ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਫ਼ੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 231 ਐੱਫ.ਆਈ.ਆਰਜ਼., ਜਿਨ੍ਹਾਂ ਵਿੱਚ 23 ਕਮਰਸ਼ੀਅਲ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 301 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 7.45 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਹੁਣ ਤੱਕ 459 ਭਗੌੜੇ ਕਾਬੂ
ਉਨ੍ਹਾਂ ਦੱਸਿਆ ਕਿ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ ਭਗੌੜੇ ਹੋਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ 5 ਜੁਲਾਈ, 2022 ਨੂੰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪਿਛਲੇ ਇਕ ਹਫ਼ਤੇ ਦੌਰਾਨ 15 ਹੋਰ ਵਿਅਕਤੀ ਗ੍ਰਿਫ਼ਤਾਰ ਕੀਤੇ ਜਾਣ ਨਾਲ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 459 ਤੱਕ ਪਹੁੰਚ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Crime news, Drug Mafia, Drug pills, Punjab Police