Home /News /punjab /

ਬਹੁਤ ਦੁੱਖ ਹੈ ਕਿ ਓਲੰਪਿਕ ਸਿਤਾਰਿਆਂ ਨੂੰ ਅਜੇ ਵੀ ਬਣਦਾ ਹੱਕ ਨਹੀਂ ਮਿਲਿਆ: ਕੈਪਟਨ ਅਮਰਿੰਦਰ ਸਿੰਘ

Punjab News: ਟੋਕੀਓ ਓਲੰਪਿਕ 2021 ਵਿੱਚ ਪੰਜਾਬ ਦੇ ਓਲੰਪਿਕ ਖਿਡਾਰੀਆਂ (Olympic Players) ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ, ਪਰੰਤੂ ਅਜੇ ਵੀ ਉਹ ਖਿਡਾਰੀਆਂ ਨੂੰ ਪੰਜਾਬ ਸਰਕਾਰ (Punjab Government) ਵੱਲੋਂ ਨੌਕਰੀ ਨਸੀਬ ਨਹੀਂ ਹੋਈ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain amarinder Singh) ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਖਿਡਾਰੀਆਂ ਬਾਰੇ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਨੌਕਰੀ ਨਾ ਮਿਲਣ ਬਾਰੇ ਇੱਕ ਹਿੰਦੀ ਅਖ਼ਬਾਰ ਦੀ ਖ਼ਬਰ 'ਤੇ ਟਵੀਟ ਕੀਤਾ ਹੈ।

ਹੋਰ ਪੜ੍ਹੋ ...
  • Share this:

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਖਿਡਾਰੀਆਂ ਨੂੰ ਅਜੇ ਤੱਕ ਵੀ ਪੰਜਾਬ ਸਰਕਾਰ ਵੱਲੋਂ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਓਲੰਪਿਕ ਵਿੱਚ ਝੰਡੇ ਗੱਡੇ ਸਨ। ਉਨ੍ਹਾਂ ਕਿਹਾ ਕਿ ਓਲੰਪਿਕ ਸਮੇਂ ਉਨ੍ਹਾਂ ਨੇ ਮੁੱਖ ਮੰਤਰੀ ਹੁੰਦੇ ਇਨ੍ਹਾਂ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਤ ਕੀਤਾ ਸੀ ਅਤੇ ਜੁਆਇਨਿੰਗ ਲੈਟਰ ਵੀ ਸੌਂਪੇ ਸਨ, ਪਰੰਤੂ ਅਜੇ ਤੱਕ ਵੀ ਹੱਕ ਨਹੀਂ ਮਿਲਿਆ।

ਟਵੀਟ

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਨ੍ਹਾਂ ਖਿਡਾਰੀਆਂ ਦੇ ਮਸਲੇ ਵੱਲ ਗੌਰ ਕੀਤਾ ਜਾਵੇ ਅਤੇ ਨਿਯੁਕਤੀ ਪੱਤਰ ਸੌਂਪੇ ਜਾਣ।

ਜ਼ਿਕਰਯੋਗ ਹੈ ਕਿ ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਸੀ। ਇਸਦੇ ਨਾਲ ਹੀ ਸਰਕਾਰ ਨੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਨਕਦ ਪੁਰਸਕਾਰਾਂ ਦੀ ਰਾਸ਼ੀ ਵਧਾ ਕੇ ਦੇਣ ਦਾ ਫੈਸਲਾ ਕੀਤਾ ਸੀ। ਇਸ ਮੌਕੇ ਕਾਂਸੀ ਤਮਗਾ ਜੇਤੂ 10 ਪੁਰਸ਼ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਇਸੇ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ, ਭਾਰਤੀ ਪੁਰਸ਼ ਹਾਕੀ ਖਿਡਾਰੀ (ਭਾਗੀਦਾਰ) ਅਤੇ ਇਕ ਫਾਈਨਲਿਸਟ ਅਥਲੀਟ ਨੂੰ 50-50 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਛੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ ਸੀ।

Published by:Krishan Sharma
First published:

Tags: Captain Amarinder Singh, Punjab government