Home /News /punjab /

ਸਿੱਧੂ ਦੇ ਔਰਤਾਂ ਲਈ ਐਲਾਨਾਂ 'ਤੇ ਭਾਜਪਾ ਦਾ ਹਮਲਾ, ਕਿਹਾ; ਕਾਠ ਦੀ ਹਾਂਡੀ ਵਾਰ-ਵਾਰ ਨ੍ਹੀਂ ਚੜ੍ਹਦੀ

Punjab Election 2022: ਸੋਮਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਸੂਬੇ ਦੀਆਂ ਔਰਤਾਂ ਅਤੇ ਵਿਦਿਆਰਥਣਾਂ ਲਈ ਕਈ ਵੱਡੇ ਐਲਾਨ ਕੀਤੇ ਗਏ ਹਨ। ਇਨ੍ਹਾਂ ਐਲਾਨਾਂ 'ਤੇ ਭਾਰਤੀ ਜਨਤਾ ਪਾਰਟੀ (BJP) ਨੇ ਨਵਜੋਤ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ। ਭਾਜਪਾ ਦੇ ਸੂਬਾ (BJP Punjab General Sacretary) ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਸਿੱਧੂ ਨੇ ਅੱਜ ਜਿਹੜੇ ਐਲਾਨ ਕੀਤੇ ਹਨ, ਉਹ ਸਿੱਧੂ ਨੂੰ ਕਹਿਣਾ ਚਾਹੁੰਦੇ ਹਨ ਕਿ ਕਾਠ ਦੀ ਹਾਂਡੀ ਵਾਰ-ਵਾਰ ਨਹੀਂ ਚੜ੍ਹਦੀ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Punjab Election 2022: ਸੋਮਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਸੂਬੇ ਦੀਆਂ ਔਰਤਾਂ ਅਤੇ ਵਿਦਿਆਰਥਣਾਂ ਲਈ ਕਈ ਵੱਡੇ ਐਲਾਨ ਕੀਤੇ ਗਏ ਹਨ। ਇਨ੍ਹਾਂ ਐਲਾਨਾਂ 'ਤੇ ਭਾਰਤੀ ਜਨਤਾ ਪਾਰਟੀ (BJP) ਨੇ ਨਵਜੋਤ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ। ਭਾਜਪਾ ਦੇ ਸੂਬਾ (BJP Punjab General Sacretary) ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਸਿੱਧੂ ਨੇ ਅੱਜ ਜਿਹੜੇ ਐਲਾਨ ਕੀਤੇ ਹਨ, ਉਹ ਸਿੱਧੂ ਨੂੰ ਕਹਿਣਾ ਚਾਹੁੰਦੇ ਹਨ ਕਿ ਕਾਠ ਦੀ ਹਾਂਡੀ ਵਾਰ-ਵਾਰ ਨਹੀਂ ਚੜ੍ਹਦੀ।

    ਸੋਮਵਾਰ ਨਵਜੋਤ ਸਿੱਧੂ ਦੇ ਔਰਤਾਂ ਲਈ ਕੀਤੇ ਐਲਾਨਾਂ 'ਤੇ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੈਂ ਸਿੱਧੂ ਸਾਬ, ਨੂੰ ਕਹਿਣਾ ਚਾਹੁੰਦਾ ਹਾਂ ਕਿ ਕਾਠ ਦੀ ਹਾਂਡੀ ਵਾਰ-ਵਾਰ ਨਹੀਂ ਚੜ੍ਹਦੀ। ਉਨ੍ਹਾਂ ਕਿਹਾ ਕਿ 5 ਸਾਲ ਪਹਿਲਾਂ ਵੀ ਉਨ੍ਹਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਕਰਜ਼ਾ ਮਾਫੀ ਦਾ ਵਾਅਦਾ ਕੀਤਾ ਘਰ ਘਰ ਨੌਕਰੀ ਦਾ ਵਾਅਦਾ, ਵਿਧਵਾ ਪੈਨਸ਼ਨ ਵਧਾਉਣ ਦਾ, ਬੁਢਾਪਾ ਪੈਨਸ਼ਨ ਵਧਾਉਣ ਆਦਿ ਵਾਅਦੇ ਕੀਤੇ ਸਨ, ਪਹਿਲਾਂ ਸਿੱਧੂ ਇਨ੍ਹਾਂ ਵਾਅਦਿਆਂ ਦਾ ਹਿਸਾਬ ਦੇਣ। 5 ਸਾਲ ਸੂਬੇ ਵਿੱਚ ਕਾਂਗਰਸ ਸਰਕਾਰ ਰਹਿਣ ਤੋਂ ਬਾਅਦ ਵੀ ਹੁਣ ਨਵੇਂ ਵਾਅਦੇ ਕੀਤੇ ਜਾ ਰਹੇ ਹਨ।

    ਡਾ. ਸ਼ਰਮਾ ਨੇ ਕਿਹਾ ਕਿ ਮੈਨੂੰ ਹੈਰਾਨੀ ਇਸ ਗੱਲ ਦੀ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਰਵਿੰਦ ਕੇਜਰੀਵਾਲ ਜਾਂ ਸੁਖਬੀਰ ਬਾਦਲ ਕੋਈ ਐਲਾਨ ਕਰਦਾ ਸੀ ਤਾਂ ਸਿੱਧੂ ਪੁੱਛਦੇ ਸਨ ਕਿ ਪੈਸਾ ਕਿਥੋਂ ਆਵੇਗਾ? ਪਰ ਅੱਜ ਨਵੇਂ ਵਾਅਦੇ ਕਰਨ ਤੋਂ ਬਾਅਦ ਕੀ ਨਵਜੋਤ ਸਿੱਧੂ ਨੇ ਦੱਸਿਆ ਕਿ ਪੈਸਾ ਕਿਥੋਂ ਆਵੇਗਾ।

    ਭਾਜਪਾ ਆਗੂ ਨੇ ਕਿਹਾ ਕਿ ਕਾਂਗਰਸ, ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰ ਦੇਵੇ, ਕਿਉਂਕਿ ਸਾਰਿਆਂ ਨੂੰ ਪਤਾ ਹੈ ਕਿ ਕਾਂਗਰਸ ਦੇ ਉਲਟੇ ਦਿਨ ਸ਼ੁਰੂ ਹੋ ਗਏ ਹਨ ਅਤੇ ਪੰਜਾਬ ਵਿੱਚ ਹੁਣ ਕਦੇ ਕਾਂਗਰਸ ਸੱਤਾ ਵਿੱਚ ਨਹੀਂ ਆਉਣ ਵਾਲੀ।
    Published by:Krishan Sharma
    First published:

    Tags: BJP, Punjab BJP, Punjab Election 2022, Punjab politics

    ਅਗਲੀ ਖਬਰ