Home /News /punjab /

ਗੈਂਗਸਟਰ ਗੋਲਡੀ ਬਰਾੜ ਦੇ 2 ਨੇੜਲੇ ਸਾਥੀ ਚੜ੍ਹੇ ਪੰਜਾਬ ਪੁਲਿਸ ਦੇ ਅੜਿੱਕੇ, 7 ਪਿਸਤੌਲ, ਪੁਲਿਸ ਦੀ ਵਰਦੀ ਬਰਾਮਦ

ਗੈਂਗਸਟਰ ਗੋਲਡੀ ਬਰਾੜ ਦੇ 2 ਨੇੜਲੇ ਸਾਥੀ ਚੜ੍ਹੇ ਪੰਜਾਬ ਪੁਲਿਸ ਦੇ ਅੜਿੱਕੇ, 7 ਪਿਸਤੌਲ, ਪੁਲਿਸ ਦੀ ਵਰਦੀ ਬਰਾਮਦ

Gangster: ਗੈਂਗਸਟਰ ਗੋਲਡੀ ਬਰਾੜ (Goldy Brar) ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AFTF) ਨੇ ਬਠਿੰਡਾ ਪੁਲਿਸ (Bathinda Police) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ/ਬਠਿੰਡਾ: Gangster: ਗੈਂਗਸਟਰ ਗੋਲਡੀ ਬਰਾੜ (Goldy Brar) ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AFTF) ਨੇ ਬਠਿੰਡਾ ਪੁਲਿਸ (Bathinda Police) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ, ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਨੂੰ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜਾ ਰਹੀ ਜੰਗ ਵਿੱਚ ਪ੍ਰਾਪਤੀਆਂ ਦੀ ਸੂਚੀ ਵਿੱਚ ਇਹ ਇੱਕ ਹੋਰ ਵਾਧਾ ਹੈ।

  ਫੜੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆ ਜਲਾਲ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ ਪੰਜਾਬ ਪੁਲਿਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ (ਛੇ .32 ਬੋਰ ਅਤੇ ਇੱਕ .30 ਬੋਰ) ਸਮੇਤ ਅਸਲਾ ਅਤੇ ਇੱਕ ਏਐਸਆਈ ਰੈਂਕ ਦੀ ਪੁਲਿਸ ਵਰਦੀ ਵੀ ਬਰਾਮਦ ਕੀਤੀ ਹੈ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਦੀ ਵਰਤੋਂ ਕਰਦਿਆਂ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।

  ਇਹ ਵਿਕਾਸ ਕੁਝ ਦਿਨ ਬਾਅਦ ਹੋਇਆ ਜਦੋਂ ਏਜੀਟੀਐਫ ਨੇ ਅੰਮ੍ਰਿਤਸਰ ਦੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਬੇਅਸਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ, ਜੋ ਕਿ ਇਸ ਸਮੇਂ ਕੈਨੇਡਾ 'ਚ ਰਹਿ ਰਿਹਾ ਹੈ, ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਦੋ ਸਾਥੀਆਂ ਵੱਲੋਂ ਇੱਕ ਮੋਟਰਸਾਈਕਲ 'ਤੇ ਵੱਡੀ ਗਿਣਤੀ ਵਿੱਚ ਹਥਿਆਰ ਲੈ ਕੇ ਰਾਜ ਤੋਂ ਭੱਜਣ ਦੀ ਕੋਸ਼ਿਸ਼ ਕਰਨ ਦੀ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲਿਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ 'ਤੇ ਨਾਕਾਬੰਦੀ ਕੀਤੀ ਅਤੇ ਉਹ ਦੋਵੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂਗਸਟਰ ਕੈਲਾਸ਼ ਮੰਜੂ ਦੇ ਜ਼ਮਾਨਤ 'ਤੇ ਬਾਹਰ ਆਉਣ 'ਤੇ ਕਤਲ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ।

  ਇਸ ਤੋਂ ਇਲਾਵਾ ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਂਸਲ ਚੌਧਰੀ ਨੂੰ ਮਾਰਨ ਦੀ ਅਸਫਲ ਕੋਸ਼ਿਸ਼ ਵੀ ਕੀਤੀ ਸੀ, ਜਦੋਂ ਨਕੋਦਰ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਸੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਇਨ੍ਹਾਂ ਦੋ ਵਿਅਕਤੀਆਂ ਦੇ ਸਬੰਧਾਂ ਨੂੰ ਨਕਾਰਦਿਆਂ ਡੀਜੀਪੀ ਨੇ ਕਿਹਾ ਕਿ ਪੁਲੀਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ।

  ਇਸੇ ਦੌਰਾਨ ਥਾਣਾ ਸੰਗਤ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 (1)ਏ/54/59 ਅਧੀਨ 25 ਜੁਲਾਈ 2022 ਨੂੰ ਐਫਆਈਆਰ 111 ਦਰਜ ਕੀਤੀ ਗਈ ਹੈ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171 ਐਫ.ਆਈ.ਆਰ. ਵਿੱਚ ਵਾਧਾ ਕੀਤਾ ਗਿਆ ਹੈ।
  Published by:Krishan Sharma
  First published:

  Tags: Crime news, Gangsters, Lawrence Bishnoi, Punjab government, Punjab Police

  ਅਗਲੀ ਖਬਰ