ਚੰਡੀਗੜ੍ਹ: ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚੋਂ ਪੰਜਾਬ (Punjab) ਦੀ ਨੁਮਾਇੰਦਗੀ ਖ਼ਤਮ ਕਰਨ ਸਮੇਤ ਪੰਜਾਬ ਨਾਲ ਸਬੰਧਤ ਹੋਰਨਾਂ ਅਹਿਮ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (Shiromani Akali Dal (United)) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ (Union Home Minister) ਨਾਲ ਉਨ੍ਹਾਂ ਦੀ ਇਹ ਮੁਲਾਕਾਤ ਕਾਫ਼ੀ ਸਾਕਾਰਾਤਮਕ ਰਹੇਗੀ ਅਤੇ ਬੀਬੀਐੱਮਬੀ ਵਿੱਚ ਪੰਜਾਬ ਦੀ ਪੱਕੀ ਨੁਮਾਇੰਦਗੀ ਨੂੰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨਾਲ ਪੰਜਾਬ (Punjab Related Issues) ਨਾਲ ਸਬੰਧੀ ਹੋਰਨਾਂ ਅਹਿਮ ਮੁੱਦਿਆਂ ਤੇ ਵੀ ਗੱਲਬਾਤ ਕਰਨਗੇ।
ਜਿਸ ਵਿੱਚ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੇ 60-40 ਅਨੁਪਾਤ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਪੰਜਾਬ ਦੀ ਭਾਗੀਦਾਰੀ ਵਧਾਉਣ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫੈਸਲੇ ਨਾਲ ਦੇਸ਼ ਦਾ ਸੰਘੀ ਢਾਂਚਾ ਕਮਜ਼ੋਰ ਹੋਵੇਗਾ ਇਸ ਕਰਕੇ ਕੇਂਦਰ ਸਰਕਾਰ ਨੂੰ ਆਪਣਾ ਇਹ ਫੈਸਲਾ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ।
ਢੀਂਡਸਾ ਨੇ ਕਿਹਾ ਕਿ ਪੰਜਾਬ ਨੂੰ ਪਹਿਲਾ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ ਹੈ ਅਤੇ ਪੰਜਾਬ ਸੂਬਾ ਬਣਨ ਤੋਂ ਲੈ ਕੇ ਹੁਣ ਤੱਕ ਇਹ ਵਿਤਕਰਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ।ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਕਾਫ਼ੀ ਹੇਠਾ ਜਾ ਚੁੱਕਾ ਹੈ ਅਤੇ ਪੰਜਾਬ ਦੇ ਜ਼ਿਆਦਾਤਾਰ ਬਲਾਕ ਡਾਰਕ ਜੋਨ ਬਣ ਗਏ ਹਨ । ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿੱਚ ਲੁੱਟਿਆਂ ਜਾ ਰਿਹਾ ਹੈ।
ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਬੀਬੀਐੱਮਬੀ ਵਿੱਚੋਂ ਨੁਮਾਇੰਦਗੀ ਖ਼ਤਮ ਕਰਨ ਨਾਲ ਸੂਬੇ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਨਿਯੰਤਰਣ ਦੇ ਅਧਿਕਾਰ ਖ਼ਤਮ ਹੋ ਜਾਣਗੇ। ਉਨ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜ ਗਏ ਹਨ। ਜਿਥੇ ਉਹ ਇਨ੍ਹਾਂ ਸਾਰੇ ਮਸਲਿਆਂ `ਤੇ ਗੱਲਬਾਤ ਕਰਨਗੇ।
ਢੀਂਡਸਾ ਨੇ ਕਿਹਾ ਕਿ ਉਹ ਹਮੇਸ਼ਾ ਰਾਜਾਂ ਦੇ ਵੱਧ ਅਧਿਕਾਰਾਂ ਦੇ ਪੱਖ ਵਿੱਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਹਰ ਫੈਸਲੇ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, BBMB, BJP, Punjab, Punjab politics, Sukhdev singh dhindsa