• Home
  • »
  • News
  • »
  • punjab
  • »
  • CHANDIGARH PUNJAB GOVERNMENT RELEASES RS GRANT FOR SCHOOL BROADCASTING SYSTEM VIJAY INDER SINGLA

ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਬਰੌਡਕਾਸਟਿੰਗ ਪ੍ਰਣਾਲੀ ਲਈ 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ (ਫਾਇਲ ਫੋਟੋ)

ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ (ਫਾਇਲ ਫੋਟੋ)

  • Share this:
    ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਕੁਸ਼ਲਤਾ ਦਾ ਵੱਧ ਤੋਂ ਵੱਧ ਲਾਭ ਲੈਣ ਦੇ ਮੱਦੇਨਜ਼ਰ ਬਰੌਡਕਾਸਟਿੰਗ ਸਿਸਟਮ (ਪ੍ਰਸਾਰਣ ਪ੍ਰਣਾਲੀ) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 616 ਸਕੂਲਾਂ ਵਿੱਚ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ ਅਤੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ਵਿੱਚ 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕਰਨ ਨਾਲ ਸਕੂਲਾਂ ਦੇ ਸਟਾਫ਼ ‘ਤੇ ਕੰਮ ਦਾ ਬੋਝ ਘੱਟ ਹੋਵੇਗਾ ਅਤੇ ਪ੍ਰਿੰਸੀਪਲ ਵੱਲੋਂ ਇੱਕੋ ਸਮੇਂ ’ਤੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਗੈਰ-ਅਧਿਆਪਨ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਸਕਣਗੀਆਂ।

    ਬਰੌਡਕਾਸਟਿੰਗ ਸਿਸਟਮ ਅਤੇ ਇਸ ਦੇ ਲਾਭਾਂ ਬਾਰੇ ਦੱਸਦੇ ਹੋਏ ਸਿੰਗਲਾ ਨੇ ਕਿਹਾ ਕਿ ਹਰੇਕ ਸਿਸਟਮ ਦੀ ਕੀਮਤ ਲਗਭਗ 25,000 ਰੁਪਏ ਹੋਵੇਗੀ, ਜਿਸ ਵਿੱਚ ਇੱਕ ਐਂਪਲੀਫਾਇਰ, ਇੱਕ ਮਾਈਕ, ਇੱਕ ਚੋਣਵਾਂ ਕਲਾਸਰੂਮ ਮਲਟੀ-ਸਵਿਚ, ਸਪੀਕਰ ਅਤੇ ਲੋੜੀਂਦੀ ਤਾਰ ਆਦਿ ਚੀਜ਼ਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਸਕੂਲ ਪ੍ਰਿੰਸੀਪਲ ਦੇ ਕਮਰੇ ਵਿੱਚ ਐਂਪਲੀਫਾਇਰ, ਮਾਈਕ ਅਤੇ ਚੋਣਵੇਂ ਸਵਿੱਚ ਬੋਰਡ ਲਗਾਏ ਜਾਣਗੇ ਅਤੇ ਸਮੇਂ-ਸਮੇਂ ਤੇ ਨਿਰਦੇਸ਼ਾਂ ਪ੍ਰਸਾਰਣ ਕਰਨ ਲਈ ਹਰੇਕ ਕਲਾਸਰੂਮ ਵਿੱਚ ਇੱਕ ਸਪੀਕਰ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਿੰਸੀਪਲ ਮਿੰਟਾਂ ’ਚ ਪੂਰੇ ਸਕੂਲ ਵਿੱਚ ਲੋੜੀਂਦਾ ਸੁਨੇਹਾ ਜਾਂ ਹਦਾਇਤ ਪ੍ਰਸਾਰਿਤ ਕਰ ਸਕਣਗੇ, ਜਿਸ ਨਾਲ ਸਟਾਫ ਦੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਚੋਣਵੇਂ ਸਵਿੱਚਬੋਰਡ ਬਰੌਡਕਾਸਟਰ ਨੂੰ ਸੰਦੇਸ਼ ਜਾਂ ਨਿਰਦੇਸ਼ ਭੇਜਣ ਸਮੇਂ ਕੋਈ ਇੱਕ ਜਾਂ ਚੁਣਵੇਂ ਕਲਾਸਰੂਮਾਂ ‘ਚ ਵੀ ਸੁਨੇਹਾ ਪ੍ਰਸਾਰਿਤ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ।

    ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਬਰੌਡਕਾਸਟਿੰਗ ਸਿਸਟਮ ਦੀ ਲਗਾਉਣ ਤੋਂ ਬਾਅਦ ਸਕੂਲ ਦੇ ਸਟਾਫ ਤੋਂ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ, ਲੋੜੀਂਦੀਆਂ ਸੋਧਾਂ ਅਤੇ ਕਾਰਜਕੁਸ਼ਲਤਾ ’ਤੇ ਪਏ ਪ੍ਰਭਾਵਾਂ ਬਾਰੇ ਫੀਡ-ਬੈਕ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫੀਡਬੈਕ ਦਾ ਮੁਲਾਂਕਣ ਕਰਨ ਉਪਰੰਤ ਹੀ ਸਿੱਖਿਆ ਵਿਭਾਗ ਸਾਰੇ ਸਰਕਾਰੀ ਸਕੂਲਾਂ ਵਿੱਚ ਇਸ ਪ੍ਰਣਾਲੀ ਦੀ ਸਥਾਪਨਾ ਬਾਰੇ ਫੈਸਲਾ ਲਵੇਗਾ।

    ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਨਾਲ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਦੇ ਸਹਿਯੋਗ ਅਤੇ ਸਖਤ ਮਿਹਨਤ ਸਦਕਾ ਪੰਜਾਬ ਲਈ ਦੇਸ਼ ਵਿੱਚੋਂ ਸਿਖ਼ਰਲਾ ਸਥਾਨ ਹਾਸਲ ਕਰਨਾ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
    Published by:Krishan Sharma
    First published: