ਜਲਾਲਾਬਾਦ/ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ (akali dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir Badal) ਨੇ ਉਨ੍ਹਾਂ ਕਿਹਾ ਕਿ ਕਾਂਗਰਸ (Congress) ਸਰਕਾਰ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਫੜ ਕੇ ਜੇਲ੍ਹਾਂ ਵਿਚ ਡੱਕਣ ਦੀ ਥਾਂ ਹਾਲੇ ਵੀ ਇਨ੍ਹਾਂ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਕਰਨਾ ਚਾਹੁੰਦੀ ਹੈ ਅਤੇ ਇਸੇ ਕਾਰਨ ਇਸਨੇ ਸ੍ਰੀ ਹਰਿਮੰਦਿਰ ਸਾਹਿਬ (Golden Temple Sacrilege) ਵਿਖੇ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਨਹੀਂ ਦਿੱਤੇ।
ਇਥੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਜਦੋਂ ਬੇਅਦਬੀ ਕਰਨ ਵਾਲਿਆਂ ਨੇ ਵੇਖਿਆ ਕਿ ਸਰਕਾਰ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ ਤਾਂ ਉਨ੍ਹਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਤੇ ਇਸੇ ਕਾਰਨ ਹੁਣ ਇੰਨੀਆਂ ਜ਼ਿਆਦਾ ਘਟਨਾਵਾਂ ਵਾਪਰ ਰਹੀਆਂ ਹਨ। ਪਰ ਹਾਲੇ ਵੀ ਕਾਂਗਰਸ ਪਾਰਟੀ ਨੇ ਸਬਕ ਨਹੀਂ ਸਿੱਖਿਆ। ਇਸ ਵੱਲੋਂ ਬੇਅਦਬੀ ਦੇ ਤਾਜ਼ਾ ਮਾਮਲਿਆਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਕਰਵਾ ਕੇ ਸਾਰੀ ਸਾਜ਼ਿਸ਼ ਦੀ ਤਹਿ ਤੱਕ ਜਾਣ ਦੀ ਥਾਂ ’ਤੇ ਇਸਦੀ ਪੁਲਿਸ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਕਦੇ ਵੀ ਕਾਂਗਰਸ ਪਾਰਟੀ ਵਾਂਗ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਚ ਹਾਲ ਹੀ ਵਿਚ ਸ੍ਰੀ ਗੁਟਕਾ ਸਾਹਿਬ ਮਿਲਣ ਨਾਲ ਹੋਈ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ ਕੋਈ ਵੀ ਠੋਸ ਕਦਮ ਚੁੱਕਣ ਤੋਂ ਨਾਂਹ ਕਰ ਕੇ ਆਪਣੀ ਮਨਸ਼ਾ ’ਤੇ ਸਵਾਲੀਆ ਨਿਸ਼ਾਨਾ ਖੜ੍ਹੇ ਕਰ ਲਏ ਹਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀ ਨੂੰ ਫੜ੍ਹ ਕੇ ਪੁਲਿਸ ਹਵਾਲੇ ਕੀਤਾ ਗਿਆ ਸੀ ਪਰ ਕੇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਜਾਣ ਬੁੱਝ ਕੇ ਕੀਤੀ ਢਿੱਲ ਕਾਰਨ ਸਰਕਾਰ ਬੇਅਦਬੀ ਦੇ ਨਾਂਅ ’ਤੇ ਬਗਾਵਤ ਇੰਨੀ ਹੋ ਗਈ ਕਿ ਸ੍ਰੀ ਹਰਿਮੰਦਿਰ ਸਾਹਿਬ ਵਿਚ ਹੀ ਇਸਦਾ ਯਤਨ ਹੋ ਗਿਆ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।