• Home
  • »
  • News
  • »
  • punjab
  • »
  • CHANDIGARH PUNJAB POLITICS AKALI DAL APPOINTS BIBI KANG BIBI LADRAN AND PARMINDER SOHANA AS VICE PRESIDENT KS

ਅਕਾਲੀ ਦਲ ਵੱਲੋਂ ਬੀਬੀ ਕੰਗ, ਬੀਬੀ ਲਾਡਰਾਂ ਅਤੇ ਪਰਮਿੰਦਰ ਸੋਹਾਣਾ ਪਾਰਟੀ ਨੂੰ ਮੀਤ ਪ੍ਰਧਾਨ ਨਿਯੁਕਤ

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ, ਜਿਨ੍ਹਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

  • Share this:
    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਮੋਹਾਲੀ ਸ਼ਹਿਰ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

    ਵੀਰਵਾਰ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ, ਜਿਨ੍ਹਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

    ਉਨ੍ਹਾਂ ਵਿੱਚ ਇਸਤਰੀ ਅਕਾਲੀ ਦਲ ਦੀ ਮੋਹਾਲੀ ਜਿਲੇ ਦੀ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸ.ਜੀ.ਪੀ.ਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਲੇਬਰਫੈਡ ਦੇ ਸਾਬਕਾ ਐਮ.ਡੀ ਅਤੇ ਸਾਬਕਾ ਕੌਂਸਲਰ ਪਰਮਿੰਦਰ ਸਿੰਘ ਸੋਹਾਣਾ ਦੇ ਨਾਮ ਸ਼ਾਮਲ ਹਨ।
    Published by:Krishan Sharma
    First published: