ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਵਿਧਾਨ ਸਭਾ ਦੇ ਬਾਹਰ ਦੋਵਾਂ ਧਿਰਾਂ ਨੇ ਕਾਂਗਰਸ ਸਰਕਾਰ ਵਿਰੁੱਧ ਜੰਮ ਕੇ ਨਾਹਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਨੇ ਰੋਸ ਪ੍ਰਗਟ ਕਰਦਿਆਂ ਪੈਦਲ ਮਾਰਚ ਵੀ ਕੀਤਾ। ਦੋਵੇਂ ਵਿਰੋਧੀ ਧਿਰਾਂ ਨੇ ਕਾਂਗਰਸ ਨੂੰ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਜ਼ੋਰਦਾਰ ਢੰਗ ਨਾਲ ਘੇਰਿਆ।
ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੇ ਪ੍ਰਦਰਸ਼ਨ ਦੀ ਅਗਵਾਈ ਕੀਤੀ। ਇਸ ਮੌਕੇ ਮਜੀਠੀਆ ਨੇ ਚੰਨੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਕਿਉਂ ਹੁਣ ਤੱਕ ਕਿਸਾਨੀ ਕਰਜ਼ਾ ਮੁਆਫ ਨਹੀਂ ਕਰ ਸਕੀ? ਉਨ੍ਹਾਂ ਨਾਲ ਹੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਨੌਕਰੀ ਦੇਣ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਘਰ ਘਰ ਰੁਜ਼ਗਾਰ ਸਿਰਫ਼ ਕਾਂਗਰਸੀ ਆਗੂਆਂ ਦੇ ਘਰਾਂ ਵਿੱਚ ਹੀ ਪਹੁੰਚ ਰਿਹਾ ਹੈ।
ਉਧਰ, ਆਮ ਆਦਮੀ ਪਾਰਟੀ ਨੇ ਐਮਐਲਏ ਹੋਸਟਲ ਤੋਂ ਲੈ ਕੇ ਵਿਧਾਨ ਸਭਾ ਤੱਕ ਪੈਦਲ ਮਾਰਚ ਕਰਕੇ ਰੋਸ ਪ੍ਰਗਟ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਕਾਂਗਰਸ ਦੀ ਚੰਨੀ ਸਰਕਾਰ ਨੂੰ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਲਈ ਵਿਧਾਨ ਸਭਾ ਸੈਸਨ ਵਧਾਏ ਜਾਣ ਲਈ ਕਿਹਾ। ਇਸ ਦੇ ਨਾਲ ਹੀ ਆਪ ਆਗੂ ਹਰਪਾਲ ਸਿੰਘ ਚੀਮਾ ਅਤੇ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਖਾਦ ਲਈ ਪ੍ਰੇਸ਼ਾਨ ਹੋ ਰਹੇ ਹਨ, ਜਦਕਿ ਪੰਜਾਬ ਸਰਕਾਰ ਨੂੰ ਇਸਦੀ ਕੋਈ ਚਿੰਤਾ ਨਹੀਂ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।