Home /News /punjab /

Punjab Elections 2022: ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਅਦਾਲਤ ਵੱਲੋਂ ਫੈਸਲਾ ਸੁਰੱਖਿਅਤ

Punjab Elections 2022: ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਅਦਾਲਤ ਵੱਲੋਂ ਫੈਸਲਾ ਸੁਰੱਖਿਅਤ

ਹਾਈਕੋਰਟ ਨੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਹੈ। ( ਫਾਈਲ ਫੋਟੋ)

ਹਾਈਕੋਰਟ ਨੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਹੈ। ( ਫਾਈਲ ਫੋਟੋ)

Punjab Elections 2022: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਸ ਵਿਰੁੱਧ ਪੰਜਾਬ ਪੁਲਿਸ ਵੱਲੋਂ ਦਰਜ ਨਸ਼ਿਆਂ ਦੇ ਮਾਮਲੇ ਵਿੱਚ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਦਾਇਰ ਕੀਤੀ ਹੈ, ਜਿਸ 'ਤੇ ਸੁਣਵਾਈ ਜਾਰੀ ਹੈ। ਸੂਤਰਾਂ ਅਨੁਸਾਰ, ਆਪਣੀ ਅਰਜ਼ੀ ਵਿੱਚ ਮਜੀਠੀਆ ਨੇ ਕਿਹਾ ਹੈ ਕਿ ਉਸ ਦੇ ਖਿਲਾਫ ਪੁਲਿਸ ਕੋਲ ਕੋਈ ਸਬੂਤ ਨਹੀਂ ਹੈ, ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ।

ਹੋਰ ਪੜ੍ਹੋ ...
  • Share this:

ਮੋਹਾਲੀ: Punjab Elections 2022: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਉਸ ਵਿਰੁੱਧ ਪੰਜਾਬ ਪੁਲਿਸ (Punjab Police) ਵੱਲੋਂ ਦਰਜ ਨਸ਼ਿਆਂ ਦੇ ਮਾਮਲੇ (Drug Case) ਵਿੱਚ ਜ਼ਮਾਨਤ (Bail) ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ (Mohali Court) ਵਿੱਚ ਦਾਇਰ ਕੀਤੀ ਹੈ। ਸੂਤਰਾਂ ਅਨੁਸਾਰ, ਆਪਣੀ ਅਰਜ਼ੀ ਵਿੱਚ ਮਜੀਠੀਆ ਨੇ ਕਿਹਾ ਹੈ ਕਿ ਉਸ ਦੇ ਖਿਲਾਫ ਪੁਲਿਸ ਕੋਲ ਕੋਈ ਸਬੂਤ ਨਹੀਂ ਹੈ, ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ। ਅਰਜ਼ੀ 'ਤੇ ਵੀਰਵਾਰ ਅਦਾਲਤ ਵਿੱਚ ਸੁਣਵਾਈ ਹੋਈ, ਜਿਸ ਦੌਰਾਨ ਵਕੀਲਾਂ ਦੀਆਂ ਦਲੀਲਾਂ ਸੁਣਨ ਪਿੱਤੋਂ ਅਦਾਲਤ ਨੇ ਮਾਮਲਾ ਸੁਰੱਖਿਅਤ ਰੱਖ ਲਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਿਆਂ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ, ਜਿਸ ਦੀ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਇਸ ਨੂੰ ਬਦਲਾਖੋਰੀ ਦੀ ਸਿਆਸਤ ਦਸਿਆ ਹੈ।

ਬਿਕਰਮ ਮਜੀਠੀਆ ਵੱਲੋਂ ਦਾਇਰ ਅਰਜ਼ੀ।

ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਐਸਆਈਟੀ ਵੱਲੋਂ ਮਜੀਠੀਆ ਦੇ ਕਈ ਟਿਕਾਣਿਆਂ 'ਤੇ ਛਾਪਾਮਾਰੀ ਵੀ ਕੀਤੀ ਗਈ, ਪਰੰਤੂ ਉਹ ਕਿਸੇ ਵੀ ਥਾਂ ਤੋਂ ਨਹੀਂ ਮਿਲੇ। ਇਸਦੇ ਨਾਲ ਹੀ ਪੰਜਾਬ ਪੁਲਿਸ ਵੀ ਸਾਬਕਾ ਮੰਤਰੀ ਨੂੰ ਲੱਭ ਰਹੀ ਹੈ ਅਤੇ ਵਿਦੇਸ਼ ਭੱਜਣ ਦੇ ਖਤਰੇ ਨੂੰ ਭਾਂਪਦਿਆਂ ਪੁਲਿਸ ਵੱਲੋਂ ਮਜੀਠੀਆ ਦੇ ਨਾਂਅ ਦਾ ਲੁਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਵੀਰਵਾਰ ਮਜੀਠੀਆ ਨੇ ਅਦਾਲਤ ਦਾ ਰੁਖ ਕਰਦਿਆਂ ਮੋਹਾਲੀ ਵਿੱਚ ਅਰਜ਼ੀ ਦਾਖਲ ਕਰਕੇ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਪੰਜਾਬ ਚੋਣਾਂ 2022 ਦੇ ਮੱਦੇਨਜ਼ਰ ਐਫਆਈਆਰ ਦਰਜ ਕੀਤੀ ਗਈ ਹੈ। ਇਹ ਜ਼ਮਾਨਤ ਅਰਜ਼ੀ ਸਾਬਕਾ ਮੰਤਰੀ ਦੇ ਵਕੀਲਾਂ ਵੱਲੋਂ ਦਾਇਰ ਕੀਤੀ ਗਈ ਹੈ, ਜਦਕਿ ਉਹ ਖੁਦ ਰੂਪੋਸ਼ ਹਨ।

ਅਦਾਲਤ ਵਿੱਚ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਅਤੇ ਸਰਕਾਰੀ ਵਕੀਲ ਵਿੱਚ ਤਿੱਖੀ ਬਹਿਸ ਹੋਈ। ਮਜੀਠੀਆ ਦੇ ਵਕੀਲ ਨੇ ਬਹਿਸ ਦੌਰਾਨ ਕਿਹਾ ਕਿ ਇਹ ਸਿਰਫ ਰਾਜਨੀਤੀ ਕਰਕੇ ਕੀਤਾ ਜਾ ਰਿਹਾ ਹੈ ਅਤੇ ਐਸਟੀਐਫ ਦੀ ਰਿਪੋਰਟ ਵਿੱਚ ਵੇਖ ਕੇ ਸਾਫ ਪਤਾ ਲਗਦਾ ਹੈ ਕਿ ਇਹ ਸਾਜਿਸ਼ ਤਹਿਤ ਹੋ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰਾ ਕੁੱਝ ਉਨ੍ਹਾਂ ਦੇ ਕਲਾਈਂਟ ਨੂੰ ਜਾਣ-ਬੁੱਝ ਕੇ ਗਲਤ ਢੰਗ ਨਾਲ ਫਸਾਇਆ ਜਾ ਰਿਹਾ ਹੈ ਅਤੇ ਇਸ ਸਾਜਿਸ਼ ਵਿੱਚ ਕਈ ਲੋਕ ਸ਼ਾਮਲ ਹਨ। ਜੇਕਰ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਤਾਂ ਸਭ ਕੁੱਝ ਸਾਫ ਹੋ ਜਾਵੇਗਾ ਕਿ ਕੌਣ-ਕੌਣ ਸਾਜਿਸ਼ ਵਿੱਚ ਸ਼ਾਮਲ ਹੈ।

Published by:Krishan Sharma
First published:

Tags: Akali Dal, Bail, Bikram Singh Majithia, Punjab Election 2022, Punjab politics