• Home
  • »
  • News
  • »
  • punjab
  • »
  • CHANDIGARH PUNJAB GOVERNMENT IMPORTANT MEASURES TAKEN TO STRENGTHEN DEPARTMENT OF SOCIAL SECURITY AND WOMEN AND CHILD DEVELOPMENT ARUNA CHAUDHARY KS

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕੀਤੇ: ਅਰੁਣਾ ਚੌਧਰੀ

  • Share this:
    ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ ਤਾਂ ਜੋ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਧੀਨ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।

    ਸ੍ਰੀਮਤੀ ਚੌਧਰੀ ਇੱਥੇ ਪੋਸ਼ਣ ਅਭਿਆਨ ਮਹੀਨੇ ਤਹਿਤ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਵੱਲੋਂ 1 ਸਤੰਬਰ ਤੋਂ 30 ਸਤੰਬਰ 2021 ਤੱਕ ਸੂਬੇ ਭਰ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਵੱਲੋਂ ਭਰਤੀਆਂ ਕੀਤੀਆਂ ਗਈਆਂ ਅਤੇ ਨਾਲ ਦੀ ਨਾਲ ਹੀ ਯੋਗ ਅਧਿਕਾਰੀਆਂ/ਕਰਮਚਾਰੀਆਂ ਨੂੰ ਤਰੱਕੀਆਂ ਵੀ ਦਿੱਤੀਆਂ ਗਈਆਂ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਾਡਾ ਇਹ ਵਿਭਾਗ ਸਿੱਧੇ ਤੌਰ ‘ਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਸਮਾਜ ਦੇ ਲੋਕਾਂ ਦੀ ਮਦਦ ਕਰਨ ਦਾ ਸੁਭਾਗ ਮਿਲਿਆ ਹੈ।

    ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਵਿਭਾਗ ਰਾਹੀਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਨੂੰ ਆਗਾਮੀ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲੈਣ। ਆਂਗਣਵਾੜੀ ਵਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਕੁਪੋਸ਼ਿਤ ਬੱਚਿਆਂ ਵੱਲ ਹੋਰ ਧਿਆਨ ਦੇਣ।

    ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਪੋਸ਼ਣ ਵਾਟਿਕਾ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਂਗਣਵਾੜੀ ਕੇਂਦਰਾਂ ਵਿੱਚ ਫਲਦਾਰ ਰੁੱਖਾਂ ਦੇ ਨਾਲ-ਨਾਲ ਮੈਡੀਸਿਨਲ ਦਰਖਤ ਲਗਾਉਣ ਵੱਲ ਵੀ ਧਿਆਨ ਦੇਣ ਅਤੇ ਇਹ ਦਰਖਤ ਆਂਗਣਵਾੜੀ ਕੇਂਦਰ ਨੇੜਲੀਆਂ ਸਾਂਝੀਆਂ ਜ਼ਮੀਨਾਂ ‘ਤੇ ਵੀ ਲਗਾਏ ਜਾਣ ਤਾਂ ਜੋ ਸਥਾਨਕ ਲੋਕਾਂ ਨੂੰ ਵੀ ਇਸ ਦਾ ਲਾਭ ਹੋ ਸਕੇ।

    ਸਮਾਗਮ ਦੌਰਾਨ ਡਿਜੀਟਲ ਪੇਰੈਂਟਸ ਮਾਰਗ ਦਰਸ਼ਕ ਰਿਪੋਰਟ ਵੀ ਜਾਰੀ ਕੀਤੀ ਗਈ। ਇਸ ਮੌਕੇ ਵਧੀਆ ਕੰਮ ਕਰਨ ਵਾਲੇ ਜ਼ਿਲ੍ਹਿਆਂ ਦਾ ਵੀ ਸਨਮਾਨ ਕੀਤਾ ਗਿਆ। ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੀ ਸ਼੍ਰੇਣੀ ਵਿੱਚ ਪਹਿਲੇ ਨੰਬਰ ‘ਤੇ ਰੂਪਨਗਰ ਜ਼ਿਲ੍ਹਾ ਰਿਹਾ, ਜਦਕਿ ਦੂਸਰੇ ‘ਤੇ ਹੁਸ਼ਿਆਰਪੁਰ, ਤੀਸਰੇ ‘ਤੇ ਜਲੰਧਰ ਅਤੇ ਚੌਥੇ ‘ਤੇ ਫ਼ਾਜਿਲਕਾ ਰਿਹਾ।

    ਇਸੇ ਤਰ੍ਹਾਂ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਲਈ ਪਹਿਲੇ ਨੰਬਰ ‘ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੂਜੇ ‘ਤੇ ਫ਼ਿਰੋਜਪੁਰ, ਤੀਜੇ ‘ਤੇ ਰੂਪਨਗਰ, ਚੌਥੇ ‘ਤੇ ਮੁਕਤਸਰ ਅਤੇ ਜਲੰਧਰ ਪੰਜਵੇਂ ਸਥਾਨ ‘ਤੇ ਰਿਹਾ। ਇਸੇ ਤਰਾਂ ਪ੍ਰਧਾਨ ਮੰਤਰੀ ਮਾਤਰੁਬੰਧਨਾ ਯੋਜਨਾ ਵਿੱਚ ਪਹਿਲੇ ਨੰਬਰ ‘ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੂਜੇ ‘ਤੇ ਮਾਨਸਾ, ਤੀਜੇ ‘ਤੇ ਬਰਨਾਲਾ, ਚੌਥੇ ‘ਤੇ ਫ਼ਰੀਦਕੋਟ ਅਤੇ ਪਠਾਨਕੋਟ ਪੰਜਵੇਂ ਸਥਾਨ ‘ਤੇ ਰਿਹਾ।
    Published by:Krishan Sharma
    First published: