ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੱਡ ਚੀਰ੍ਹਵੀਂ ਠੰਢ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸੂਬੇ ਵਿੱਚ ਜ਼ੋਰ ਫੜ ਰਹੀ ਠੰਢ ਨੂੰ ਵੇਖਦਿਆਂ ਲਿਆ ਗਿਆ।
ਪੰਜਾਬ ਸਰਕਾਰ ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 8 ਦਿਨਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਕੀਤੇ ਇਸ ਨੋਟੀਫਿਕੇਸ਼ਨ ਵਿੱਚ 24 ਦਸੰਬਰ ਤੋਂ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜੋ ਕਿ 31 ਦਸੰਬਰ ਤੱਕ ਹੋਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Education department, Government schools, Holidays, Punjab government, Winters