ਚੰਡੀਗੜ੍ਹ: Punjab News: ਡਰੱਗ ਕੇਸ 'ਚ ਫਸੇ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਅਗਾਊਂ ਜ਼ਮਾਨਤ (Bail) 'ਤੇ ਸੋਮਵਾਰ ਸੁਣਵਾਈ ਦੌਰਾਨ ਵੱਡਾ ਝਟਕਾ ਲੱਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ (High Court) ਮਾਮਲੇ 'ਤੇ ਫੈਸਲਾ ਦਿੰਦਿਆਂ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਆਗੂ ਮਜੀਠੀਆ 'ਤੇ ਪੰਜਾਬ ਪੁਲਿਸ (Punjab Police) ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੋਇਆ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਪਹਿਲਾਂ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਲਾਈ ਗਈ ਸੀ, ਪਰੰਤੂ ਇਥੋਂ ਖਾਰਜ ਹੋਣ ਪਿਛੋਂ ਉਨ੍ਹਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਨੂੰ ਕੋਰਟ ਵੱਲੋਂ ਪਹਿਲਾਂ 18 ਤਰੀਕ ਤੱਕ ਜ਼ਮਾਨਤ ਦਿੱਤੀ ਗਈ ਸੀ, ਜਿਸ ਨੂੰ ਬਾਅਦ ਵਿੱਚ ਵਧਾ ਦਿੱਤਾ ਗਿਆ ਸੀ।
ਸੋਮਵਾਰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਮਜੀਠੀਆ ਅਤੇ ਪੰਜਾਬ ਸਰਕਾਰ (Punjab Government) ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ, ਉਪਰੰਤ ਅਦਾਲਤ ਵੱਲੋਂ ਫੈਸਲਾ ਸੁਣਾਉਂਦੇ ਹੋਏ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ।
ਇਸਤੋਂ ਪਹਿਲਾਂ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ 10 ਜਨਵਰੀ ਨੂੰ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।