਕੀਤਾ ਕਿ ਉਹ ਜਲਾਲਾਬਾਦ ਤੋਂ ਹੀ ਵਿਧਾਨ ਸਭਾ 2022 ਲਈ ਮੈਦਾਨ ਵਿੱਚ ਉਤਰਣਗੇ।

ਫਾਈਲ ਫੋਟੋ।

 • Share this:
  ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਸੋਮਵਾਰ ਜਲਾਲਾਬਾਦ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਐਲਾਨ ਕੀਤਾ ਕਿ ਉਹ ਜਲਾਲਾਬਾਦ ਤੋਂ ਹੀ ਵਿਧਾਨ ਸਭਾ 2022 ਲਈ ਮੈਦਾਨ ਵਿੱਚ ਉਤਰਣਗੇ। ਇਸ ਮੌਕੇ ਰੈਲੀ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ 2022 ਵਿੱਚ ਉਨ੍ਹਾਂ ਵੱਲੋਂ ਖਾਲੀ ਕੀਤੇ ਜਾਣ ਵਾਲੀ ਸੀਟ ਤੋਂ ਲੋਕ ਸਭਾ ਚੋਣਾਂ ਵਿੱਚ ਰਾਏ ਸਿੱਖ ਨੂੰ ਉਮੀਦਵਾਰ ਬਣਾਇਆ ਜਾਵੇਗਾ।

  ਜਲਾਲਾਬਾਦ ਵਿੱਚ ਰੈਲੀ ਦੌਰਾਨ ਜਦੋਂ ਸੁਖਬੀਰ ਬਾਦਲ ਨੂੰ ਪੁੱਛਿਆ ਗਿਆ ਕਿ ਉਹ ਪੰਜਾਬ ਚੋਣਾਂ 2022 ਵਿੱਚ ਕਿਹੜੀ ਸੀਟ ਤੋਂ ਲੜਨਗੇ ਤਾਂ ਬਾਦਲ ਨੇ ਕਿਹਾ ਕਿ ਉਹ ਜਲਾਲਾਬਾਦ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਇੱਕ ਵਾਰ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਅਕਾਲੀ ਦਲ ਫਿਰੋਜ਼ਪੁਰ ਲੋਕ ਸਭਾ ਸੀਟ ਦੀ ਪ੍ਰਤੀਨਿਧਤਾ ਲਈ ਰਾਏ ਸਿੱਖ ਭਾਈਚਾਰੇ ਵਿਚੋਂ ਉਮੀਦਵਾਰ ਖੜ੍ਹਾ ਕਰੇਗਾ।

  ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸਰਹੱਦੀ ਇਲਾਕਿਆਂ ਵਿੱਚ ਤੇਜ਼ ਰਫਤਾਰ ਵਿਕਾਸ ਕੀਤਾ ਗਿਆ ਸੀ ਪਰ ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਦੇ ਰਾਜਕਾਲ ਦੌਰਾਨ ਵਿਕਾਸ ਕਾਰਜ ਠੱਪ ਹੋ ਗਏ। ਉਨ੍ਹਾਂ ਕਿਹਾ ਕਿ ਅਸੀਂ ਸਰਹੱਦੀ ਇਲਾਕੇ ਦਾ ਵਿਕਾਸ ਮੁੜ ਸ਼ੁਰੂ ਕਰਾਂਗੇ ਅਤੇ ਸਾਰੇ ਪਿੰਡਾਂ ਦਾ ਆਧੁਨਿਕੀਕਰਨ ਕਰ ਕੇ ਇਸ ਨੂੰ ਅਗਲੇ ਦੌਰ ਵਿਚ ਲੈ ਕੇ ਜਾਵਾਂਗੇ ਤੇ ਇੰਡਸਟਰੀ ਲਿਆ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਆਂਗੇ।

  ਇਸ ਦੌਰਾਨ ਝੋਕੇ ਦੀਪੂ ਲਾਣਾ ਪਿੰਡ ਵਿਚ ਫਾਜ਼ਿਲਕਾ ਬਲਾਕ ਸੰਮਤੀ ਚੇਅਰਪਰਸਨ ਬਾਗੋ ਬਾਈ ਤੇ ਉਨ੍ਹਾਂ ਦੇ ਪਤੀ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

  ਇਸ ਦੌਰਾਨ ਫਾਜ਼ਿਲਕਾ ਤੋਂ ਉਮੀਦਵਾਰ ਹੰਸ ਰਾਜ ਜੋਸਨ, ਅਬੋਹਰ ਤੋਂ ਉਮੀਦਵਾਰ ਮਹਿੰਦਰ ਸਿੰਘ ਰਿਣਵਾ, ਪਾਰਟੀ ਦੇ ਆਗੂ ਸਤਿੰਦਰਜੀਤ ਸਿੰਘ ਮੰਟਾ ਤੇ ਅਸ਼ੋਕ ਅਨੇਜਾ ਵੀ ਪਾਰਟੀ ਪ੍ਰਧਾਨ ਦੇ ਨਾਲ ਹਲਕੇ ਦੇ ਦੌਰੇ ਵੇਲੇ ਹਾਜ਼ਰ ਸਨ।
  Published by:Krishan Sharma
  First published: