• Home
  • »
  • News
  • »
  • punjab
  • »
  • CHANDIGARH PUNJAB OP SONY REVIEWS PREPARATIONS FOR POSSIBLE THIRD WAVE OF KOVID 19 KS

ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜ਼ਾ

ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜਾ ਲਿਆ।

  • Share this:
    ਚੰਡੀਗੜ੍ਹ: ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 (Covid 19) ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ (Punjab Government) ਦੇ ਉੱਪ ਮੁੱਖ ਮੰਤਰੀ (Deputy Chief Minister) ਓਮ ਪ੍ਰਕਾਸ਼ ਸੋਨੀ (Op Soni) ਨੇ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜਾ ਲਿਆ।

    ਸੋਨੀ ਨੇ ਸੋਮਵਾਰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜ਼ਿਨ੍ਹਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ।

    ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਕਾਰਵਾਈ ਆਰੰਭ ਕਰ ਦਿੱਤੀ ਜਾਵੇ।

    ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਵਧੇਰੇ ਚੌਕਸੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤੱਕ ਹਦਾਇਤਾਂ ਜਾਰੀ ਕੀਤੀਆਂ ਜਾਣ , ਕਿਉਂਕਿ ਇਹਨਾਂ ਮੁਲਕਾਂ ਵਿੱਚ ਨਵੇਂ ਵਾਈਰਸ ਦੇ ਕੇਸ ਵੱਡੇ ਪੱਧਰ ‘ਤੇ ਸਾਹਮਣੇ ਆਏ ਹਨ।

    ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਦੂਜੇ ਮੁਲਕਾਂ ਤੋਂ ਆ ਰਹੇ ਯਾਤਰੀਆਂ ਦਾ ਪੰਜਾਬ ਵਿੱਚ ਪ੍ਰਵੇਸ਼ ਹੋਣ ‘ਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚਿਆ ਜਾ ਰਿਹਾ ਹੈ ਅਤੇ ਇਨ੍ਹਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ 7 ਦਿਨ ਲਈ ਇਕਾਂਤਵਾਸ ਰੱਖਣ ਤੋਂ ਇਲਾਵਾ ਅੱਠਵੇਂ ਦਿਨ ਮੁੜ ਕੋਵਿਡ ਟੈਸਟ ਕਰਵਾਉਣਾ ਪਵੇਗਾ ਅਤੇ ਅੱਠਵੇਂ ਦਿਨ ਕਰਵਾਏ ਟੈਸਟ ਵਿੱਚ ਰਿਪੋਰਟ ਮੁੜ ਨੈਗੇਟਿਵ ਆਉਣ ‘ਤੇ ਵੀ ਅਗਲੇ 7 ਦਿਨ ਲਈ ਆਪਣੀ ਨਿਗਰਾਨੀ ਖੁਦ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
    Published by:Krishan Sharma
    First published: