• Home
  • »
  • News
  • »
  • punjab
  • »
  • CHANDIGARH PUNJAB ELECTION 2022 VOTERS OVER 80 YEARS OF AGE AND DIWANG WILL GET POSTAL BALLOT FACILITY KS

Punjab Election 2022: 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਤੇ ਦਿਵਿਆਂਗ ਨੂੰ ਮਿਲੇਗੀ ਪੋਸਟਲ ਬੈਲਟ ਸਹੂਲਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਸੂਬੇ ਦੇ ਕੁੱਲ 2.09 ਕਰੋੜ ਵੋਟਰਾਂ ਵਿੱਚੋਂ 5.33 ਲੱਖ ਤੋਂ ਵੱਧ ਲੋਕ 80 ਸਾਲ ਤੋਂ ਵੱਧ ਉਮਰ ਵਾਲੇ ਹਨ ਜਦਕਿ 1.34 ਲੱਖ ਤੋਂ ਵੱਧ ਲੋਕ ਦਿਵਿਆਂਗ ਵਿਅਕਤੀਆਂ ਦੀ ਸ਼੍ਰੇਣੀ ਵਿੱਚ ਆਉਂਦੇ ਹਨ।

  • Share this:
    ਚੰਡੀਗੜ੍ਹਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ।

    ਪੰਜਾਬ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਸੂਬੇ ਦੇ ਕੁੱਲ 2.09 ਕਰੋੜ ਵੋਟਰਾਂ ਵਿੱਚੋਂ 5.33 ਲੱਖ ਤੋਂ ਵੱਧ ਲੋਕ 80 ਸਾਲ ਤੋਂ ਵੱਧ ਉਮਰ ਵਾਲੇ ਹਨ ਜਦਕਿ 1.34 ਲੱਖ ਤੋਂ ਵੱਧ ਲੋਕ ਦਿਵਿਆਂਗ ਵਿਅਕਤੀਆਂ ਦੀ ਸ਼੍ਰੇਣੀ ਵਿੱਚ ਆਉਂਦੇ ਹਨ।

    ਉਨ੍ਹਾਂ ਕਿਹਾ, "ਅਸੀਂ ਦਿਵਿਆਂਗ ਵਿਅਕਤੀਆਂ ਅਤੇ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਆ ਕੇ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਦੇ ਹਾਂ ਪਰ ਜੇਕਰ ਉਹ ਆਪਣੀ ਸਿਹਤ ਸਥਿਤੀ ਕਾਰਨ ਪੋਲਿੰਗ ਸਟੇਸ਼ਨ 'ਤੇ ਆ ਕੇ ਵੋਟ ਪਾਉਣ ਤੋਂ ਅਸੱਮਰਥ ਹਨ ਤਾਂ ਈਸੀਆਈ ਨੇ ਇਹਨਾਂ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀ ਪੋਲਿੰਗ ਬੂਥਾਂ 'ਤੇ ਪਹੁੰਚਣ ਲਈ ਪਿਕ ਐਂਡ ਡਰਾਪ ਸਹੂਲਤ ਵੀ ਪ੍ਰਾਪਤ ਕਰ ਸਕਦੇ ਹਨ।

    ਵੈਨ ਰਵਾਨਾ ਕਰਨ ਸਮੇਂ ਪੰਜਾਬ ਚੋਣ ਕਮਿਸ਼ਨਰ।


    ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਪਾਸਪੋਰਟ ਰੱਖਣ ਵਾਲੇ ਐਨ.ਆਰ.ਆਈ. ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵੋਟਿੰਗ ਤਰਜੀਹ ਆਦਿ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਐਨਐਸਐਸ, ਐਨਸੀਸੀ ਅਤੇ ਭਾਰਤ ਸਕਾਊਟਸ ਐਂਡ ਗਾਈਡਾਂ ਦੇ ਲਗਭਗ 1.5 ਲੱਖ ਵਲੰਟੀਅਰਾਂ ਨੂੰ ਲਗਾਇਆ ਗਿਆ ਹੈ।

    ਉਨ੍ਹਾਂ ਕਿਹਾ ਕਿ ਟਰਾਂਸਜੈਂਡਰ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ “ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ” ਦੇ ਨਾਅਰੇ ਤਹਿਤ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।

    ਉਨ੍ਹਾਂ ਅੱਗੇ ਕਿਹਾ ਕਿ ਸਰਵਿਸ ਵੋਟਰ, ਦਿਵਿਆਂਗ ਵਿਅਕਤੀ, ਟਰਾਂਸਜੈਂਡਰ ਅਤੇ ਨੌਜਵਾਨ ਵੋਟਰਾਂ ਦੀਆਂ ਸ਼੍ਰੇਣੀਆਂ ਦੇ ਵੋਟਰ ਸੂਚੀ ਵਿੱਚ ਸ਼ਾਮਲ ਨਾ ਕੀਤੇ ਗਏ ਯੋਗ ਵੋਟਰਾਂ ਨੂੰ ਸ਼ਾਮਲ ਕਰਨ ਲਈ ਵਿਸ਼ੇਸ਼ ਸੋਧ ਮੁਹਿੰਮ ਚਲਾਈ ਜਾ ਰਹੀ ਹੈ।

    ਪੰਜਾਬ ਦੇ ਸੀਈਓ ਨੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਲਈ 30 ਵੈਨਾਂ ਲਾਂਚ

    ਸੀਈਓ ਪੰਜਾਬ ਨੇ ਇਸ ਦੌਰਾਨ ਐਲਈਡੀ ਅਤੇ ਆਡੀਓ ਸਿਸਟਮ ਨਾਲ ਲੈਸ 30 ਮੋਬਾਈਲ ਵੈਨਾਂ ਵੀ ਲਾਂਚ ਕੀਤੀਆਂ ਹਨ, ਜੋ ਵੋਟਰਾਂ ਨੂੰ ਜਾਗਰੂਕ ਕਰਨ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟਾਂ ਵਾਲੇ ਦਿਨ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਸੂਬੇ ਭਰ ਵਿੱਚ ਚੱਲਣਗੀਆਂ।  ਉਨ੍ਹਾਂ ਕਿਹਾ ਕਿ ਛੋਟੇ ਜ਼ਿਲ੍ਹਿਆਂ ਨੂੰ ਇੱਕ-ਇੱਕ ਵੈਨ ਜਦਕਿ ਵੱਡੇ ਜ਼ਿਲ੍ਹਿਆਂ ਨੂੰ ਦੋ ਵੈਨਾਂ ਦਿੱਤੀਆਂ ਜਾਣਗੀਆਂ ਅਤੇ ਇਹ ਵੈਨਾਂ ਵਿੱਚ ਲੋਕਾਂ ਨੂੰ ਉਹਨਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਆਡੀਓ-ਵਿਜ਼ੂਅਲ ਸੰਦੇਸ਼, ਵੀਡੀਓ ਕਲਿੱਪ ਅਤੇ ਜਿੰਗਲ ਚਲਾਏ ਜਾਣਗੇ।

    ਚੋਣਾਂ ਦੌਰਾਨ ਸੁਰੱਖਿਆ ਬਲਾਂ ਦੀ ਲੋੜ ਬਾਰੇ ਦੱਸਦਿਆਂ, ਡਾ. ਰਾਜੂ ਨੇ ਕਿਹਾ ਕਿ ਉਨਾਂ ਨੂੰ ਜ਼ਿਲ੍ਹਾ ਮੁਖੀਆਂ ਤੋਂ 700 ਕੰਪਨੀਆਂ ਦੀ ਮੰਗ ਪ੍ਰਾਪਤ ਹੋਈ ਹੈ ਅਤੇ ਸਮੀਖਿਆ ਤੋਂ ਬਾਅਦ ਅੰਤਿਮ ਮੰਗ ਭੇਜ ਦਿੱਤੀ ਜਾਵੇਗੀ।

    ਉਨਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਸੂਬਾ ਸਰਕਾਰ ਨੇ 340 ਕਰੋੜ ਰੁਪਏ ਦਾ ਢੁੱਕਵਾਂ ਬਜਟ ਅਲਾਟ ਕੀਤਾ ਹੈ।

    ਪੰਜਾਬ ਚੋਣਾਂ 2022 ਦਾ ਵੇਰਵਾ 

    ਕੁੱਲ ਵੋਟਰ: 20918499
    ਪੁਰਸ਼: 11015475
    ਔਰਤਾਂ: 9902354
    ਹੋਰ: 670
    80 ਸਾਲ ਤੋਂ ਵੱਧ ਉਮਰ ਵਾਲੇ ਵੋਟਰ: 533111
    ਪ੍ਰਵਾਸੀ ਭਾਰਤੀ: 1606
    ਸੇਵਾ ਚੋਣਕਾਰ: 111614
    ਕੁੱਲ ਪੋਲਿੰਗ ਸਟੇਸਨ: 24689
    ਕੁੱਲ ਪੋਲਿੰਗ ਸਟੇਸਨ ਸਥਾਨ: 14751
    Published by:Krishan Sharma
    First published: