• Home
  • »
  • News
  • »
  • punjab
  • »
  • CHANDIGARH PUNJAB ELECTION PRTC AND PUNJAB ROADWAYS DAILY INCOME 1 05 CRORE AMARINDER SINGH RAJA WARING KS

ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਆਮਦਨ 1.05 ਕਰੋੜ ਹੋਈ : ਰਾਜਾ ਵੜਿੰਗ

ਰਾਜਾ ਵੜਿੰਗ (Amarinder Singh Raja Warring) ਨੇ ਵੀਰਵਾਰ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ, ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਬੱਸ ਅਪਰੇਟਰਾਂ 'ਤੇ ਸ਼ਿਕੰਜਾ ਕੱਸਣ ਤੋਂ ਬਾਅਦ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ (Punjab Roadways Income) ਦੀ ਰੋਜ਼ਾਨਾ ਆਮਦਨ 1.05 ਕਰੋੜ ਰੁਪਏ ਹੋ ਗਈ ਹੈ।

  • Share this:
    ਰਾਏਕੋਟ/ਲੁਧਿਆਣਾ: ਪੰਜਾਬ ਦੇ ਟਰਾਂਸਪੋਰਟ ਮੰਤਰੀ (Transport Minister Punjab) ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵੀਰਵਾਰ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ, ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਬੱਸ ਅਪਰੇਟਰਾਂ 'ਤੇ ਸ਼ਿਕੰਜਾ ਕੱਸਣ ਤੋਂ ਬਾਅਦ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ (Punjab Roadways Income) ਦੀ ਰੋਜ਼ਾਨਾ ਆਮਦਨ 1.05 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਰਕਾਰ (Punjab Government) ਨਵੀਆਂ ਬੱਸਾਂ ਖਰੀਦ ਕੇ ਸੂਬੇ ਦੇ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ।

    ਕੈਬਨਿਟ ਮੰਤਰੀ ਨੇ ਵੀਰਵਾਰ ਨੂੰ ਰਾਏਕੋਟ ਵਿਖੇ 'ਖੁੱਲੀ ਚਰਚਾ ਵੜਿੰਗ ਦੇ ਨਾਲ ਪ੍ਰੋਗਰਾਮ ਤਹਿਤ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਇਸ ਸਮਾਗਮ ਦਾ ਆਯੋਜਨ ਸੀਨੀਅਰ ਯੂਥ ਕਾਂਗਰਸੀ ਆਗੂ ਕਾਮਿਲ ਬੋਪਾਰਾਏ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਵੀ ਹਾਜ਼ਰ ਸਨ।

    ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਵਾਸੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਲਾਈ ਸਕੀਮਾਂ ਅਤੇ ਸਬਸਿਡੀਆਂ ਦੇ ਰੂਪ ਵਿੱਚ ਕਈ ਲੋਕ ਪੱਖੀ ਉਪਾਅ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਮ ਆਦਮੀ ਨਾਲ ਸਿੱਧੇ ਤੌਰ 'ਤੇ ਜੁੜੇ ਕਈ ਮਸਲੇ ਹੱਲ ਕਰ ਲਏ ਗਏ ਹਨ ਜਦਕਿ ਕਈ ਹੋਰ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ 'ਪਰ ਮੈਂ ਤੁਹਾਨੂੰ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਰਾਜ ਸਰਕਾਰ ਜੋ ਵੀ ਫੈਸਲਾ ਲਵੇਗੀ, ਉਹ ਰਾਜ ਅਤੇ ਇਸਦੇ ਨਿਵਾਸੀਆਂ ਦੇ ਹਿੱਤ ਵਿੱਚ ਲਿਆ ਜਾਵੇਗਾ'।

    ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਵਧੀ ਆਮਦਨ ਬਾਰੇ ਵਿਸਥਾਰ ਵਿਚ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 1.05 ਕਰੋੜ ਰੁਪਏ ਦੀ ਰੋਜ਼ਾਨਾ ਆਮਦਨ ਨਾਲ ਸੂਬਾ ਹਰ ਮਹੀਨੇ ਲਗਭਗ 90 ਬੱਸਾਂ (ਹਰ ਬੱਸ ਦੀ ਕੀਮਤ ਲਗਭਗ 27 ਲੱਖ ਰੁਪਏ), ਸਾਲਾਨਾ ਲਗਭਗ 1000 ਬੱਸਾਂ ਖਰੀਦ ਸਕਦਾ ਹੈ। ਇਸ ਮੁਨਾਫ਼ੇ ਨਾਲ ਪੰਜ ਸਾਲਾਂ ਵਿੱਚ ਕਰੀਬ 5500 ਨਵੀਆਂ ਬੱਸਾਂ ਖਰੀਦੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ  ਂਇਸਦਾ ਮਤਲਬ ਹੈ ਕਿ ਰਾਜ ਦਾ ਟਰਾਂਸਪੋਰਟ ਵਿਭਾਗ ਇਕੱਲਾ ਹੀ ਘੱਟੋ-ਘੱਟ 12 ਹਜ਼ਾਰ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰ ਸਕਦਾ ਹੈ'।

    ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੂਰਿਆਕਾਂਤ ਵੱਲੋਂ 2012 ਵਿੱਚ ਕਈ ਪਰਮਿਟਾਂ ਵਿੱਚ ਗੈਰ-ਕਾਨੂੰਨੀ ਵਾਧੇ ਵਿਰੁੱਧ ਦਿੱਤੇ ਹੁਕਮਾਂ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਹੈ ਅਤੇ 1 ਲੱਖ ਕਿਲੋਮੀਟਰ ਤੋਂ ਵੱਧ ਦੇ ਗੈਰ-ਕਾਨੂੰਨੀ ਵਾਧੇ ਵਾਲੇ 680 ਵੱਖ-ਵੱਖ ਪਰਮਿਟ ਰੱਦ ਕੀਤੇ ਹਨ।
    Published by:Krishan Sharma
    First published:
    Advertisement
    Advertisement