• Home
 • »
 • News
 • »
 • punjab
 • »
 • CHANDIGARH PUNJAB POLITICS AKALI DAL TO VISIT LAKHIMPUR KHERI FIVE MEMBER DELEGATION LED BY HARSIMRAT BADAL LEAVES KS

ਅਕਾਲੀ ਦਲ ਦਾ ਕਰੇਗਾ ਲਖੀਮਪੁਰ ਖੇੜੀ ਦਾ ਦੌਰਾ, ਹਰਸਿਮਰਤ ਬਾਦਲ ਦੀ ਅਗਵਾਈ 'ਚ ਪੰਜ ਮੈਂਬਰੀ ਵਫ਼ਦ ਰਵਾਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਫਦ ਉੱਤਰ ਪ੍ਰਦੇਸ਼ ਸਰਕਾਰ ਨੂੰ ਮਿਲੇਗਾ ਅਤੇ ਉਨ੍ਹਾਂ 'ਤੇ ਇਸ ਭਿਆਨਕ ਕਾਰੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਦਬਾਅ ਪਾਵੇਗਾ।

 • Share this:
  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫਦ ਅੱਜ ਲਖੀਮਪੁਰ ਖੇੜੀ ਜਾ ਰਿਹਾ ਹੈ, ਜਿੱਥੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਸ਼ਾਂਤੀਪੂਰਵਕ ਵਿਰੋਧ ਕਰਦੇ ਹੋਏ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ।

  ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਫਦ ਉੱਤਰ ਪ੍ਰਦੇਸ਼ ਸਰਕਾਰ ਨੂੰ ਮਿਲੇਗਾ ਅਤੇ ਉਨ੍ਹਾਂ 'ਤੇ ਇਸ ਭਿਆਨਕ ਕਾਰੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਦਬਾਅ ਪਾਵੇਗਾ। “ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿੱਚ ਬਹੁਤ ਸਪੱਸ਼ਟ ਹੈ ਕਿ ਇਸ ਕਤਲੇਆਮ ਲਈ ਜਿੰਮੇਵਾਰ ਸਾਰੇ ਲੋਕਾਂ ਨੂੰ ਤੁਰੰਤ ਸਲਾਖਾਂ ਵਿੱਚ ਡੱਕ ਦਿੱਤਾ ਜਾਣਾ ਚਾਹੀਦਾ ਹੈ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ ਤੇ ਹੋਣ।”

  ਜਾਰੀ ਪ੍ਰੈਸ ਬਿਆਨ ਵਿੱਚ ਬਾਦਲ ਨੇ ਦੱਸਿਆ ਕਿ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।
  Published by:Krishan Sharma
  First published: