ਚੰਡੀਗੜ੍ਹ: Punjab News: ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਮਨਜਿੰਦਰ ਸਿੰਘ ਸਿਰਸਾ (Manjider Singh Sirsa) ਬੁੱਧਵਾਰ ਲੁਧਿਆਣਾ ਪੁੱਜੇ। ਇਸ ਮੌਕੇ ਸਿਰਸਾ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim Singh) ਦੀ ਫਰਲੋ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangna Ranaut) ਦੇ ਮਾਣਹਾਨੀ ਕੇਸ ਨੂੰ ਲੈ ਕੇ ਟਿੱਪਣੀ ਕੀਤੀ।
ਸਿਰਸਾ ਨੇ ਡੇਰਾ ਮੁਖੀ ਦੀ ਜ਼ਮਾਨਤ ਬਾਰੇ ਕਿਹਾ ਕਿ ਜੇਕਰ ਰਾਮ ਰਹੀਮ ਸਿੰਘ ਨੂੰ ਫਰਲੋ ਮਿਲ ਸਕਦੀ ਹੈ ਤਾਂ ਹੋਰਨਾਂ ਦੋਸ਼ੀਆਂ ਨੂੰ ਵੀ ਪੈਰੋਲ ਮਿਲਣੀ ਚਾਹੀਦੀ ਹੈ। ਦੱਸ ਦੇਈਏ ਕਿ ਡੇਰਾ ਮੁਖੀ ਦੀ ਪੈਰੋਲ 'ਤੇ ਸਵਾਲ ਚੁੱਕਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਣੀ ਹੈ।
ਇਸ ਨਾਲ ਹੀ ਉਨ੍ਹਾਂ ਕੰਗਨਾ ਰਣੌਤ ਨੂੰ ਬਠਿੰਡਾ ਵਿੱਚ ਮਾਣਹਾਨੀ ਕੇਸ ਮਾਮਲੇ ਵਿੱਚ ਮਿਲੇ ਸੰਮਨ ਬਾਰੇ ਉਨ੍ਹਾਂ ਕਿਹਾ ਕਿ ਕੰਗਨਾ ਜਦੋਂ ਗਲਤ ਟਿਪਣੀਆਂ ਕਰਨ ਤੋਂ ਨਹੀਂ ਹਟ ਰਹੀ ਹੈ ਤਾਂ ਉਨ੍ਹਾਂ ਨੂੰ ਨਤੀਜੇ ਤਾਂ ਭੁਗਤਣੇ ਹੀ ਪੈਣੇ ਹਨ।
ਇਸ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਔਜਲਾ ਦੇ ਨਸ਼ੇ ਸਸਬੰਧੀ ਲਿਖੇ ਪੱਤਰ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਬੋਲਣਾ ਚਾਹੀਦਾ ਹੈ ਨਾ ਕਿ ਪੰਜਾਬ ਦੇ ਡੀਜੀਪੀ ਨੂੰ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Gurmeet Ram Rahim Singh, Kangana Ranaut, Manjinder singh sirsa, Punjab