Home /News /punjab /

ਐਸਜੀਪੀਸੀ ਨੇ ਮੁਲਤਵੀ ਕੀਤੀ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ

ਐਸਜੀਪੀਸੀ ਨੇ ਮੁਲਤਵੀ ਕੀਤੀ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ (Sikh Religious Studies Correspondence Course) ਦੀਆਂ ਸਾਲਾਨਾ ਪ੍ਰੀਖਿਆ ਮੁਲਤਵੀ (Exam Postponed) ਕਰ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਇਹ ਪ੍ਰੀਖਿਆ 28 ਜਨਵਰੀ ਤੇ 29 ਜਨਵਰੀ ਨੂੰ ਕਰਵਾਈ ਜਾਣੀ ਸੀ, ਪਰੰਤੂ ਇਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ ...
  • Share this:

ਅੰਮ੍ਰਿਤਸਰ: Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ (Sikh Religious Studies Correspondence Course) ਦੀਆਂ ਸਾਲਾਨਾ ਪ੍ਰੀਖਿਆ ਮੁਲਤਵੀ (Exam Postponed) ਕਰ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਇਹ ਪ੍ਰੀਖਿਆ 28 ਜਨਵਰੀ ਤੇ 29 ਜਨਵਰੀ ਨੂੰ ਕਰਵਾਈ ਜਾਣੀ ਸੀ, ਪਰੰਤੂ ਇਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮੇਟੀ ਵੱਲੋਂ ਹਰ ਸਾਲ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ ਲਈ ਜਾਂਦੀ ਹੈ, ਜੋ ਇਸ ਵਾਰ 28-29 ਜਨਵਰੀ ਨੂੰ ਹੋਣੀ ਤੈਅ ਹੋਈ ਸੀ। ਪਰੰਤੂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਹ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਸਕੂਲ/ਕਾਲਜ ਬੰਦ ਕੀਤੇ ਗਏ ਹਨ। ਅਜਿਹੇ ਹਲਾਤਾਂ ਕਰਕੇ ਸਕੂਲਾਂ/ਕਾਲਜਾਂ ਵਿੱਚ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ ਕਰਵਾਉਣੀ ਅਸੰਭਵ ਹੈ, ਜਿਸ ਦੇ ਮੱਦੇਨਜ਼ਰ ਧਰਮ ਪ੍ਰਚਾਰ ਕਮੇਟੀ ਵੱਲੋਂ ਇੱਕ ਫੈਸਲੇ ਤਹਿਤ ਪ੍ਰੀਖਿਆ ਰੱਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਕੂਲ/ਕਾਲਜ ਖੋਲ੍ਹੇ ਜਾਣਗੇ ਉਦੋਂ ਅਗਲੀਆਂ ਪ੍ਰੀਖਿਆ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

Published by:Krishan Sharma
First published:

Tags: Career, Exams, Punjab, SGPC, Sikh, Sikhism