ਚੰਡੀਗੜ੍ਹ: Punjab News: ਕੇਂਦਰੀ ਜਾਂਚ ਏਜੰਸੀ ਸੀਬੀਆਈ (CBI) ਨੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਿੱਚ ਡਾਇਰੈਕਟਰ ਤੈਨਾਤ ਇੱਕ ਆਈਏਐਸ (IAS) ਅਧਿਕਾਰੀ ਨੂੰ 2 ਲੱਖ ਰੁਪਏ ਦੀ ਰਿਸ਼ਵਤ (Bribe Base) ਦੇ ਦੋਸ਼ ਹੇਠ ਕਾਬੂ ਕੀਤਾ ਹੈ। ਫਿਲਹਾਲ ਸੀਬੀਆਈ ਵੱਲੋਂ ਇਸ ਰਿਸ਼ਵਤ ਦੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਆਈਏਐਸ ਅਧਿਕਾਰੀ ਪਰਮਜੀਤ ਸਿੰਘ, ਪੰਜਾਬ ਰੋਡਵੇਜ਼ (Punjab Roadways Director Arrest in Bribe case) 'ਚ ਚੰਡੀਗੜ੍ਹ ਵਿਖੇ ਡਾਇਰੈਕਟਰ ਤੈਨਾਤ ਹੈ। ਕਿਹਾ ਜਾ ਰਿਹਾ ਹੈ ਕਿ ਉਸ ਨੂੰ ਦੋ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਫੜਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਆਈਏਐਸ ਅਧਿਕਾਰੀ ਵੱਲੋਂ ਇਹ ਰਿਸ਼ਵਤ ਤਰੱਕੀ ਲਈ ਨਾਂਅ ਦੀ ਸਿਫ਼ਾਰਸ਼ ਕਰਨ ਲਈ ਮੰਗੀ ਗਈ ਸੀ, ਜਿਸ ਦੌਰਾਨ ਸੀਬੀਆਈ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ। ਸੀਬੀਆਈ ਵੱਲੋਂ ਪਰਮਜੀਤ ਸਿੰਘ ਦੇ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਟਿਕਾਣਿਆਂ 'ਤੇ ਤਲਾਸ਼ੀ ਕੀਤੀ ਗਈ, ਜਿਸ ਦੌਰਾਨ 30 ਲੱਖ ਰੁਪਏ ਦੇ ਕਰੀਬ ਨਕਦੀ ਬਰਾਮਦ ਕੀਤੀ ਗਈ ਹੈ।
ਸੀਬੀਆਈ ਦੇ ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਤਰੱਕੀ ਦੇਣ ਦੇ ਨਾਂਅ 'ਤੇ ਉਕਤ ਅਧਿਕਾਰੀ ਵੱਲੋਂ 3 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਮਾਮਲਾ 2 ਲੱਖ ਰੁਪਏ ਵਿੱਚ ਫਿਕਸ ਹੋਇਆ ਸੀ, ਜਿਸ 'ਤੇ ਉਸ ਨੇ ਸੀਬੀਆਈ ਨੂੰ ਜਾਣਕਾਰੀ ਦਿੱਤੇ ਅਤੇ ਕਥਿਤ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।