ਚੰਡੀਗੜ੍ਹ: ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਿਚੋਂ ਸਿੱਖਾਂ ਨੂੰ ਉਜਾੜੇ ਜਾਣ ਦੇ ਫ਼ੈਸਲੇ ਦੀ ਹਰ ਪਾਸਿਓਂ ਨਿਖੇਧੀ ਹੋ ਰਹੀ ਹੈ। ਮੇਘਾਲਿਆ ਸਰਕਾਰ ਦੇ ਇਸ ਕਾਰੇ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਵੀ ਇਸ ਉਜਾੜੇ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀਆਂ ਹਨ।
ਜਾਰੀ ਪੱਤਰ ਵਿੱਚ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੇਘਾਲਿਆ ਸਰਕਾਰ ਦੇ ਸ਼ਿਲੌਂਗ ਵਿੱਚੋਂ ਸਿੱਖਾਂ ਨੂੰ ਉਜਾੜੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ।

ਜਾਰੀ ਪੱਤਰ ਦੀ ਕਾਪੀ।
ਜਥੇਦਾਰ ਨੇ ਕਿਹਾ ਕਿ ਮੇਘਾਲਿਆ ਸਰਕਾਰ ਦਾ ਸਿੱਖਾਂ ਕੋਲੋਂ ਘਰ ਖਾਲੀ ਕਰਵਾਉਣ ਦੇ ਜਾਰੀ ਕੀਤੇ ਹੁਕਮ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ 150 ਸਾਲ ਤੋਂ ਇਥੇ ਰਹਿ ਰਹੇ ਹਨ ਅਤੇ ਇਨ੍ਹਾਂ ਨੂੰ ਸ਼ਿਲੌਂਗ ਵਿਚੋਂ ਉਜਾੜਨਾ ਗ਼ੈਰ-ਸੰਵਿਧਾਨਕ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਸਿੱਖਾਂ ਦੇ ਸ਼ਿਲੌਂਗ ਵਿੱਚੋਂ ਕੀਤੇ ਜਾ ਰਹੇ ਉਜਾੜੇ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਦਖਲ ਦੇਵੇ ਅਤੇ ਮੇਘਾਲਿਆ ਸਰਕਾਰ ਦੇ ਫੈਸਲੇ 'ਤੇ ਰੋਕ ਲਾਵੇ, ਤਾਂ ਜੋ ਸਿੱਖ ਭਾਈਚਾਰੇ ਦੇ ਲੋਕ ਆਪਣੀ ਜਿੰਦਗੀ ਆਰਾਮ ਨਾਲ ਬਸਰ ਕਰ ਸਕਣ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।