ਚੰਡੀਗੜ੍ਹ: Punjab Elections 2022: ਵਿਧਾਨ ਸਭਾ ਚੋਣਾਂ ਪੰਜਾਬ 2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (Aam Aadmi Party) ਨੇ ਐਤਵਾਰ ਆਪਣੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਪਾਰਟੀ ਵੱਲੋਂ 15 ਉਮੀਦਵਾਰਾਂ ਦਾ ਐਲਾਨ (Announcement of 15 candidates) ਕੀਤਾ ਗਿਆ ਹੈ।
ਆਪ (AAP) ਵੱਲੋਂ ਵਿਧਾਨ ਸਭਾ ਹਲਕਿਆਂ ਲਈ ਜਾਰੀ ਸੂਚੀ ਅਨੁਸਾਰ ਭੁਲੱਥ ਹਲਕੇ ਤੋਂ ਰਣਜੀਤ ਸਿੰਘ ਰਾਣਾ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਦਸੂਆ ਤੋਂ ਕਰਮਵੀਰ ਸਿੰਘ ਘੁੰਮਣ, ਉੜਮੁੜ ਤੋਂ ਜਸਵੀਰ ਸਿੰਘ ਰਾਜਾ ਗਿੱਲ, ਰੂਪਨਗਰ ਤੋਂ ਦਿਨੇਸ਼ ਚੱਢਾ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਖੰਨਾ ਤੋਂ ਤਰੁਣਪ੍ਰੀਤ ਸਿੰਘ ਸੋਂਧ, ਰਾਏਕੋਟ ਤੋਂ ਹਾਕਮ ਸਿੰਘ ਠੇਕੇਦਾਰ, ਧਰਮਕੋਟ ਤੋਂ ਦਵਿੰਦਰ ਸਿੰਘ ਲਾਡੀ ਢੋਸ, ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬਾਂਗੜ, ਬੱਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਦੇ ਨਾਂਅ ਸ਼ਾਮਲ ਹਨ।

ਆਮ ਆਦਮੀ ਪਾਰਟੀ ਵੱਲੋਂ ਜਾਰੀ ਚੌਥੀ ਸੂਚੀ।
ਇਸਤੋਂ ਇਲਾਵਾ ਮਾਨਸਾ ਤੋਂ ਡਾ. ਵਿਜੇ ਸਿੰਗਲਾ, ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਅਤੇ ਡੇਰਾਬਸੀ ਤੋਂ ਕੁਲਜੀਤ ਸਿੰਘ ਰੰਧਾਵਾ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਚੌਥੀ ਸੂਚੀ।
ਜ਼ਿਕਰਯੋਗ ਹੈ ਕਿ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਦੋ ਦਿਨ ਪਹਿਲਾਂ ਹੀ 18 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ ਸੀ ਅਤੇ ਹੁਣ ਐਤਵਾਰ ਨੂੰ ਚੌਥੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਨਾਲ ਪਾਰਟੀ ਵੱਲੋਂ ਪੰਜਾਬ ਚੋਣਾਂ ਲਈ ਕੁੱਲ 73 ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।