Waris Punjab De Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਰਹਿਣ ਵਾਲੇ ਸਾਥੀਆਂ ਦੇ ਅਸਲਾ ਲਾਇਸੈਂਸ ਛੇਤੀ ਹੀ ਰੱਦ ਕੀਤੇ ਜਾ ਸਕਦੇ ਹਨ। ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਇਹ ਅੰਮ੍ਰਿਤਪਾਲ ਸਿੰਘ ਵਿਰੁੱਧ ਵੱਡੀ ਕਾਰਵਾਈ ਹੋ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕਾਰਵਾਈ ਅਰੰਭ ਦਿੱਤੀ ਹੈ। ਪੁਲਿਸ ਵੱਲੋਂ ਅਸਲਾ ਲਾਇਸੈਂਸਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਜਿ਼ਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਸਬੰਧੀ ਰਿਪੋਰਟ ਭੇਜੀ ਗਈ ਹੈ। ਅੰਮ੍ਰਿਤਪਾਲ ਸਿੰਘ ਨਾਲ ਇਹ 10 ਤੋਂ ਵਧੇਰੇ ਅਸਲੇ ਵਾਲੇ ਸਾਥੀ 24 ਘੰਟੇ ਆਲੇ-ਦੁਆਲੇ ਰਹਿੰਦੇ ਹਨ।
ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਨਾਲ ਰਹਿਣ ਵਾਲੇ ਇਨ੍ਹਾਂ 10 ਤੋਂ ਵੱਧ ਅਸਲਾਧਾਰਕ ਸਾਥੀਆਂ ਦੇ ਲਾਇਸੈਂਸ ਰੀਵਿਊ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਸੂਚੀ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਭੇਜੀ ਗਈ ਸੀ ਕਿਉਂਕਿ ਇਸ ਵਿਚ ਮੋਗਾ, ਸੰਗਰੂਰ, ਅੰਮਿ੍ਤਸਰ, ਤਰਨਤਾਰਨ ਅਤੇ ਫ਼ਰੀਦਕੋਟ ਦੇ ਲੋਕ ਸ਼ਾਮਲ ਹਨ, ਇਨ੍ਹਾਂ ਸਾਰਿਆਂ ਤੋਂ ਉਨ੍ਹਾਂ ਦੇ ਲਾਇਸੈਂਸ ਦੇ ਵੇਰਵੇ ਮੰਗੇ ਗਏ ਸਨ।
ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਦੀ ਪੂਰੀ ਰਿਪੋਰਟ ਤਸਦੀਕ ਕਰਕੇ ਪੁਲਿਸ ਵਿਭਾਗ ਨੂੰ ਸੌਂਪ ਦਿੱਤੀ ਗਈ ਹੈ ਅਤੇ ਜਲਦ ਹੀ ਉੱਚ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਇਨ੍ਹਾਂ ਨੂੰ ਰੱਦ ਕੀਤਾ ਜਾ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal Singh Khalsa, Licence, Punjab Police, Waris Punjab De