Home /News /punjab /

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਵਿਰੁੱਧ ਲੁਕ ਆਊਟ ਨੋਟਿਸ ਜਾਰੀ, ਜਾਣੋ ਮਾਮਲਾ

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਵਿਰੁੱਧ ਲੁਕ ਆਊਟ ਨੋਟਿਸ ਜਾਰੀ, ਜਾਣੋ ਮਾਮਲਾ

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਵਿਰੁੱਧ ਲੁਕ ਆਊਟ ਨੋਟਿਸ ਜਾਰੀ, ਜਾਣੋ ਮਾਮਲਾ

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀਆਂ ਮੁਸ਼ਕਲਾਂ ਵਿੱਚ ਉਦੋਂ ਹੋਰ ਵਾਧਾ ਹੋ ਗਿਆ, ਜਦੋਂ ਹੁਣ ਪੰਜਾਬ ਪੁਲਿਸ ਨੇ ਕੰਬੋਜ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਪੁਲਿਸ ਨੂੰ ਕੰਬੋਜ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ, ਜਿਸ ਕਾਰਨ ਪੁਲਿਸ ਨੇ ਨੋਟਿਸ ਜਾਰੀ ਕਰਕੇ ਇਸ ਨੂੰ ਸਾਰੇ ਹਵਾਈ ਅੱਡਿਆਂ 'ਤੇ ਭੇਜ ਕੇ ਚੌਕਸੀ ਵਧਾ ਦਿੱਤੀ ਹੈ।

ਹੋਰ ਪੜ੍ਹੋ ...
  • Share this:

ਜਿ਼ਕਰਯੋਗ ਹੈ ਕਿ ਰਾਜਪੁਰਾ ਵਿੱਚ ਇੱਕ ਸੀਨੀਅਰ ਪੱਤਰਕਾਰ ਵੱਲੋਂ ਪਿਛਲੇ ਮਹੀਨੇ ਸੋਸ਼ਲ ਮੀਡੀਆ *ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਮਿਲਿਆ ਸੀ, ਜਿਸ ਵਿੱਚ ਉਸ ਨੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਉਪਰ ਦੋਸ਼ ਲਾਏ ਸਨ।

ਪੱਤਰਕਾਰ ਦੀ ਮੌਤ ਦੇ ਮਾਮਲੇ ਵਿੱਚ ਨਾਂਅ ਆਉਣ ਤੋਂ ਬਾਅਦ ਤੋਂ ਹੀ ਸਾਬਕਾ ਵਿਧਾਇਕ ਫਰਾਰ ਚੱਲਿਆ ਆ ਰਿਹਾ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੂੰ ਸ਼ੱਕ ਹੈ ਕਿ ਸਾਬਕਾ ਵਿਧਾਇਕ ਆਪਣੇ ਪੁੱਤਰ ਸਮੇਤ ਵਿਦੇਸ਼ ਭੱਜ ਦੀ ਫਿਰਾਕ ਵਿੱਚ ਹੈ, ਜਿਸ ਕਾਰਨ ਕਾਂਗਰਸੀ ਆਗੂ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

Published by:Krishan Sharma
First published:

Tags: AAP Punjab, Congress, Punjab Congress, Punjab Police