ਜਲੰਧਰ/ਚੰਡੀਗੜ੍ਹ: ਬਹੁਜਨ ਸਮਾਜ ਪਾਰਟੀ (BSP) ਪੰਜਾਬ ਦੀ ਸੂਬਾ ਕਾਰਜਕਾਰੀ ਦੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਜਲੰਧਰ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ (Jasvir Singh Gadi) ਨੇ ਸਾਂਝੇ ਤੌਰ 'ਤੇ ਸੰਬੋਧਨ ਕਰਦਿਆ ਕਿਹਾ ਕਿ ਬਸਪਾ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਰੱਖੀ ਮੋਗਾ ਰੈਲੀ ਵਿੱਚ ਸ਼ਮੂਲੀਅਤ ਕਰੇਗੀ।
ਇਸ ਮੌਕੇ ਆਗੂਆਂ ਨੇ ਵਰਕਰਾਂ ਤੇ ਲੀਡਰਸ਼ਿਪ ਨੂੰ ਸੁਨੇਹਾ ਦਿੱਤਾ ਕਿ ਬਸਪਾ ਵਰਕਰ ਤੇ ਲੀਡਰਸ਼ਿਪ ਆਪਣੇ ਆਪਣੇ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਤਾਲਮੇਲ ਕਰਕੇ ਛੋਟੇ-ਵੱਡੇ ਵਾਹਨ ਬੁੱਕ ਕਰਕੇ ਮੋਗਾ ਰੈਲੀ ਨੂੰ ਵਿਸ਼ਾਲਤਾ ਦੇਣਗੇ।
ਇਸ ਮੌਕੇ ਬਸਪਾ ਵੱਲੋਂ ਆਪਣੇ ਹਿੱਸੇ ਦੀ ਵਿਧਾਨ ਸਭਾ ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ ਲੁਬਾਣਾ, ਦੀਨਾਨਗਰ ਰਿਜ਼ਰਵ ਤੋਂ ਕਮਲਜੀਤ ਚਾਵਲਾ ਮਹਾਸ਼ਾ ਭਾਈਚਾਰੇ ਤੋਂ ਅਤੇ ਸ਼੍ਰੀ ਚਮਕੌਰ ਸਾਹਿਬ ਤੋਂ ਹਰਮੋਹਨ ਸੰਧੂ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ। ਇਸ ਨਾਲ ਹੀ ਬਸਪਾ ਦੇ ਹਿੱਸੇ ਦੀਆਂ ਕੁੱਲ 20 ਸੀਟਾਂ ਵਿਚੋਂ 17 ਸੀਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸਤੋਂ ਪਹਿਲਾਂ ਕੁਲਦੀਪ ਸਿੰਘ ਲੁਬਾਣਾ, ਹਰਮੋਹਨ ਸਿੰਘ ਸੰਧੂ ਅਤੇ ਕਮਲਜੀਤ ਚਾਵਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਅਕਾਲੀ ਦਲ ਤੋਂ ਸਖ਼ਤ ਨਰਾਜ ਚਲ ਰਹੇ ਹਰਮੋਹਨ ਸਿੰਘ ਸੰਧੂ ਨੇ ਪਹਿਲਾ ਹੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਨ੍ਹਾਂ ਦੇ ਮਾਤਾ ਸਤਵੰਤ ਕੌਰ ਸੰਧੂ, ਅਕਾਲੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਤੇ ਪੰਜ ਵਾਰ ਵਿਧਾਇਕ ਸਨ ਅਤੇ ਪਿਤਾ ਅਜਾਇਬ ਸਿੰਘ ਸੰਧੂ 2 ਵਾਰ ਚਮਕੌਰ ਸਾਹਿਬ ਤੋਂ ਵਿਧਾਇਕ ਰਹੇ ਸਨ। ਹਰਮੋਹਨ ਸਿੰਘ ਸੰਧੂ ਇੰਡੀਅਨ ਪੁਲਿਸ ਸੇਵਾ ਵਿੱਚ ਸਨ ਤੇ ਐੱਸਐੱਸਪੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।
ਚਮਕੌਰ ਸਾਹਿਬ ਬਸਪਾ ਦੇ ਖਾਤੇ ਵਿੱਚ ਆ ਜਾਣ ਕਰਕੇ ਅਕਾਲੀ ਦਲ ਨਾਲ ਚਲਦੀ ਸਖ਼ਤ ਨਰਾਜਗੀ ਦੇ ਚਲਦੇ ਅੱਜ ਬਸਪਾ ਦੇ ਹਾਥੀ 'ਤੇ ਸਵਾਰ ਹੋ ਗਏ। ਸੰਧੂ ਨੂੰ ਬਸਪਾ ਵਿੱਚ ਸ਼ਾਮਿਲ ਕਰਵਾਉਂਦੇ ਸਮੇਂ ਬਸਪਾ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਲੌਂਗੀਆ, ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਹਲਕਾ ਪ੍ਰਧਾਨ ਨਰਿੰਦਰ ਸਿੰਘ ਵਡਵਾਲੀ, ਦਰਸ਼ਨ ਸਿੰਘ ਸਮਾਣਾ ਆਦਿ ਹਾਜ਼ਿਰ ਸਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akali Dal, Bsp, Punjab Assembly election 2022, Punjab Assembly Polls 2022, Punjab Election 2022, Punjab politics