Gurmeet Ram Rahim Singh: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਰਾਮ ਰਹੀਮ ਨੂੰ ਮਿਲੀ ਪੈਰੋਲ ਨੂੰ ਰੱਦ ਕਰਨ ਵਿਰੁੱਧ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਜਨਹਿਤ ਪਟੀਸ਼ਨ ਦੀ ਮੇਂਟੇਨੇਬਿਲਿਟੀ 'ਤੇ ਪ੍ਰਸ਼ਨ ਚਿੰਨ ਲਾਉਂਦਿਆਂ ਕਿਹਾ ਕਿ ਇੱਕ ਮਨੁੱਖ ਵਿਰੁੱਧ ਜਨਹਿਤ ਪਟੀਸ਼ਨ ਨੂੰ ਕਿਵੇਂ ਮੰਨਿਆ ਜਾਵੇ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਪਟੀਸ਼ਨਕਰਤਾ ਐਡਵੋਕੇਟ ਦੀ ਰਿਪ੍ਰੈਜ਼ੈਂਟਸ਼ਨ ਨੂੰ ਇੱਕ ਹਫਤੇ ਵਿੱਚ ਨਿਪਟਾਉਣ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਦੱਸ ਦੇਈਏ ਕਿ ਸਾਧਵੀ ਯੋਨ ਯੋਸ਼ਨ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਸਿੰਘ ਨੂੰ ਹਰਿਆਣਾ ਸਰਕਾਰ ਨੇ 40 ਦਿਨਾਂ ਦੀ ਪੈਰੋਲ ਦਿੱਤੀ ਸੀ। ਪੰਜਾਬ-ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਐਚ.ਸੀ. ਅਰੋੜਾ ਨੇ ਇੱਕ ਨੋਟਿਸ ਰਾਹੀਂ ਡੇਰਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਵਕੀਲ ਅਰੋੜਾ ਨੇ ਇਸ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜਿਆ ਸੀ ਅਤੇ ਪੈਰੋਲ ਰੱਦ ਕਰਨ ਲਈ ਕਿਹਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dera Sacha Sauda, Gurmeet Ram Rahim Singh, High court, Punjab And Haryana High Court