Home /News /punjab /

ਪੰਜਾਬ ਪੁਲਿਸ ਦੀ ਸਖਤੀ! ਫਿਰੋਜ਼ਪੁਰ 'ਚ ਰੱਦ ਹੋਣਗੇ 666 ਹਥਿਆਰਾਂ ਦੇ ਲਾਇਸੈਂਸ, ਵਿਭਾਗ ਨੇ ਭੇਜੀ ਰਿਪੋਰਟ

ਪੰਜਾਬ ਪੁਲਿਸ ਦੀ ਸਖਤੀ! ਫਿਰੋਜ਼ਪੁਰ 'ਚ ਰੱਦ ਹੋਣਗੇ 666 ਹਥਿਆਰਾਂ ਦੇ ਲਾਇਸੈਂਸ, ਵਿਭਾਗ ਨੇ ਭੇਜੀ ਰਿਪੋਰਟ

ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 21,430 ਅਸਲਾ ਲਾਇਸੈਂਸ ਧਾਰਕ ਹਨ ਅਤੇ ਪੁਲਿਸ ਵੱਲੋਂ ਹੁਣ ਤੱਕ 7,258 ਲਾਇਸੈਂਸ ਸਕੈਨ ਕੀਤੇ ਜਾ ਚੁੱਕੇ ਹਨ ਅਤੇ 666 ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਹੁਣ ਤੱਕ ਪੰਜ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: ਪੰਜਾਬ ਵਿੱਚ ਅਸਲਾ ਲਾਇਸੈਂਸਾਂ ਦੀ ਦੁਰਵਰਤੋਂ ਖ਼ਿਲਾਫ਼ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਫਿਰੋਜ਼ਪੁਰ ਵਿੱਚ 666 ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਨ੍ਹਾਂ ਵਿੱਚ ਉਹ ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਜਾਂ ਤਾਂ ਐਫਆਈਆਰ ਦਰਜ ਕੀਤੀ ਗਈ ਹੈ ਜਾਂ ਜਿਨ੍ਹਾਂ ਦੇ ਹਥਿਆਰ ਮਲਖਾਨੇ ਵਿੱਚ ਜਮ੍ਹਾਂ ਕਰਵਾਏ ਗਏ ਹਨ।

ਜ਼ਿਲ੍ਹੇ ਵਿੱਚ 21,430 ਅਸਲਾ ਲਾਇਸੈਂਸ ਧਾਰਕ

ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 21,430 ਅਸਲਾ ਲਾਇਸੈਂਸ ਧਾਰਕ ਹਨ ਅਤੇ ਪੁਲਿਸ ਵੱਲੋਂ ਹੁਣ ਤੱਕ 7,258 ਲਾਇਸੈਂਸ ਸਕੈਨ ਕੀਤੇ ਜਾ ਚੁੱਕੇ ਹਨ ਅਤੇ 666 ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਹੁਣ ਤੱਕ ਪੰਜ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਕ ਹੋਰ 'ਤੇ ਨਫਰਤ ਭਰੇ ਭਾਸ਼ਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ।

ਡੀਸੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਜੀਰਾ ਸਬ ਡਿਵੀਜ਼ਨ ਦੇ ਪਿੰਡ ਮਨਸੂਰਵਾਲਾ ਵਿੱਚ ਈਥਾਨੌਲ ਪਲਾਂਟ ਦੇ ਸਾਹਮਣੇ ਬੈਠੇ 21 ਵਿਅਕਤੀਆਂ ਦੇ ਅਸਲਾ ਲਾਇਸੈਂਸ ਮੁਅੱਤਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਕੇਸਾਂ ਵਿੱਚ ਲਾਇਸੈਂਸ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 326 ਅਜਿਹੇ ਕੇਸਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਮਾਲਖਾਨਾ ਵਿੱਚ ਹਥਿਆਰ ਜਮ੍ਹਾਂ ਕਰਵਾਏ ਗਏ ਹਨ ਜਾਂ ਲੰਬੇ ਸਮੇਂ ਤੋਂ ਅਸਲਾ ਡੀਲਰ ਕੋਲ ਪਏ ਸਨ ਅਤੇ ਇਨ੍ਹਾਂ ਮਾਮਲਿਆਂ ਵਿੱਚ ਲੋਕਾਂ ਨੂੰ ਨੋਟਿਸ ਦਿੱਤੇ ਗਏ ਹਨ।

ਪੰਜਾਬ ਵਿੱਚ ਲਗਭਗ 3.45 ਲੱਖ ਅਸਲਾ ਲਾਇਸੈਂਸ ਹਨ

ਮਹੱਤਵਪੂਰਨ ਗੱਲ ਇਹ ਹੈ ਕਿ ਆਈਜੀ ਸੁਖਚੈਨ ਸਿੰਘ ਗਿੱਲ ਨੇ ਹਾਲ ਹੀ ਵਿੱਚ ਸਪੱਸ਼ਟ ਕੀਤਾ ਹੈ ਕਿ ਹਥਿਆਰ ਰੱਖਣ ਦੀ ਇਜਾਜ਼ਤ ਸਵੈ-ਰੱਖਿਆ ਲਈ ਹੈ। ਗਿੱਲ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਭਗ 3.45 ਲੱਖ ਅਸਲਾ ਲਾਇਸੈਂਸ ਜਾਰੀ ਕੀਤੇ ਜਾ ਚੁੱਕੇ ਹਨ, ਪਰ ਨਵੇਂ ਲਾਇਸੈਂਸ ਲੋੜ ਦੇ ਆਧਾਰ 'ਤੇ ਹੀ ਜਾਰੀ ਕੀਤੇ ਜਾਣਗੇ। ਗਿੱਲ ਨੇ ਦੱਸਿਆ ਕਿ ਪੁਲਿਸ ਅਸਲਾ ਐਕਟ ਤਹਿਤ ਹਥਿਆਰਾਂ ਦੀ ਪੜਤਾਲ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਵੇਗੀ। ਆਈਜੀ ਨੇ ਕਿਹਾ ਕਿ ਅਜਿਹੇ ਬਹੁਤ ਸਾਰੇ ਲਾਇਸੈਂਸ ਰੱਦ ਕੀਤੇ ਗਏ ਹਨ ਜਿੱਥੇ 2019 ਵਿੱਚ ਆਰਮਜ਼ ਐਕਟ ਵਿੱਚ ਸੋਧ ਤੋਂ ਬਾਅਦ ਇੱਕ ਸਾਲ ਦੇ ਅੰਦਰ ਲਾਇਸੰਸਧਾਰਕ ਤੀਜਾ ਜਾਂ ਚੌਥਾ ਅਸਲਾ ਲਾਇਸੈਂਸ 'ਤੇ ਜਮ੍ਹਾ ਕਰਵਾਉਣ ਵਿੱਚ ਅਸਫਲ ਰਿਹਾ ਸੀ।

Published by:Krishan Sharma
First published:

Tags: Licence, Punjab Police