Home /News /punjab /

ਰਾਣਾ ਗੁਰਜੀਤ ਵੱਲੋਂ ਸੂਖਮ ਸਿੰਚਾਈ ਯੋਜਨਾ ਦੇ ਲਾਗੂ ਕਰਨ ਲਈ ਆਨਲਾਈਨ ਪੋਰਟਲ ਕੀਤਾ ਜਾਰੀ

ਰਾਣਾ ਗੁਰਜੀਤ ਵੱਲੋਂ ਸੂਖਮ ਸਿੰਚਾਈ ਯੋਜਨਾ ਦੇ ਲਾਗੂ ਕਰਨ ਲਈ ਆਨਲਾਈਨ ਪੋਰਟਲ ਕੀਤਾ ਜਾਰੀ

ਸੂਖਮ ਸਿੰਚਾਈ ਯੋਜਨਾ, ਜਿਸ ਵਿੱਚ ਸਿੰਜਾਈ ਦੀ ਤੁਪਕਾ ਅਤੇ ਫੁਹਾਰਾ ਪ੍ਰਣਾਲੀ ਦੀ ਸਥਾਪਨਾ ਸ਼ਾਮਲ ਹੈ, ਨੂੰ ਸਾਲ 2007 ਦੌਰਾਨ ਇਸਦੇ ਮੌਜੂਦਾ ਰੂਪ ਵਿੱਚ ਅਰੰਭ ਕੀਤਾ ਗਿਆ ਸੀ ਅਤੇ ਉਦੋਂ ਤੋਂ ਇਸਨੂੰ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਅਧੀਨ ਸ਼ਾਮਲ ਕੀਤਾ ਗਿਆ ਹੈ।

 • Share this:
  ਚੰਡੀਗੜ੍ਹ: ਧਰਤੀ ਹੇਠਲੇ ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਇੱਕ ਵੱਡੇ ਕਦਮ ਵਜੋਂ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸੂਬੇ ਵਿੱਚ ਸੂਖਮ ਸਿੰਚਾਈ ਯੋਜਨਾ ਦੇ ਲਾਗੂਕਰਨ ਲਈ ਅੱਜ ‘tupkasinchayee.punjab.gov.in’ ਪੋਰਟਲ ਲਾਂਚ ਕੀਤਾ।

  ਇੱਥੇ ਭੂਮੀ ਸੰਭਾਲ ਕੰਪਲੈਕਸ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਆਨਲਾਈਨ ਪਲੇਟਫਾਰਮ ਦੀ ਸ਼ੁਰੂਆਤ ਕਰਦਿਆਂ ਰਾਣਾ ਗੁਰਜੀਤ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਕਿਹਾ ਕਿ ਇਸ ਉਪਰਾਲੇ ਦੀ ਸਫਲਤਾ ਸਾਡੇ ਕਿਸਾਨਾਂ ਨੂੰ ਬੇਹੱਦ ਲਾਭ ਪਹੁੰਚਾਏਗੀ ਅਤੇ ਸਾਡੀ ਖੇਤੀਬਾੜੀ ਨੂੰ ਆਰਥਿਕ ਤੌਰ 'ਤੇ ਵਾਤਾਵਰਣ ਪੱਖੋਂ ਟਿਕਾਊ ਬਣਾਉਣ ਵੱਲ ਵੱਡਾ ਕਦਮ ਸਾਬਤ ਹੋਵੇਗੀ।

  ਇਸ ਪਹਿਲ ਲਈ ਵਿਭਾਗ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਆਨਲਾਈਨ ਸੂਖਮ ਸਿੰਚਾਈ ਪੋਰਟਲ ਵਧੇਰੇ ਕੁਸ਼ਲਤਾ ਲਿਆਏਗਾ ਅਤੇ ਕਿਸਾਨਾਂ ਨੂੰ ਕਾਫ਼ੀ ਲਾਭ ਪਹੁੰਚਾਏਗਾ ਅਤੇ ਉਨ੍ਹਾਂ ਨੂੰ ਆਪਣੀ ਸਹੂਲਤ ਮੁਤਾਬਕ ਸੂਖਮ ਸਿੰਚਾਈ ਪ੍ਰਣਾਲੀਆਂ ਲਈ ਅਪਲਾਈ ਕਰਨ ਦਾ ਵਿਕਲਪ ਮਿਲੇਗਾ । ਇਸ ਤੋਂ ਇਲਾਵਾ ਇਸ ਨਾਲ ਪਾਰਦਰਸ਼ਤਾ ਵੀ ਵਧੇਗੀ ਕਿਉਂ ਕਿ ਕਿਸਾਨ ਆਪਣੀ ਅਰਜ਼ੀ ਦੀ ਸਥਿਤੀ ਦੀ ਰੀਅਲ ਟਾਈਮ ਮੌਨੀਟਰਿੰਗ ਕਰ ਸਕਣਗੇ।

  ਭੂਮੀ ਸੰਭਾਲ ਕੰਪਲੈਕਸ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਆਨਲਾਈਨ ਪਲੇਟਫਾਰਮ ਦੀ ਸ਼ੁਰੂਆਤ ਦੌਰਾਨ ਮੰਤਰੀ ਰਾਣਾ ਗੁਰਜੀਤ ਸਿੰਘ।

  ਸੂਖਮ ਸਿੰਚਾਈ ਯੋਜਨਾ, ਜਿਸ ਵਿੱਚ ਸਿੰਜਾਈ ਦੀ ਤੁਪਕਾ ਅਤੇ ਫੁਹਾਰਾ ਪ੍ਰਣਾਲੀ ਦੀ ਸਥਾਪਨਾ ਸ਼ਾਮਲ ਹੈ, ਨੂੰ ਸਾਲ 2007 ਦੌਰਾਨ ਇਸਦੇ ਮੌਜੂਦਾ ਰੂਪ ਵਿੱਚ ਅਰੰਭ ਕੀਤਾ ਗਿਆ ਸੀ ਅਤੇ ਉਦੋਂ ਤੋਂ ਇਸਨੂੰ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਅਧੀਨ ਸ਼ਾਮਲ ਕੀਤਾ ਗਿਆ ਹੈ।

  ਮੰਤਰੀ ਨੇ ਕਿਹਾ ਕਿ ਪੰਜਾਬ ਸਧਾਰਨ ਸ਼੍ਰੇਣੀ ਦੇ ਕਿਸਾਨਾਂ ਨੂੰ 80 ਫੀਸਦੀ ਅਤੇ ਅਨੁਸੂਚਿਤ ਜਾਤੀ/ਜਨਜਾਤੀ, ਮਹਿਲਾਵਾਂ ਅਤੇ ਛੋਟੇ/ਸੀਮਾਂਤ ਸ਼੍ਰੇਣੀ ਦੇ ਕਿਸਾਨਾਂ ਨੂੰ 90 ਫੀਸਦੀ ਸਬਸਿਡੀ ਮੁਹੱਈਆ ਕਰਵਾ ਰਿਹਾ ਹੈ, ਜੋ ਕਿ ਦੇਸ਼ ਭਰ ਵਿੱਚ ਦਿੱਤੀ ਜਾ ਰਹੀ ਸਭ ਤੋਂ ਵੱਧ ਸਬਸਿਡੀ ਦੀ ਪ੍ਰਤੀਸ਼ਤਤਾ ਵਿੱਚੋਂ ਇੱਕ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿੱਚ ਜਲ ਸਰੋਤਾਂ ਦੀ ਸਭ ਤੋਂ ਵੱਡੀ ਖਪਤ ਹੁੰਦੀ ਹੈ, ਇਸ ਲਈ ਰਿਪੋਰਟ ਵਿੱਚ ਸਿੰਚਾਈ ਖੇਤਰ ਵਿੱਚ ਕੁਸ਼ਲਤਾ ਵਧਾਉਣ 'ਤੇ ਜ਼ੋਰ ਦਿੱਤਾ ਗਿਆ ਹੈ।

  ਹਾਲ ਹੀ ਦੇ ਧਰਲੀ ਹੇਠਲੇ ਪਾਣੀ ਦੇ ਅਧਿਐਨ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਜੇਕਰ ਧਰਤੀ ਹੇਠਲੇ ਪਾਣੀ ਦੀ ਮੌਜੂਦਾ ਨਿਕਾਸੀ ਦਰ ਜਾਰੀ ਰਹਿੰਦੀ ਹੈ ਤਾਂ ਪੰਜਾਬ 1000 ਫੁੱਟ ਤੱਕ ਦੇ ਜ਼ਮੀਨੀ ਪਾਣੀ ਤੋਂ ਵਾਂਝਾ ਹੋ ਜਾਵੇਗਾ।ਇਸ ਦੇ ਸਿੱਟੇ ਵਜੋਂ ਜ਼ਮੀਨੀ ਪਾਣੀ ਕੱਢਣ ਲਈ ਵਧੇਰੇ ਲਾਗਤ ਆਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨੀ ਘਟੇਗੀ।

  ਭੂਮੀ ਸੰਭਾਲ ਕੰਪਲੈਕਸ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਆਨਲਾਈਨ ਪਲੇਟਫਾਰਮ ਦੀ ਸ਼ੁਰੂਆਤ ਦੌਰਾਨ ਮੰਤਰੀ ਰਾਣਾ ਗੁਰਜੀਤ ਸਿੰਘ।

  ਜ਼ਿਕਰਯੋਗ ਹੈ ਕਿ ਰਾਣਾ ਗੁਰਜੀਤ ਸਿੰਘ ਪੰਜਾਬ ਦੀ ਖੇਤੀਬਾੜੀ ਅਤੇ ਪਾਣੀ ਦੇ ਮੁੱਦਿਆਂ ਨੂੰ ਸਦਨ ਵਿੱਚ ਉਜਾਗਰ ਕਰਦੇ ਰਹੇ ਹਨ, ਜਿਸ ਦੇ ਨਤੀਜੇ ਵਜੋਂ ਸਰਕਾਰ ਨੇ ਮਾਰਚ, 2021 ਵਿੱਚ ਧਰਤੀ ਹੇਠਲੇ ਪਾਣੀ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਦੀ ਰਿਪੋਰਟ, ਜੋ ਪਹਿਲਾਂ ਹੀ ਸਪੀਕਰ ਨੂੰ ਸੌਪੀ ਜਾ ਚੁੱਕੀ ਹੈ, ਪਰ ਅਜੇ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਣੀ ਹੈ, ਉਨ੍ਹਾਂ ਕਿਹਾ ਕਿ ਅਸੀਂ ਪਾਣੀ ਦੇ ਹਰ ਪਹਿਲੂ ਨੂੰ ਛੂਹਿਆ ਹੈ ਅਤੇ ਇਹ ਰਿਪੋਰਟ ਯਕੀਨਨ ਹਰ ਖੇਤਰ ਵਿੱਚ ਜਲ ਖੇਤਰ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਰੂਪਰੇਖਾ ਦੇ ਰੂਪ ਵਿੱਚ ਕੰਮ ਕਰੇਗੀ।

  ਵਧੀਕ ਮੁੱਖ ਸਕੱਤਰ, ਭੂਮੀ ਅਤੇ ਜਲ ਸੰਭਾਲ ਪੰਜਾਬ ਸ੍ਰੀਮਤੀ ਸੀਮਾ ਜੈਨ ਨੇ ਇਸ ਮੌਕੇ ਬੋਲਦਿਆਂ ਵਿਭਾਗ ਨੂੰ ਸੂਖਮ ਸਿੰਚਾਈ ਆਨਲਾਈਨ ਪੋਰਟਲ ਲਾਂਚ ਕਰਨ ਲਈ ਵਧਾਈ ਦਿੱਤੀ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੇ ਕੇਸਾਂ ਲਈ ਅਪਲਾਈ ਕਰਨ ਅਤੇ ਕਾਰਵਾਈ ਕਰਨ ਵਿੱਚ ਅਸਾਨੀ ਹੋਵੇਗੀ।

  ਮੁੱਖ ਭੂਮੀਪਾਲ ਪੰਜਾਬ ਰਾਜੇਸ਼ ਵਸ਼ਿਸ਼ਟ ਨੇ ਇਸ ਆਨਲਾਈਨ ਪੋਰਟਲ ਦੇ ਕੰਮਕਾਜ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਕਿਸਾਨ ਆਪਣੇ ਫ਼ੋਨ ਜਾਂ ਕੰਪਿਊਟਰ ਤੋਂ ਸੂਖਮ ਸਿੰਚਾਈ ਲਈ ਅਪਲਾਈ ਕਰ ਸਕਦਾ ਹੈ। ਉਸਨੂੰ ਸਿਰਫ ਬੁਨਿਆਦੀ ਦਸਤਾਵੇਜ਼ਾਂ ਜਿਵੇਂ ਕਿ ਪਛਾਣ, ਪਤਾ ਅਤੇ ਭੂਮੀ ਰਿਕਾਰਡ ਪ੍ਰਮਾਣ ਦੀ ਜ਼ਰੂਰਤ ਪਵੇਗੀ, ਜੋ ਕਿ ਅਰਜ਼ੀ ਦੇ ਨਾਲ ਫਸਲ ਅਤੇ ਪ੍ਰਣਾਲੀ ਦੀ ਕਿਸਮ ਯਾਨੀ ਡਰਿਪ ਜਾਂ ਫੁਹਾਰਾ ਦੇ ਨਾਲ ਅਪਲੋਡ ਕਰਨੇ ਪੈਣਗੇ।
  Published by:Krishan Sharma
  First published:

  Tags: Agriculture, Agriculture department, Charanjit Singh Channi, Punjab government, Rana gurjit, Rana Gurjit Singh

  ਅਗਲੀ ਖਬਰ