ਅੰਮ੍ਰਿਤਸਰ: Punjab News: ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ (Devinder Pal Singh Bhullar) ਦੀ ਰਿਹਾਈ ਨੂੰ ਲੈ ਕੇ ਪਰਿਵਾਰ ਤੇ ਸਿੱਖ ਪੰਥ (Sikh Religion) ਦੇ ਜਥੇਬੰਦੀਆਂ (Sikh Organization) ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਕੈਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ ਕਾਰਨ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ ਜਥੇਬੰਦੀਆਂ ਦਿੱਲੀ ਦੀ ਕੇਜਰੀਵਾਲ ਸਰਕਾਰ (Kejriwal) ਪ੍ਰਤੀ ਸਖਤੀ ਦੇ ਰੋਅ ਵਿੱਚ ਹਨ।
'ਸੰਵਿਧਾਨ ਦੀ ਆਰਟੀਕਲ 72 ਅਧੀਨ ਬਾਕੀ ਦੇ ਵੀ ਕਈ ਸਿੰਘ ਤੁਰੰਤ ਰਿਹਾਅ ਕਰ ਕੇਂਦਰ ਸਰਕਾਰ'
ਇਸ ਮੁੱਦੇ ਨੂੰ ਲੈ ਕੇ ਕੇਜਰੀਵਾਲ ਨੂੰ ਸਿੱਖ ਕੌਮ ਦੇ ਵਿਆਪਕ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸਦੇ ਚਲਦੇ ਵੀਰਵਾਰ ਅੰਮ੍ਰਿਤਸਰ ਵਿਖੇ ਸਿੱਖ ਪੰਥ ਦੀਆਂ ਸੰਘਰਸ਼ਸ਼ੀਲ ਧਿਰਾਂ ਦੇ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਇਹ ਚਿਤਾਵਨੀ ਵੀ ਦਿੱਤੀ ਗਈ ਕਿ ਦਿਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ ਦੀਆਂ ਗਾਈਡ ਲਾਈਨਜ਼ ਅਨੁਸਾਰ ਜੇਲ੍ਹ ਵਿਭਾਗ ਪੰਜਾਬ ਵੱਲੋਂ ਭੇਜੀ ਪ੍ਰੋ. ਭੁੱਲਰ ਦੀ ਪੱਕੀ ਰਿਹਾਈ ਦੀ ਫਾਈਲ ਕਲੀਅਰ ਨਾ ਕਰਦਿਆਂ ਪ੍ਰੋ. ਭੁੱਲਰ ਦੀ ਰਿਹਾਈ ਤੋਂ ਇਨਕਾਰ ਕਰਨ ਦੀ ਸੂਰਤ 'ਚ ਸਿੱਖ ਪੰਥ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ 26 ਜਨਵਰੀ ਤੋਂ ਬਾਅਦ ਕੇਜਰੀਵਾਲ ਦੇ ਉਮੀਦਵਾਰਾਂ ਨੂੰ ਥਾਂ ਥਾਂ ਘੇਰਿਆ ਜਾਵੇਗਾ।
ਪੰਥਕ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ 'ਚ ਇਸ ਸਮੇਂ ਕੋਈ ਵੀ ਕਾਨੂੰਨੀ ਅੜਿੱਕਾ ਬਾਕੀ ਨਹੀਂ ਰਿਹਾ। ਇਸ ਦੇ ਬਾਵਜੂਦ ਪ੍ਰੋ. ਭੁੱਲਰ ਦੀ ਰਿਹਾਈ ਪ੍ਰਤੀ ਕੇਜਰੀਵਾਲ ਦੀ ਸਿੱਖ ਪੰਥ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੇ ਉਲਟ ਜਾ ਕੇ ਨਕਾਰਾਤਮਿਕ ਰਵੱਈਆ ਅਪਣਾਇਆ ਜਾ ਰਿਹਾ ਹੈ।
'ਕੇਜਰੀਵਾਲ ਤੇ ਵੋਟ ਰਾਜਨੀਤੀ ਦਾ ਅਸਰ ਹੈ ਜਾਂ ਅੰਦਰੂਨੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ'
ਪੰਥਕ ਆਗੂਆਂ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਸਰਵਣ ਸਿੰਘ ਅਗਵਾਨ, ਰਣਜੀਤ ਸਿੰਘ ਬੱਗਾ ਕੈਨੇਡਾ ਅਤੇ ਪ੍ਰੋ. ਭੁੱਲਰ ਦੀ ਪਤਨੀ ਨਵਨੀਤ ਕੌਰ ਸਣੇ ਹੋਰਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿੱਖ ਪੰਥ ਦੇ ਸੰਘਰਸ਼ਸ਼ੀਲ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਸੀਮਤ ਨਾ ਹੋ ਕੇ ਕੰਮ ਦਾ ਭਾਵਨਾਤਮਕ ਤੇ ਸੰਵੇਦਨਸ਼ੀਲ ਮੁੱਦਾ ਬਣ ਚੁੱਕਿਆ ਹੈ। ਉਨ੍ਹਾਂ ਪ੍ਰੋ। ਭੁੱਲਰ ਦੀ ਰਿਹਾਈ ਸੰਬੰਧੀ ਕੋਈ ਵੀ ਕਾਨੂੰਨੀ ਅੜਿੱਕਾ ਬਾਕੀ ਨਾ ਹੋਣ ਬਾਰੇ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਸਜ਼ਾ ਸਮੀਖਿਆ (ਸਟੈਸ ਰਿਵਿਊ ਬੋਰਡ ਵਲੋਂ ਭਾਵੇਂ 2020 'ਚ ਪ੍ਰੋ ਭੁੱਲਰ ਦੀ ਰਿਹਾਈ ਨੂੰ ਖਾਰਜ ਕੀਤਾ ਗਿਆ ਸੀ, ਪਰਚਾ ਦਸੰਬਰ 2011 ਨੂੰ ਜਦੋਂ ਸੁਪਰੀਮ ਕੋਰਟ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਦੇ ਆਪਣੇ ਅੜਿੱਕੇ ਵਜੋਂ ਮਨਜਿੰਦਰ ਸਿੰਘ ਬਿੱਟੇ ਦੀ ਰਿਟ ਖਾਰਜ ਕਰਨ ਤੋਂ ਬਾਅਦ ਹੁਣ ਕੋਈ ਕਾਨੂੰਨੀ ਅੜਿੱਕਾ ਨਹੀਂ ਰਹਿ ਗਿਆ ਹੈ। ਇਸ ਲਈ ਕੇਜਰੀਵਾਲ ਸਰਕਾਰ ਵੱਲੋਂ ਇਸ ਸੰਬੰਧੀ ਤੁਰੰਤ ਫ਼ੈਸਲਾ ਲੈ ਕੇ ਪ੍ਰੋ ਭੁੱਲਰ ਦੀ ਰਿਹਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਹੁੰਦਿਆਂ ਸ਼ੀਲਾ ਦੀਕਸ਼ਿਤ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਲਲਿਤ ਮਾਰਨ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਭਾਈ ਰਣਜੀਤ ਸਿੰਘ ਕੁੱਕੀ ਫਿਲ ਨੂੰ ਰਿਹਾਅ ਕੀਤਾ ਉਸ ਉਪਰੰਤ ਵੀ ਉਹ ਦੋ ਵਾਰ ਦਿੱਲੀ ਦੇ ਮੁੱਖ ਮੰਤਰੀ ਬਈ, ਫਿਰ ਕੇਜਰੀਵਾਲ ਕੋਈ ਵੋਟ ਰਾਜਨੀਤੀ ਤੋਂ ਕਿਉਂ ਡਰ ਰਿਹਾ? ਕੀ ਇਹ ਕੀ ਇਹ ਅੰਦਰੂਨੀ ਤੌਰ 'ਤੇ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਤਾ ਨਹੀਂ ਕਿ ਉਹ ਦੇ ਭੁੱਲਰ ਦੀ ਰਿਹਾਈ ਦੀ ਕਲੀਅਰ ਹੋਈ ਫਾਈਲ ਤੇ ਸਾਈਨ ਨਹੀਂ ਕਰ ਰਿਹਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਿਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਉਮਰ ਕੈਦ ਵਿਚ ਤਬਦੀਲੀ ਸੋਝੀ ਆਈ, ਪ੍ਰੋ ਦਵਿੰਦਰ ਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੇੜਾ ਦੀ ਰਿਹਾਈ ਹਾਲੇ ਵੀ ਬਾਕੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕਰੀਬ 9 ਬੰਦੀ ਸਿੰਘ 25 - 30 ਸਾਲ ਤੋਂ ਵੱਖ ਵੱਖ ਜੇਲ੍ਹਾਂ ਵਿਚ ਨਜ਼ਰਬੰਦ ਹਨ। ਜਿਨ੍ਹਾਂ ਦੀ ਰਿਹਾਈ ਉਨ੍ਹਾਂ ਦਾ ਕਾਨੂੰਨੀ ਅਤੇ ਮਾਨਵੀ ਹੱਕ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦਾ ਫ਼ੈਸਲਾ ਨਾ ਲਿਆ ਤਾਂ ਉਨ੍ਹਾਂ ਦੇ ਉਮੀਦਵਾਰਾਂ ਦੇ ਘਿਰਾਓ ਸ਼ੁਰੂ ਕਰਨ ਲਈ ਫੈਸਲਾ ਵੱਖਰੇ ਤੌਰ 'ਤੇ ਲਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP, Amritsar, Devinder Pal Singh Bhullar, Punjab, Punjab Election 2022, Punjab politics