ਚੰਡੀਗੜ੍ਹ: Punjab News: ਡਾ. ਨਵਜੋਤ ਦਹੀਆ (Navjot Dahiya) ਨੇ ਸ਼ੁੱਕਰਵਾਰ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Sinth Channi) ਦੀ ਹਾਜ਼ਰੀ ਵਿੱਚ ਨਵੇਂ ਬਣੇ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ (PSCGC) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਮਿਸ਼ਨ ਗੈਰ-ਰਾਖਵੇਂ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਗੈਰ-ਰਾਖਵੇਂ ਵਰਗਾਂ ਦੇ ਗਰੀਬਾਂ ਦੇ ਲਾਭ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿਚ ਸਹਾਈ ਹੋਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੀ ਹਾਜ਼ਰ ਸਨ।
ਗੌਰਤਲਬ ਹੈ ਕਿ ਜਲੰਧਰ ਤੋਂ ਹੱਡੀਆਂ ਦੇ ਇਲਾਜ ਦੇ ਉੱਘੇ ਮਾਹਿਰ ਅਤੇ ਜੋੜਾਂ ਦੇ ਪ੍ਰਸਿੱਧ ਸਰਜਨ ਡਾ. ਨਵਜੋਤ ਦਹੀਆ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਕੌਮੀ ਉਪ-ਪ੍ਰਧਾਨ ਹੋਣ ਦੇ ਨਾਲ-ਨਾਲ ਆਈ.ਐਮ.ਏ. ਪੰਜਾਬ ਦੇ ਪ੍ਰਧਾਨ ਵੀ ਰਹੇ ਹਨ। 23 ਦਸੰਬਰ, 2021 ਨੂੰ ਮੰਤਰੀ ਮੰਡਲ ਨੇ ਆਮ ਵਰਗਾਂ ਲਈ ਪੰਜਾਬ ਰਾਜ ਕਮਿਸ਼ਨ ਦੇ ਗਠਨ ਦਾ ਫੈਸਲਾ ਲਿਆ ਸੀ ਅਤੇ ਇਸ ਤੋਂ ਬਾਅਦ 29 ਦਸੰਬਰ ਨੂੰ ਡਾ. ਨਵਜੋਤ ਦਹੀਆ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।