• Home
  • »
  • News
  • »
  • punjab
  • »
  • CHANDIGARH PUNJAB POLITCS ISSUE OF REINSTATEMENT OF SP BIKRAMJIT RAISED RANDHAWA SAID RESTORATION ORDERS WERE MADE BY CAPTAIN AMARINDER SINGH KS

ਐਸਪੀ ਬਿਕਰਮਜੀਤ ਦੀ ਬਹਾਲੀ ਦਾ ਮਾਮਲਾ ਭਖਿਆ, ਰੰਧਾਵਾ ਨੇ ਕਿਹਾ; ਕੈਪਟਨ ਨੇ ਕੀਤੇ ਸਨ ਬਹਾਲੀ ਹੁਕਮ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ।

  • Share this:
    ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਐਸਪੀ ਬਿਕਰਜੀਤ ਸਿੰਘ ਦੀ ਬਹਾਲੀ ਦਾ ਮਾਮਲਾ ਭਖਿਆ ਹੋਇਆ ਹੈ। ਵਿਰੋਧੀਆਂ ਵੱਲੋਂ ਚੰਨੀ ਸਰਕਾਰ ਨੂੰ ਇਸ ਮਾਮਲੇ 'ਤੇ ਘੇਰਿਆ ਜਾ ਰਿਹਾ ਹੈ, ਜਿਸ ਦੇ ਜਵਾਬ ਵਿੱਚ ਹੁਣ ਉਪ ਮੁੱਖ ਮੰਤਰੀ ਨੇ ਇਸ 'ਤੇ ਸਫਾਈ ਦਿੰਦਿਆਂ ਕਿਹਾ ਕਿ ਇਹ ਹੁਕਮ ਸਾਬਕਾ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਨ।

    ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ।

    ਇੱਥੇ ਜਾਰੀ ਬਿਆਨ ਵਿੱਚ ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ, ਵੱਲੋਂ ਉਸ ਵੇਲੇ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਵੱਲੋੰ ਸਬੰਧਤ ਪੁਲਿਸ ਅਫਸਰ ਦੇ ਹੱਕ ਵਿੱਚ ਨਾ ਲਿਖੇ ਜਾਣ ਦੇ ਬਾਵਜੂਦ ਸਿਰਫ ਇੱਕ ਇੰਕਰੀਮੈਂਟ ਰੋਕ ਕੇ ਬਹਾਲ ਕਰਨ ਦੇ ਹੁਕਮ ਕਰ ਦਿੱਤੇ ਗਏ।

    ਰੰਧਾਵਾ ਨੇ ਅੱਗੇ ਦੱਸਿਆ ਕਿ 13 ਜੁਲਾਈ 2021 ਨੂੰ ਉਸ ਸਮੇਂ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨੇ ਮੁੱਖ ਮੰਤਰੀ ਨੂੰ ਭੇਜੇ ਆਪਣੇ ਨੋਟ ਵਿੱਚ ਲਿਖਿਆ ਸੀ ਕਿ ਪੜਤਾਲ ਦੌਰਾਨ ਇਹ ਅਫਸਰ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕਿਆ ਅਤੇ ਨਾ ਹੀ ਕੋਈ ਆਪਣੀ ਬੇਗੁਨਾਹੀ ਦਾ ਨਵਾਂ ਤੱਥ ਪੇਸ਼ ਕਰ ਸਕਿਆ। ਇਸ ਤੋਂ ਬਾਅਦ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਜੁਲਾਈ 2021 ਨੂੰ ਬਿਕਰਮਜੀਤ ਸਿੰਘ ਨੂੰ ਸਿਰਫ ਇਕ ਇੰਕਰੀਮੈਂਟ ਰੋਕ ਕੇ ਬਹਾਲ ਕਰਨ ਦੇ ਹੁਕਮ ਕਰ ਦਿੱਤੇ ਸਨ।
    Published by:Krishan Sharma
    First published:
    Advertisement
    Advertisement