ਚੰਡੀਗੜ੍ਹ: ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।
ਭਾਰਤ ਦੀ ਸ਼ਾਨਦਾਰ ਜਿੱਤ 'ਤੇ ਖੇਡ ਮੰਤਰੀ ਨੇ ਟਵੀਟ ਕੀਤਾ, "ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ 'ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕਸ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜ਼ਮਾਈ ਨਾਲ ਫੁੰਡੇ ਤਮਗ਼ੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।"
On this historic day for #IndianHockey I am delighted to announce a cash award of Rs 1crore each to players 4m #Punjab
ਉਨ੍ਹਾਂ ਕਿਹਾ ਕਿ ਇਹ ਬਿਲਕੁਲ ਫਸਵਾਂ ਤੇ ਮਨੋਰੰਜਕ ਮੈਚ ਸੀ। ਸਾਡੇ ਮੁੰਡਿਆਂ ਨੇ ਇਹ ਟੋਕੀਉ ਉਲੰਪਿਕਸ 2020 ਵਿੱਚ ਕਰ ਦਿਖਾਇਆ ਹੈ ਅਤੇ 41 ਸਾਲਾਂ ਪਿੱਛੋਂ ਉਲੰਪਿਕ ਤਮਗ਼ਾ ਦੇਸ਼ ਦੀ ਝੋਲੀ ਪਾਇਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਖੇਡ 'ਤੇ ਮਾਣ ਹੈ।
ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਤਤਪਰ ਰਹਿੰਦੀ ਹੈ। ਇਹ ਐਲਾਨ ਵੀ ਇਸੇ ਕੜੀ ਦਾ ਇੱਕ ਹਿੱਸਾ ਹੈ ਤਾਂ ਜੋ ਹੋਰ ਵੀ ਖਿਡਾਰੀ ਇਨ੍ਹਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਆਪਣੇ ਸੂਬੇ ਦੇ ਮਾਣ ਨੂੰ ਹੋਰ ਉਚਾ ਕਰ ਸਕਣ। Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।