• Home
  • »
  • News
  • »
  • punjab
  • »
  • CHANDIGARH PUNJAB POLITICS AROOSA AALAM CAPTAIN AMRINDER SINGH SUKHJINDER RANDHAWA CONGRESS ISI AGENT NAVJOT SINGH SIDHU KS

ISI ਏਜੰਟ ਕਹਿਣ ਵਾਲਿਆਂ ਨੂੰ ਅਦਾਲਤ 'ਚ ਘੜੀਸ ਕੇ ਰਹਾਂਗੀ: ਅਰੂਸਾ ਨੇ ਕਿਹਾ; ਲੋਕਤੰਤਰ 'ਚ ਔਰਤ ਦੀ ਅਜਿਹੀ ਬਦਨਾਮੀ...

ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨਾਂ 'ਤੇ ਭੜਕੀ ਅਰੂਸਾ ਆਲਮ ਨੇ ਲੱਕੜਬੱਗੇ ਦੱਸਦਿਆਂ ਕਿਹਾ ਕਿ ਮੇਰਾ ਆਈਐਸਆਈ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਜਿਹੜੇ ਕੱਲ੍ਹ ਤੱਕ ਕੈਪਟਨ ਅਮਰਿੰਦਰ ਸਿੰਘ ਦੇ ਆਲੇ-ਦੁਆਲੇ ਘੁੰਮਦੇ ਸਨ, ਅੱਜ ਉਨ੍ਹਾਂ ਨੂੰ ਨੋਚਣ ਤੱਕ ਨੂੰ ਫਿਰਦੇ ਹਨ। ਉਹ ਇਨ੍ਹਾਂ ਲੋਕਾਂ ਨੂੰ ਕਦੇ ਵੀ ਮੁਆਫ ਨਹੀਂ ਕਰੇਗੀ।

  • Share this:
    ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਆਪਣਾ ਨਾਂਅ ਘੜੀਸੇ ਜਾਣ 'ਤੇ ਅਰੂਸਾ ਆਲਮ ਨੇ ਪੰਜਾਬ ਦੇ ਸਿਆਸੀ ਆਗੂਆਂ ਨੂੰ ਆੜੇ ਹੱਥੀਂ ਲਿਆ ਹੈ ਅਤੇ ਆਈਐਸਆਈ ਏਜੰਟ ਕਹੇ ਜਾਣ 'ਤੇ ਅਦਾਲਤ ਦਾ ਰੁਖ ਅਖਤਿਆਰ ਕਰਨ ਬਾਰੇ ਕਿਹਾ ਹੈ। ਅਰੂਸਾ ਆਲਮ ਨੇ ਇਨ੍ਹਾਂ ਆਗੂਆਂ ਨੂੰ ਲੱਕੜਬੱਗੇ ਦੱਸਿਆ ਹੈ।

    ਪੰਜਾਬ ਦੀ ਰਾਜਨੀਤੀ ਵਿੱਚ ਆਪਣੇ ਨਾਂਅ ਨੂੰ ਘੜੀਸੇ ਜਾਣ ਅਤੇ ਆਈਐਸਆਈ ਏਜੰਟ ਕਹੇ ਜਾਣ 'ਤੇ ਅਰੂਸਾ ਆਲਮ ਨੇ ਪੰਜਾਬ ਦੇ ਸਿਆਸੀ ਆਗੂਆਂ ਨੂੰ ਅਦਾਲਤ ਵਿੱਚ ਘੜੀਸਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਆਗੂਆਂ ਦੀ ਅਜਿਹੀ ਸਿਆਸਤ ਤੋਂ ਬਹੁਤ ਨਿਰਾਸ਼ ਹੈ, ਉਸ ਨੇ ਕਦੇ ਅਜਿਹਾ ਸੋਚਿਆ ਵੀ ਨਹੀਂ ਸੀ ਕਿ ਇਹ ਇੰਨੇ ਡਿੱਗ ਜਾਣਗੇ।

    ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨਾਂ 'ਤੇ ਭੜਕੀ ਅਰੂਸਾ ਆਲਮ ਨੇ ਲੱਕੜਬੱਗੇ ਦੱਸਦਿਆਂ ਕਿਹਾ ਕਿ ਮੇਰਾ ਆਈਐਸਆਈ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਜਿਹੜੇ ਕੱਲ੍ਹ ਤੱਕ ਕੈਪਟਨ ਅਮਰਿੰਦਰ ਸਿੰਘ ਦੇ ਆਲੇ-ਦੁਆਲੇ ਘੁੰਮਦੇ ਸਨ, ਅੱਜ ਉਨ੍ਹਾਂ ਨੂੰ ਨੋਚਣ ਤੱਕ ਨੂੰ ਫਿਰਦੇ ਹਨ। ਉਹ ਇਨ੍ਹਾਂ ਲੋਕਾਂ ਨੂੰ ਕਦੇ ਵੀ ਮੁਆਫ ਨਹੀਂ ਕਰੇਗੀ।

    ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਘਟੀਆ ਹੈ, ਇੰਨੇ ਵੱਡੇ ਲੋਕਤੰਤਰ ਵਿੱਚ ਇੱਕ ਔਰਤ ਨੂੰ ਇਸ ਤਰ੍ਹਾਂ ਬਦਨਾਮ ਕੀਤਾ ਜਾ ਰਿਹਾ ਹੈ। ਇਹ ਸਿਆਸੀ ਆਗੂ ਜਿਵੇਂ ਵਾਰ-ਵਾਰ ਉਨ੍ਹਾਂ ਦੀਆਂ ਤਸਵੀਰਾਂ ਜਾਰੀ ਕਰ ਰਹੇ ਹਨ, ਉਨ੍ਹਾਂ ਦੇ ਵੀ ਬੱਚੇ ਹਨ, ਘਰ-ਪਰਿਵਾਰ ਹੈ।

    ਦੱਸ ਦੇਈਏ ਕਿ ਰੰਧਾਵਾ ਵੱਲੋਂ ਅਰੂਸਾ ਦੇ ਏਜੰਟ ਹੋਣ ਦੀ ਜਾਂਚ ਦੀ ਮੰਗ ਵੀ ਕੀਤੀ ਗਈ ਸੀ ਪਰੰਤੂ ਸੋਨੀਆ ਗਾਂਧੀ ਨਾਲ ਤਸਵੀਰ ਆਉਣ ਪਿੱਛੋਂ ਉਨ੍ਹਾਂ ਨੂੰ ਆਪਣਾ ਬਿਆਨ ਵਾਪਸ ਲੈਣਾ ਪਿਆ।

    ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਛੱਡੇ ਜਾਣ ਪਿੱਛੋਂ ਪੰਜਾਬ ਵਿੱਚ ਸਿਆਸੀ ਮਾਹੌਲ ਭਖਿਆ ਹੋਇਆ ਹੈ ਅਤੇ ਲਗਾਤਾਰ ਵਿਰੋਧੀਆਂ ਤੇ ਕਾਂਗਰਸ, ਕੈਪਟਨ ਅਮਰਿੰਦਰ ਸਿੰਘ ਉਪਰ ਹਮਲਾ ਕਰ ਰਹੀਆਂ ਹਨ, ਜਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਹਮਲਾਵਰ ਰੁਖ ਅਪਣਾ ਰਹੇ ਹਨ। ਪਰੰਤੂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀਆਂ ਵੱਲੋਂ ਕੈਪਟਨ ਉਪਰ ਹਮਲੇ ਤਹਿਤ ਉਨ੍ਹਾਂ ਦੀ ਮਹਿਲਾ ਮਿੱਤਰ ਤੇ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੇ ਨਾਂਅ ਨੂੰ ਵੀ ਮੁੱਦਾ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਉਸ ਨੂੰ ਆਈਐਸਆਈ ਦਾ ਏਜੰਟ ਵੀ ਕਿਹਾ ਗਿਆ।
    Published by:Krishan Sharma
    First published: