• Home
  • »
  • News
  • »
  • punjab
  • »
  • CHANDIGARH PUNJAB IS NOW TRULY PEOPLES GOVERNMENT CHIEF MINISTER CHARANJIT SINGH CHANNI PAYS HOMAGE AT VISHWAKARMA TEMPLE IN PHAGWARA KS

‘ਪੰਜਾਬ 'ਚ ਹੁਣ ਸਹੀ ਮਾਅਨਿਆਂ 'ਚ ਆਮ ਲੋਕਾਂ ਦੀ ਸਰਕਾਰ’; ਚੰਨੀ ਨੇ ਫਗਵਾੜਾ ਦੇ ਵਿਸ਼ਵਕਰਮਾ ਮੰਦਿਰ 'ਚ ਟੇਕਿਆ ਮੱਥਾ

ਮੁੱਖ ਮੰਤਰੀ (Chief Minister Punjab) ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ (Punjab) ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ।

  • Share this:
    ਫਗਵਾੜਾ/ਚੰਡੀਗੜ੍ਹ: ਮੁੱਖ ਮੰਤਰੀ (Chief Minister Punjab) ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ (Punjab) ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ।

    ਸ਼ੁੱਕਰਵਾਰ ਇੱਥੇ ਵਿਸ਼ਵਕਰਮਾ ਮੰਦਿਰ (Vishavkarma Mandir Phagwara) ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ ਸ਼ਿਲਪਕਾਰਾਂ, ਕਾਮਿਆਂ, ਕਿਰਤੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ ਅਤੇ ਵਿਆਪਕ ਯੋਜਨਾਬੰਦੀ ਰਾਹੀਂ ਇਸਦਾ ਚਹੁੰਮੁਖੀ ਵਿਕਾਸ ਕੀਤਾ ਜਾ ਰਿਹਾ ਹੈ।

    ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦਾ ਪਹਿਲੇ ਦਿਨ ਤੋਂ ਹੀ ਇਕਲੌਤਾ ਮੰਤਵ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੀ, ਜਿਸਦੇ ਮੱਦੇਨਜ਼ਰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ,ਬਸੇਰਾ ਯੋਜਨਾ ਤਹਿਤ ਗਰੀਬਾਂ ਨੂੰ ਪਲਾਟ ਦੇਣ ਵਰਗੇ ਭਲਾਈ ਵਾਲੇ ਫੈਸਲੇ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲੋਕਾਂ ਦੀ ਭਲਾਈ ਲਈ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ।


    ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਦਿਨ ਬੀਤ ਗਏ ਹਨ ਜਦ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ, ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਨਾ ਵੀ ਲਗਭਗ ਅਸੰਭਵ ਸੀ। ਉਨ੍ਹਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਉਹ ਸੂਬੇ ਦੇ ਲੋਕਾਂ ਦੀ ਸੱਚੀ ਭਾਵਨਾ ਨਾਲ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ। ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਵੱਲੋਂ ਸਮਾਜ ਦੀ ਤਰੱਕੀ ਦੀ ਨੀਂਹ ਰੱਖੀ ਗਈ ਅਤੇ ਉਨ੍ਹਾਂ  ਤੋਂ ਸੇਧ ਲੈ ਕੇ ਸਮੂਹ ਕਾਮਿਆਂ, ਸ਼ਿਲਪਕਾਰਾਂ ਨੂੰ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣਾ ਯੋਗਦਾਨ ਵੱਧ ਚੜਕੇ ਪਾਉਣਾ ਚਾਹੀਦਾ ਹੈ ਜੋ ਕਿ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

    ਮੁੱਖ ਮੰਤਰੀ ਵੱਲੋਂ ਇਸ ਮੌਕੇ ਵਿਸ਼ਵਕਰਮਾ ਮੰਦਰ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਉਨਾਂ ਮੰਦਿਰ ਕਮੇਟੀ ਵਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਲਈ ਇੱਕ ਅਤਿ-ਆਧਨਿਕ ਐਂਬੂਲੇਂਸ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਪ੍ਰਬੰਧਕੀ ਕਮੇਟੀ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਪ੍ਰਬੰਧਕੀ ਕਮੇਟੀ ਵੱਲੋਂ ਚਲਾਏ ਜਾਂਦੇ ਚੈਰੀਟੇਬਲ ਹਸਪਤਾਲ ਦਾ ਵੀ ਦੌਰਾ ਕੀਤਾ।

    ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ, ਸੁਰਿੰਦਰਪਾਲ ਧੀਮਾਨ, ਗੁਰਨਾਮ ਸਿੰਘ, ਪਰਦੀਪ ਧੀਮਾਨ, ਇੰਦਰਜੀਤ ਸਿੰਘ ਮਠਾੜੂ, ਪ੍ਰਸ਼ਾਂਤ ਧੀਮਾਨ ਤੇ ਹੋਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਸਨਮਾਨਿਤ ਵੀ ਕੀਤਾ ਗਿਆ।

    ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਨਵਤੇਜ ਸਿੰਘ ਚੀਮਾ, ਡਾ.ਰਾਜ ਕੁਮਾਰ ਚੱਬੇਵਾਲ, ਅੰਗਦ ਸਿੰਘ, ਹਰਦੇਵ ਸਿੰਘ ਲਾਡੀ, ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੇ ਹੋਰ ਹਾਜ਼ਰ ਸਨ।
    Published by:Krishan Sharma
    First published:
    Advertisement
    Advertisement