ਚੰਡੀਗੜ੍ਹ: Punjab News: ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਝਟਕਾ ਦਿੰਦੇ ਹੋਏ ਅਗਾਊਂ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਇਸ ਮਾਮਲੇ 'ਤੇ ਜਿਥੇ ਵਿਰੋਧੀ ਪਾਰਟੀਆਂ ਅਕਾਲੀ ਦਲ 'ਤੇ ਹਮਲਾ ਕਰ ਰਹੀਆਂ ਹਨ, ਉਥੇ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਨੇ ਅਕਾਲੀ ਦਲ 'ਤੇ ਤਿੱਖਾ ਹਮਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਲਜੀਤ ਦਾਦੂਵਾਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉਤੇ ਨਸ਼ਿਆਂ ਦੇ ਮਾਮਲੇ ਵਿੱਚ ਪਰਚਾ ਦਰਜ ਹੋਣ ਉਤੇ ਵੱਡਾ ਬਿਆਨ ਦਿੱਤਾ ਸੀ। ਦਾਦੂਵਾਲ ਨੇ ਕਿਹਾ ਹੈ ਕਿ 'ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊ, ਇੱਕ ਦਿਨ ਤਾਂ ਬਲੀ ਚੜਨਾ ਹੀ ਪੈਣੈ।" ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ, ਡਰੱਗ ਕੇਸ ਵਿੱਚ ਮਜੀਠੀਆ ਉਤੇ ਆਖਰ ਪਰਚਾ ਦਰਜ਼, ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦੈ।'
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ 20 ਦਸੰਬਰ ਨੂੰ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਹੋ ਗਈ ਸੀ। ਉਪਰੰਤ ਹਾਈਕੋਰਟ ਵਿੱਚ ਅਗਾਊਂ ਜਮਾਨਤ ਅਰਜ਼ੀ ਲਾਈ ਗਈ ਸੀ, ਜਿਸ 'ਤੇ 10 ਜਨਵਰੀ ਨੂੰ ਅਦਾਲਤ ਨੇ ਮਾਮਲੇ 'ਚ 18 ਜਨਵਰੀ ਤੱਕ ਰਾਹਤ ਦਿੱਤੀ ਸੀ ਅਤੇ ਫਿਰ ਇਸ ਨੂੰ ਵਧਾ ਦਿੱਤਾ ਸੀ ਪਰੰਤੂ 24 ਜਨਵਰੀ ਸੋਮਵਾਰ ਨੂੰ ਅਦਾਲਤ ਨੇ ਜਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਮਜੀਠੀਆ ਨੂੰ ਝਟਕਾ ਦਿੰਦਿਆਂ ਅਰਜ਼ੀ ਖਾਰਜ ਕਰ ਦਿੱਤੀ ਹੈ।
ਮੁਤਵਾਜੀ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਇਸ ਮਾਮਲੇ 'ਤੇ ਟਵੀਟ ਰਾਹੀਂ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਹਾਈਕੋਰਟ ਨੇ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ, ਜੋ ਕਿ ਸੋ ਦਿਨ ਚੋਰ ਦਾ ਤੇ ਇੱਕ ਦਿਨ ਸਾਧ ਦਾ ਵਾਲੀ ਕਹਾਵਤ ਢੁਕਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਹੁਣ ਅਦਾਲਤ ਵੱਲੋਂ ਝਟਕਾ ਲੱਗਣ ਤੋਂ ਬਾਅਦ ਬਾਦਲਾਂ ਦਾ ਇਹ ਮਾਝੇ ਦਾ ਅਖੌਤੀ ਜਰਨੈਲ ਕਿਸ ਗੁਫਾ ਵਿੱਚ ਲੁਕੇਗਾ। ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਪੰਜਾਬ ਪੁਲਿਸ ਲਈ ਵੀ ਪਰਖ ਦੀ ਘੜੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।