Home /News /punjab /

Chandigarh : ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Chandigarh : ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Chandigarh ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ

Chandigarh ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਝੋਨੀ ਦੀ ਪਰਾਲੀ ਦੇ ਨਿਪਟਾਰੇ ਦੇ ਲਈ ਸਰਕਾਰ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ।

ਹੋਰ ਪੜ੍ਹੋ ...
  • Share this:

    ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਕਿਸਾਨ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਝੋਨੀ ਦੀ ਪਰਾਲੀ ਦੇ ਨਿਪਟਾਰੇ ਦੇ ਲਈ ਸਰਕਾਰ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 5 ਨਵੰਬਰ ਤੋਂ ਪੰਜਾਬ ਦੀਆਂ ਸਾਰੀਆਂ ਖੰਡ ਮਿੱਲਾਂ ਸ਼ੁਰੂ ਕੀਤੀਆਂ ਜਾਣ ।

    ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਕਰ ਕੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਲਈ ਰਾਜ਼ੀ ਤਾਂ ਕਰ ਲਿਆ ਹੈ ਪਰ ਵੱਡਾ ਸਵਾਲ ਇਹ ਹੈ ਕਿ ਕਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਂਦੀਆਂ ਹਨ।

    Published by:Shiv Kumar
    First published:

    Tags: AAP, Bhagwant Mann, Farmer, Punjab government