• Home
  • »
  • News
  • »
  • punjab
  • »
  • CHANDIGARH PUNJAB POLITICS AG AND DG APPOINTMENTS ADD SALT TO VICTIMS WOUNDS NAVJOT SIDHU KS

ਏਜੀ ਤੇ ਡੀਜੀਪੀ ਦੀਆਂ ਨਿਯੁਕਤੀਆਂ ਨੇ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ: ਨਵਜੋਤ ਸਿੱਧੂ

ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ 'ਚ ਨਿਆਂ ਦੀ ਮੰਗ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ 'ਚ ਲੋਕਾਂ ਨੇ 2017 ਵਿੱਚ ਸਾਡੀ ਸਰਕਾਰ ਲਿਆਂਦੀ ਪਰ ਸਰਕਾਰ ਫੇਲ ਰਹੀ ਅਤੇ ਮੁੱਖ ਮੰਤਰੀ ਨੂੰ ਹਟਾ ਦਿੱਤਾ ਗਿਆ ਹੈ। ਹੁਣ ਏਜੀ/ਡੀਜੀਪੀ ਦੀਆਂ ਨਿਯੁਕਤੀਆਂ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਬਰਾਬਰ ਹਨ, ਜਿਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ।

  • Share this:
    ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਏਜੀ ਅਤੇ ਡੀਜੀਪੀ ਦੀ ਨਿਯੁਕਤੀ ਨੂੰ ਬੇਅਦਬੀ ਮਾਮਲਿਆਂ ਅਤੇ ਡਰੱਗ ਨਾਲ ਮਰਨ ਵਾਲਿਆਂ ਦੇ ਪੀੜਤਾਂ ਦੇ ਜ਼ਖ਼ਮਾਂ ਉਪਰ ਲੂਣ ਛਿੜਕਣਾ ਕਰਾਰ ਦਿੱਤਾ ਹੈ।

    ਪੰਜਾਬ ਕਾਂਗਰਸ ਪ੍ਰਧਾਨਗੀ ਤੋਂ ਅਸਫੀਤਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਲਗਾਤਾਰ ਬੇਅਦਬੀ ਮਾਮਲੇ ਅਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਹੁਣ ਇੱਕ ਨਿੱਜੀ ਟੀਵੀ ਚੈਨਲ ਦੀ ਵੀਡੀਓ 'ਤੇ ਟਵੀਟ ਕਰਦਿਆਂ ਏਜੀ ਤੇ ਡੀਜੀਪੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣਾ ਕਿਹਾ ਹੈ।


    ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ 'ਚ ਨਿਆਂ ਦੀ ਮੰਗ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ 'ਚ ਲੋਕਾਂ ਨੇ 2017 ਵਿੱਚ ਸਾਡੀ ਸਰਕਾਰ ਲਿਆਂਦੀ ਪਰ ਸਰਕਾਰ ਫੇਲ ਰਹੀ ਅਤੇ ਮੁੱਖ ਮੰਤਰੀ ਨੂੰ ਹਟਾ ਦਿੱਤਾ ਗਿਆ ਹੈ। ਹੁਣ ਏਜੀ/ਡੀਜੀਪੀ ਦੀਆਂ ਨਿਯੁਕਤੀਆਂ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਬਰਾਬਰ ਹਨ, ਜਿਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ।
    Published by:Krishan Sharma
    First published: