ਚੰਡੀਗੜ੍ਹ: Punjab News: ਪੰਜਾਬ ਦੇ ਇਤਿਹਾਸ (Punjab History) ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਸਿੱਖਿਆ ਮੰਤਰੀ (Education Minister Punjab) ਪਰਗਟ ਸਿੰਘ (Pargat Singh) ਨੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਲੋਂ ਜਾਂਚ ਕਰਵਾਈ ਜਾ ਰਹੀ ਹੈ ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ।
ਪਰਗਟ ਸਿੰਘ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਜੇ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Education department, Education Minister, Pargat singh, PSEB, Punjab, Punjab government