• Home
  • »
  • News
  • »
  • punjab
  • »
  • CHANDIGARH PUNJAB ELECTION AKALI DAL RIOTS WILL SPREAD LIKE KEJRIWALS BROOM RAJA WARING LAYS FOUNDATION OF MODERN BUS STAND KS

ਅਕਾਲੀ ਦਲ ਹੋਇਆ ਪਾਟੋ-ਧਾੜ, ਕੇਜਰੀਵਾਲ ਦੇ 'ਝਾੜੂ' ਵਾਂਗ ਖਿੱਲਰੇਗਾ: ਰਾਜਾ ਵੜਿੰਗ ਨੇ ਮਾਡਰਨ ਬੱਸ ਅੱਡੇ ਦੀ ਨੀਂਹ ਰੱਖੀ

Punjab Election: ਵੀਰਵਾਰ ਸਵੇਰੇ ਇੱਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ‘ਆਪ’ ਦੇ ਢਕਵੰਜਾਂ ‘ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ ਹੋਈ ਹੈ।

  • Share this:
    ਖਰੜ/ਚੰਡੀਗੜ੍ਹ : (Punjab Election 2022) ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ (BJP) ਵਿੱਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ (Akali Dal) ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਅਮਰਿੰਦਰ ਸਿੰਘ (Amarinder Singh Raja) ਰਾਜਾ ਵੜਿੰਗ (Raja Warring) ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ (Bikram Majithia) ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ।

    ਵੜਿੰਗ ਨੇ ਅਕਾਲੀ ਆਗੂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਆ ਸਕਦੀ ਹੈ। ਸਿਰਸਾ ਦੀ ਬਰਖਾਸਤਗੀ 'ਤੇ ਅਕਾਲੀਆਂ ਵੱਲੋਂ ਹੁਣ ਝੂਠੇ ਹੰਝੂ ਵਹਾਉਣਾ ਇੱਕ ਸ਼ਰਮਨਾਕ ਗੱਲ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ।

    ਕਿਹਾ, ਮੁੱਖ ਮੰਤਰੀ ਚੰਨੀ ਦੇ ਦੋ ਮਹੀਨਿਆਂ ਦੇ ਕੰਮਾਂ ਤੋਂ ਬੁਖਲਾਈਆਪ

    ਵੀਰਵਾਰ ਸਵੇਰੇ ਇੱਥੇ ਮਾਡਰਨ ਬੱਸ ਸਟੈਂਡ (Bus Stand Kharar) ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ‘ਆਪ’ (AAM Aadmy Party) ਦੇ ਢਕਵੰਜਾਂ ‘ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ ਹੋਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਿਸੋਦੀਆ ਵਰਗੇ ਆਗੂ ਸਕੂਲ ‘ਚ ਟਾਇਲਟ ਦਾ ਨਿਰੀਖਣ ਕਰਨ ਜਹੇ ਦਿਖਾਵੇ ਕਰਨ ਲਈ ਮਜਬੂਰ ਹਨ।

    ਵੜਿੰਗ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਪਾਟੋ-ਧਾੜ ਹੋ ਗਿਆ ਹੈ ਅਤੇ ਤੁਸੀਂ ਦੇਖੋਗੇ ਕਿ ਉਹ ਵੀ ਪੰਜਾਬ ਵਿੱਚ ਕੇਜਰੀਵਾਲ ਦੇ ਝਾੜੂ ਵਾਂਗ ਖਿੱਲਰ ਜਾਵੇਗਾ।’’ ਉਨ੍ਹਾਂ ਕਿਹਾ ਕਿ ਆਮ ਆਦਮੀ ਲਈ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇ ਜਾਂ ਬਿਜਲੀ ਦੇ ਖਰਚੇ ਘਟਾਉਣ ਅਤੇ ਪੀਪੀਏਜ਼ ‘ਤੇ ਸਖਤ ਕਾਰਵਾਈ ਹੋਵੇ, ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ ਰਾਹਤ ਦੇਣ ਦਾ ਸੰਕਲਪ ਪੇਸ਼ ਕੀਤਾ  ਹੈ।

    ਦਿੱਲੀ ਦੇ ਉੱਪ ਮੁੱਖ ਮੰਤਰੀ ਨੂੰ ਘਬਰਾਉਣ ਦੀ ਥਾਂ ਚੰਨੀ ਦੇ ਕੰਮਾਂ ਤੋਂ ਸੇਧ ਲੈਣ ਦੀ ਦਿੱਤੀ ਸਲਾਹ 

    ਲੋਕਾਂ ਨੂੰ 2022 ਵਿੱਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਕਾਂਗਰਸ ਨੂੰ ਮੁੜ ਸੱਤਾ ਸੌਂਪਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪੂਰੀ ਦੁਨੀਆ ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰ ਰਹੀ ਹੈ, ਪਰ ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਕੋਲ ਕਾਂਗਰਸ ਵਿਰੋਧ ਕਰਨ ਲਈ ਕੋਈ ਵੀ ਮੁੱਦਾ ਬਾਕੀ ਨਹੀਂ ਛੱਡਿਆ।

    ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਬਾਦਲਾਂ ਵਰਗੇ ਟੈਕਸ ਅਪਰਾਧੀਆਂ ਨੂੰ ਕਾਬੂ ਕਰਨ ਦੀ ਖੁੱਲ ਦਿੱਤੀ ਹੈ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਉਨਾਂ ਦਾ ਉਦੇਸ਼  ਵਿਭਾਗ ਦੇ ਪ੍ਰਤੀ ਦਿਨ ਮਾਲੀਏ ਨੂੰ 1.05 ਕਰੋੜ ਤੋਂ ਵਧਾ ਕੇ 1.50 ਕਰੋੜ(ਪ੍ਰਤੀ ਦਿਨ) ਕਰਨਾ ਹੈ।
    Published by:Krishan Sharma
    First published:
    Advertisement
    Advertisement