Home /News /punjab /

Punjab Elections 2022: ਚੰਨੀ ਵੱਲੋਂ ਲੁਧਿਆਣਾ 'ਚ ਬਾਬਾ ਸਾਹਿਬ ਅੰਬੇਡਕਰ ਦੇ ਨਾਂਅ 'ਤੇ ਆਧੁਨਿਕ ਟਰੌਮਾ ਸੈਂਟਰ ਦਾ ਐਲਾਨ

Punjab Elections 2022: ਚੰਨੀ ਵੱਲੋਂ ਲੁਧਿਆਣਾ 'ਚ ਬਾਬਾ ਸਾਹਿਬ ਅੰਬੇਡਕਰ ਦੇ ਨਾਂਅ 'ਤੇ ਆਧੁਨਿਕ ਟਰੌਮਾ ਸੈਂਟਰ ਦਾ ਐਲਾਨ

Punjab Elections 2022: ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ 'ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

Punjab Elections 2022: ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ 'ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

Punjab Elections 2022: ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ 'ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

ਹੋਰ ਪੜ੍ਹੋ ...
  • Share this:

ਲੁਧਿਆਣਾ: ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਵੀਰਵਾਰ ਲੁਧਿਆਣਾ (Ludhian) ਵਿਖੇ ਭਾਰਤ ਰਤਨ (Bharat Ratan) ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ (Dr. BR Ambedkar) ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ (Trauma Center in Ludhiana) ਬਣਾਉਣ ਦਾ ਐਲਾਨ ਕੀਤਾ ਹੈ।

ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਲੁਧਿਆਣਾ (Municipal Corporation Ludhiana) ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਅੰਬੇਡਕਰ ਭਵਨ ਵਿਖੇ ਕਾਰਜਾਂ ਨੂੰ ਲਈ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ 'ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਨਡੋਰ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਹ ਅਤਿ ਆਧੁਨਿਕ ਹਾਲ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ।

ਮੁੱਖ ਮੰਤਰੀ ਚੰਨੀ ਐਲਾਨ ਕਰਨ ਦੌਰਾਨ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਚੁੱਕਦੇ ਹੋਏ।

ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇੱਕ ਆਦਰਸ਼ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਨਿਆਂ ਸ਼ਾਸਤਰੀ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਦੱਸਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਨਿਮਾਣੇ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆ ਦੀ ਲੀਗ ਵਿੱਚ ਖੜ੍ਹਾ ਕਰ ਦਿੱਤਾ ਹੈ।

ਲੁਧਿਆਣਾ ਉੱਤਰੀ ਹਲਕੇ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਰੇਹੜੀ/ਫੜੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮਿਹਨਤਕਸ਼ਾਂ ਨੂੰ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਤੋਂ ਮੁੱਖ ਮੰਤਰੀ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਨ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ 2480 ਸਫ਼ਾਈ ਕਰਮਚਾਰੀਆਂ/ਸੀਵਰੇਜ ਮੈਨਾਂ ਅਤੇ ਹੋਰ ਸਟਾਫ਼ ਦੀਆਂ ਸੇਵਾਵਾਂ ਨੂੰ ਸਥਾਨਕ ਇਕਾਈਆਂ ਵਿੱਚ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਜਾਵੇਗਾ।

ਮੁੱਖ ਮੰਤਰੀ ਨੇ ਡਾ. ਅੰਬੇਡਕਰ ਦੀ ਤਸਵੀਰ ਅੱਗੇ ਸ਼ਰਧਾ ਭੇਂਟ ਕਰਦੇ ਕਿਹਾ ਕਿ ਉਹ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ।

ਮੁੱਖ ਮੰਤਰੀ ਵੱਲੋਂ ਚੰਦ ਸਿਨੇਮਾ ਰੋਡ 'ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਜੱਸੀਆਂ ਰੋਡ 'ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ ਬਣਾਉਣ ਤੋਂ ਇਲਾਵਾ 7 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਉੱਤਰੀ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਵਿਧਾਇਕ ਰਾਕੇਸ਼ ਪਾਂਡੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਸੁਰਿੰਦਰ ਡਾਵਰ ਅਤੇ ਮੇਅਰ ਬਲਕਾਰ ਸਿੰਘ, ਸਰਪੰਚ ਗੁਰਦੀਪ ਸਿੰਘ ਚੱਕ ਸਰਵਣ ਨਾਥ ਮੌਜੂਦ ਸਨ।

Published by:Krishan Sharma
First published:

Tags: BR Ambedkar, Charanjit Singh Channi, Ludhiana, Punjab Congress, Punjab Election 2022, Punjab government