Home /News /punjab /

ਗੈਂਗਸਟਰਵਾਦ ਤੋਂ ਮੁਕਤ ਹੋਵੇਗਾ ਪੰਜਾਬ, ਡੀਜੀਪੀ ਨੇ ਕਿਹਾ; ਗੈਂਗਸਟਰਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵਾਂਗਾ

ਗੈਂਗਸਟਰਵਾਦ ਤੋਂ ਮੁਕਤ ਹੋਵੇਗਾ ਪੰਜਾਬ, ਡੀਜੀਪੀ ਨੇ ਕਿਹਾ; ਗੈਂਗਸਟਰਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵਾਂਗਾ

ਗੈਂਗਸਟਰਵਾਦ ਤੋਂ ਮੁਕਤ ਹੋਵੇਗਾ ਪੰਜਾਬ, ਡੀਜੀਪੀ ਨੇ ਕਿਹਾ; ਗੈਂਗਸਟਰਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵਾਂਗਾ

Gangster in Punjab: ਪੰਜਾਬ ਵਿੱਚ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ( Punjab Police DGP Gaurav Yadav) ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਸੂਬੇ ਚੋਂ ਗੈਂਗਸਟਰਾਂ ਦਾ ਨਾਮੋ-ਨਿਸ਼ਾਨ ਖਤਮ ਕਰ ਦੇਵਾਂਗੇ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Gangster in Punjab: ਪੰਜਾਬ ਵਿੱਚ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ( Punjab Police DGP Gaurav Yadav) ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਸੂਬੇ ਚੋਂ ਗੈਂਗਸਟਰਾਂ ਦਾ ਨਾਮੋ-ਨਿਸ਼ਾਨ ਖਤਮ ਕਰ ਦੇਵਾਂਗੇ। ਸੂਬੇ ਦੀ ਸ਼ਾਂਤੀ ਹਰ ਹਾਲ ਵਿੱਚ ਕਾਇਮ ਰਹੇਗੀ। ਗੈਂਗਸਟਰਵਾਦ ਅਤੇ ਨਸ਼ਾ ਖਤਮ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਨਸ਼ੇ 'ਤੇ ਪੂਰੀ ਤਰ੍ਹਾਂ ਨਕੇਲ ਕੱਸ ਰਹੇ ਹਾਂ। ਸੂਬੇ ਦੀ ਸ਼ਾਂਤੀ ਹਰ ਹਾਲ 'ਚ ਬਰਕਰਾਰ ਰੱਖੀ ਜਾਵੇਗੀ।

  ਡੀਜੀਪੀ ਪੰਜਾਬ ਦਾ ਗੈਂਗਸਟਰਵਾਦ 'ਤੇ ਇਹ ਬਿਆਨ ਉਦੋਂ ਆਇਆ ਜਦੋਂ DGP ਗੌਰਵ ਯਾਦਵ ਨੇ ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡਾ ਮੁੱਖ ਫੋਕਸ ਕਾਨੂੰਨ ਅਤੇ ਵਿਵਸਥਾ ਦਾ ਪੇਸ਼ੇਵਰ ਤੌਰ 'ਤੇ ਪ੍ਰਬੰਧਨ ਕਰਨਾ ਹੈ। ਨਾਗਰਿਕਾਂ ਦੇ ਅਨੁਕੂਲ ਪੁਲਿਸਿੰਗ ਨੂੰ ਸਾਡੀ ਮੁੱਖ ਤਰਜੀਹ ਹੈ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ।

  ਦੱਸ ਦੇਈਏ ਕਿ ਬੀਤੇ ਦਿਨੀਂ ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਡੀਜੀਪੀ ਗੌਰਵ ਯਾਦਵ ਦੀ ਅਗਵਾਈ 'ਚ ਅੱਜ ਸਮੁੱਚੀ ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਚਲਾਏ ਗਏ।
  Published by:Krishan Sharma
  First published:

  Tags: Dgp, Gangsters, Punjab government, Punjab Police

  ਅਗਲੀ ਖਬਰ