• Home
  • »
  • News
  • »
  • punjab
  • »
  • CHANDIGARH PUNJAB POLITICS ARVIND KEJRIWALS 2 DAY VISIT TO PUNJAB FROM 22 WILL LAUNCH MISSION PUNJAB FROM MOGA KS

ਕੇਜਰੀਵਾਲ ਦਾ 2 ਰੋਜ਼ਾ ਪੰਜਾਬ ਦੌਰਾ 22 ਤੋਂ, ਮੋਗਾ ਤੋਂ ਕਰਨਗੇ 'ਮਿਸ਼ਨ ਪੰਜਾਬ' ਦੀ ਸ਼ੁਰੂਆਤ

ਪੰਜਾਬ ਰਾਜਨੀਤੀ: 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ 'ਆਪ' ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।

  • Share this:
    ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 22 ਨਵੰਬਰ ਤੋਂ ਇਕ ਵੱਡੇ ਐਲਾਨ ਨਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰ ਮੋਗਾ ਤੋਂ ਕਰਨਗੇ।

    2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ 'ਆਪ' ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।

    ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨ ਲਈ 2 ਦਿਨਾਂ ਦੌਰੇ 'ਤੇ ਪੰਜਾਬ ਆਉਣਗੇ।

    ਉਨ੍ਹਾਂ ਅੱਗੇ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦੀ ਇੱਕ ਵੱਡੀ ਘੋਸ਼ਣਾ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ 'ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਹਿੱਸਾ ਲੈਣਗੇ। ਜਦਕਿ ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
    Published by:Krishan Sharma
    First published: