• Home
  • »
  • News
  • »
  • punjab
  • »
  • CHANDIGARH PUNJAB POLITICS CABINET MINISTER PARGAT SINGH HANDS OVER APPOINTMENT LETTERS TO NEWLY RECRUITED ASSISTANT PROFESSORS AND LIBRARIANS KS

ਪਰਗਟ ਸਿੰਘ ਨੇ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਇਸ ਮੌਕੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

  • Share this:
    ਚੰਡੀਗੜ੍ਹ: ਆਪਣੇ ਵਾਅਦੇ 'ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

    '25 ਸਾਲਾਂ ਬਾਅਦ ਰੈਗੂਲਰ ਭਰਤੀ ਉੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ'

    ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ।

    ਉਚੇਰੀ ਸਿੱਖਿਆ ਮੰਤਰੀ ਨੇ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ 'ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਢਾਈ ਦਹਾਕਿਆਂ ਬਾਅਦ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ।

    ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨਵੀਆਂ ਭਰਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ।


    ਵੀਰਵਾਰ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਇਕ ਸਮਾਗਮ ਦੌਰਾਨ ਪਰਗਟ ਸਿੰਘ ਨੇ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

    ਪਰਗਟ ਸਿੰਘ ਨੇ ਕਿਹਾ, “ਮੈਂ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।” ਉਨ੍ਹਾਂ ਇਸ ਭਰਤੀ ਪ੍ਰਕਿਰਿਆ ਨੂੰ ਰਿਕਾਰਡ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਮੁੱਚੀ ਟੀਮ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਅੱਗੇ ਕਿਹਾ ਕਿ ਇਹ ਪੂਰੀ ਭਰਤੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ।

    ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਡੀਪੀਆਈ (ਕਾਲਜਾਂ) ਉਪਕਾਰ ਸਿੰਘ, ਡੀਪੀਆਈ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ ਡਾ. ਗੁਰਦਰਸ਼ਨ ਸਿੰਘ ਬਰਾੜ ਹਾਜ਼ਰ ਸਨ।
    Published by:Krishan Sharma
    First published: