ਚੰਡੀਗੜ੍ਹ: ਡੇਰਾ ਸਿਰਸਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ ਮੰਗਲਵਾਰ ਪੰਜਾਬ-ਹਰਿਆਣਾ ਹਾਈਕੋਰਟ (Punjab Haryana High court) ਵਿੱਚ ਸੁਣਵਾਈ ਹੋਈ। ਹਾਈਕੋਰਟ (High Court) ਨੇ ਸੁਣਵਾਈ ਦੌਰਾਨ ਸੀਬੀਆਈ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ (Punjab Government) ਦੀ ਐਸਆਈਟੀ ਅਤੇ ਸੀਬੀਆਈ CBI ਨੂੰ ਨੋਟਿਸ (Notice) ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨਿਸਚਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀ (Dera Premi Murder) ਮਹਿੰਦਰਪਾਲ ਬਿੱਟੂ (mahinderpal Bittu) ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਮੁਲਜ਼ਮ ਸੀ, ਜਿਸ ਨੂੰ ਨਾਭਾ ਹਾਈ ਸਿਕਿਓਰਟੀ ਜੇਲ੍ਹ ਵਿੱਚ 2 ਕੈਦੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਉਪਰੰਤ ਬਿੱਟੂ ਦੇ ਪਰਿਵਾਰ ਵੱਲੋਂ ਮਾਮਲੇ ਵਿੱਚ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ ਅਤੇ ਅਰਜ਼ੀ ਦਾਖ਼ਲ ਕਰਕੇ ਮਾਮਲੇ ਦੀ ਸੀਬੀਆਈ ਜਾਂਚ (CBI probe) ਦੀ ਮੰਗ ਕੀਤੀ ਸੀ।
ਸੁਣਵਾਈ ਤੋਂ ਬਾਅਦ ਪਰਿਵਾਰ ਦੇ ਵਕੀਲਾਂ ਨੇ ਦੱਸਿਆ ਕਿ ਬਿੱਟੂ ਨੇ ਜੇਲ੍ਹ ਵਿੱਚ ਲਿਖੀ ਡਾਇਰੀ ਵਿੱਚ ਸਾਰੇ ਤੱਥ ਪੇਸ਼ ਕੀਤੇ ਹਨ। ਜੇਲ੍ਹ ਅੰਦਰ ਬਿੱਟੂ 'ਤੇ ਕਿਵੇਂ ਜ਼ੁਲਮ ਹੋਇਆ। ਇਹ ਡਾਇਰੀ ਆਪਣੇ ਆਪ ਵਿੱਚ ਸਬੂਤ ਹੈ। ਕਿਉਂਕਿ ਬਿੱਟੂ ਨੇ ਉਨ੍ਹਾਂ ਸਾਰੇ ਲੋਕਾਂ ਦੇ ਨਾਂ ਲਿਖੇ ਹਨ ਜੋ ਉਸ ਦੇ ਕਤਲ ਲਈ ਜ਼ਿੰਮੇਵਾਰ ਹਨ।
ਐਡਵੋਕੇਟ ਬਲਤੇਜ ਸਿੱਧੂ ਨੇ ਕਿਹਾ ਕਿ ਬਿੱਟੂ 'ਤੇ ਬੇਅਦਬੀ ਦੇ ਦੋਸ਼ ਹਨ, ਪਰ ਬਿੱਟੂ ਨੇ ਹਮੇਸ਼ਾ ਕਿਹਾ ਕਿ ਉਹ ਖੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ ਅਤੇ ਉਸ ਦਾ ਪਰਿਵਾਰ ਕਦੇ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੋਇਆ। ਇਸ ਲਈ ਸੱਚ ਨੂੰ ਦਬਾਉਣ ਲਈ ਬਿੱਟੂ ਦਾ ਜੇਲ੍ਹ ਅੰਦਰ ਹੀ ਕਤਲ ਕਰ ਦਿੱਤਾ ਗਿਆ। ਨਾਭਾ ਵਰਗੀ ਉੱਚ ਸੁਰੱਖਿਆ ਵਾਲੀ ਜੇਲ੍ਹ ਅੰਦਰ ਬਿੱਟੂ ਦਾ ਕਤਲ ਆਪਣੇ ਆਪ ਵਿੱਚ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਐਡਵੋਕੇਟ ਸਿੱਧੂ ਨੇ ਦੱਸਿਆ ਕਿ ਇਸ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਜੋ ਜਾਂਚ ਕੀਤੀ ਹੈ, ਉਹ ਮਹਿਜ਼ ਇੱਕ ਧੋਖਾ ਹੈ। ਇਸ ਲਈ ਅਸੀਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਅਦਾਲਤ 'ਚ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ।
ਇਹ ਵੀ ਦਸਣਾ ਬਣਦਾ ਹੈ ਕਿ ਜਿਸ ਸਮੇਂ ਮਹਿੰਦਰਪਾਲ ਬਿੱਟੂ ਦਾ ਕਤਲ ਹੋਇਆ ਸੀ ਉਸ ਮੌਕੇ ਪਰਿਵਾਰ ਅਤੇ ਇਸ ਮਾਮਲੇ ਦੇ ਵਿੱਚ ਡੇਰਾ ਸੱਚਾ ਸੌਦਾ (dera sacha sauda) ਵੱਲੋਂ ਬਣਾਈ ਕਮੇਟੀ ਵੱਲੋਂ ਬਿੱਟੂ ਦੇ ਸਸਕਾਰ ਤੋਂ ਪਹਿਲਾਂ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CBI, Dera Sacha Sauda, High court, Murder, Punjab, Punjab government